19 ਗ੍ਰਾਮ ਹੈਰੋਇਨ ਸਮੇਤ 3 ਵਿਅਕਤੀ ਗ੍ਰਿਫਤਾਰ
19 ਗ੍ਰਾਮ ਹੈਰੋਇਨ ਸਮੇਤ 3 ਵਿਅਕਤੀ ਗ੍ਰਿਫਤਾਰ
Publish Date: Sat, 10 Oct 2026 04:07 PM (IST)
Updated Date: Sat, 10 Oct 2026 04:08 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ 19 ਗ੍ਰਾਮ ਹੈਰੋਇਨ ਸਮੇਤ 3 ਵਿਅਕਤੀ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਐੱਸਐੱਚਓ ਬਿਕਰਮ ਸਿੰਘ ਨੇ ਦੱਸਿਆ ਕਿ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਅਤੇ ਡੀਐੱਸਪੀ ਫਤਿਹਗੜ੍ਹ ਚੂੜੀਆਂ ਲਲਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਏਐੱਸਆਈ ਸਤਨਾਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਰੇਲਵੇ ਕਰਾਂਸਿੰਗ ਪਿੰਡ ਸੈਦ ਮੁਬਾਰਕ ਕੁੱਲੀਆਂ ਤੋਂ ਗੁਰਵਿੰਦਰ ਸਿੰਘ ਵਾਸੀ ਢਡਿਆਲਾ ਨੱਤ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਇਸ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ। ਇਸੇ ਤਰ੍ਹਾਂ ਥਾਣਾ ਡੇਰਾ ਬਬਾ ਨਾਨਕ ਦੇ ਏਐੱਸਆਈ ਨੰਦ ਲਾਲ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸ਼ਮਸ਼ਾਨਘਾਟ ਪਿੰਡ ਤਲਵੰਡੀ ਰਾਮਾ ਤੋਂ ਬਲਵਿੰਦਰ ਮਸੀਹ ਵਾਸੀ ਪਿੰਡ ਮਾਲੇਵਾਲ ਨੂੰ 3 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰ ਕੇ ਉਸਦੇ ਵਿਰੁੱਧ ਕੇਸ ਦਰਜ ਕਰ ਲਿਆ ਹੈ। ਇਸੇ ਤਰ੍ਹਾਂ, ਥਾਣਾ ਘੁਮਾਣ ਦੇ ਏਐੱਸਆਈ ਸਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਮੋੜ ਪਿੰਡ ਬਰਿਆਰ ਤੋਂ ਜੁਗਰਾਜ ਸਿੰਘ ਵਾਸੀ ਮੰਡਿਆਲਾ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਉਸਦੇ ਵਿਰੁੱਧ ਐੱਨਡੀਪੀਐੱਸ ਐਕਟ ਕੇਸ ਦਰਜ ਕੀਤਾ ਹੈ।