ਚੋਰੀਸ਼ਦਾ ਮੋਟਰਸਾਈਕਲਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, ਮਾਮਲਾ ਦਰਜ
ਚੋਰੀਸ਼ਦਾ ਮੋਟਰਸਾਈਕਲਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, ਮਾਮਲਾ ਦਰਜ
Publish Date: Sun, 07 Dec 2025 06:04 PM (IST)
Updated Date: Sun, 07 Dec 2025 06:06 PM (IST)

ਸੁਖਦੇਵ ਸਿੰਘ, ਪੰਜਾਬੀ ਜਾਗਰਣ ਬਟਾਲਾ : ਥਾਣਾ ਸਿਟੀ ਦੀ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ ਤੋਂ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐੱਸਐੱਚਓ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਚਲਦਿਆਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਉਨ੍ਹਾਂ ਦੀ ਅਗਵਾਈ ਹੇਠ ਤਫਤੀਸ਼ੀ ਏਐੱਸਆਈ ਸੁਖਰਾਜ ਸਿੰਘ ਨੇ ਪੁਲਿਸ ਪਾਰਟੀ ਸਮੇਤ ਬੈਂਕ ਕਾਲੋਨੀ ਹੰਸਲੀ ਪੁਲ ਬਟਾਲਾ ਤੋਂ ਸਪੈਸ਼ਲ ਨਾਕਾਬੰਦੀ ਦੌਰਾਨ ਤਿੰਨ ਨੌਜਵਾਨਾਂ ਪਵਨ ਕੁਮਾਰ, ਰਾਜਬੀਰ ਸਿੰਘ ਤੇ ਪਵਨ ਕੁਮਾਰ ਉਰਫ ਪੰਨਾ ਵਾਸੀਆਨ ਗਾਉਂਸਪੁਰਾ ਬਟਾਲਾ ਨੂੰ ਕਾਬੂ ਕਰਕੇ ਇਨਾਂ ਕੋਲੋਂ ਚੋਰੀਸ਼ੁਦਾ ਬਿਨਾਂ ਨੰਬਰੀ ਸਪਲੈਂਡਰ ਮੋਟਰਸਾਈਕਲ ਬਰਾਮਦ ਕਰਕੇ ਇਨਾਂ ਖਿਲਾਫ਼ ਥਾਣਾ ਸਿਟੀ ਵਿਚ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਥਾਣਾ ਮੁਖੀ ਨੇ ਅੱਗੇ ਦੱਸਿਆ ਕਿ ਦੌਰਾਨੇ ਪੁੱਛਗਿਛ ਕੀਤੇ ਇੰਕਸਾਫ ਦੇ ਆਧਾਰ ’ਤੇ ਉਕਤਾਨ ਕੋਲੋਂ ਦੋ ਹੋਰ ਚੋਰੀਸ਼ੁਦਾ ਮੋਟਰਸਾਈਕਲ ਪੁਲਿਸ ਬਰਾਮਦ ਕੀਤੇ ਹਨ ਤੇ ਕੁਲ 3 ਮੋਟਰਸਾਈਕਲ ਪੁਲਿਸ ਦੇ ਕਬਜ਼ੇ ਵਿਚ ਹਨ। ਐੱਸਐੱਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨਾਂ ਵਿਚੋਂ ਰਾਜਬੀਰ ਸਿੰਘ ਨੂੰ ਮਾਣਯੋਗ ਅਦਾਲਤ ਵਲੋਂ ਲੁੱਟਾਂ ਖੋਹਾਂ ਦੇ ਮਾਮਲੇ ਦੀ ਧਾਰਾ 379-ਬੀ (2) ਵਿਚ ਪਹਿਲਾਂ ਹੀ ਭਗੌੜਾ ਕਰਾਰ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਵਿਚ ਵੀ ਇਸ ਨੌਜਵਾਨ ਦੀ ਗ੍ਰਿਫ਼ਤਾਰੀ ਪਾਈ ਜਾ ਰਹੀ ਹੈ।