ਮਹਿੰਦਰ ਸਿੰਘ ਅਰਲੀਭੰਨ, ਕਲਾਨੌਰ

ਬੁੱਧਵਾਰ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਬਲਾਕ ਕਲਾਨੌਰ ਦੇ ਪਿੰਡ ਰੋਸੇ ਵਿਖੇ ਲਗਾਏ ਗਏ ਸੀਡਬਲਯੂਪੀਪੀ ਪਲਾਂਟ ਦੇ ਲਾਭਪਾਤਰੀਆਂ ਨੂੰ ਪਲਾਂਟ ਤੋਂ ਆਰਸੈਨਿਕ ਮੁਕਤ ਪਾਣੀ ਲੈਣ ਲਈ ਸਰਪੰਚ ਪ੍ਰਭਸ਼ਰਨ ਸਿੰਘ ਦੀ ਮੌਜੂਦਗੀ ਵਿੱਚ ਏਟੀਐੱਮ ਕਾਰਡ ਵੰਡੇ ਗਏ । ਇਸ ਮੌਕੇ ਤੇ ਵਿਭਾਗ ਦੇ ਜੇਈ ਹਰਜੀਤ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਪਲਾਂਟ ਦੇ ਚਾਲੂ ਹੋਣ ਨਾਲ ਜਿੱਥੇ ਪਿੰਡ ਵਾਸੀਆਂ ਨੂੰ ਸਾਫ਼ ਅਤੇ ਸ਼ੁੱਧ ਪਾਣੀ ਮੁਹੱਈਆ ਹੋਣ ਦੇ ਨਾਲ ਨਾਲ ਕੈਂਸਰ ਵਰਗੇ ਰੋਗਾਂ ਤੋਂ ਵੀ ਮੁਕਤੀ ਮਿਲਗੀ । ਉਹਨਾਂ ਵੱਲੋਂ ਦੱਸਿਆ ਗਿਆ ਕਿ ਵਿਭਾਗ ਵੱਲੋਂ ਬਲਾਕ ਕਲਾਨੌਰ ਵਿਖੇ ਇਸ ਤਰਾਂ ਦੇ 32 ਪਲਾਂਟ ਲਗਾਏ ਜਾ ਰਹੇ ਹਨ ਜੋ ਕਿ ਜਲਦ ਹੀ ਸ਼ੁਰੂ ਕੀਤੇ ਜਾ ਰਹੇ ਹਨ । ਪਿੰਡ ਰੋਸੇ ਦੀ ਪੰਚਾਇਤ ਦੇ ਸਰਪੰਚ ਪ੍ਰਭਸ਼ਰਨ ਸਿੰਘ ਅਤੇ ਲਾਭਪਤਾਰੀਆਂ ਵੱਲੋਂ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਵਿਭਾਗ ਦੇ ਅਧਿਕਾਰੀਆਂ ਅਤੇ ਮੌਕੇ ਤੇ ਹਾਜ਼ਰ ਜੇਈ ਹਰਜੀਤ ਸਿੰਘ ਅਤੇ ਬਲਾਕ ਕੋਆਰਡੀਨੇਟਰ ਕਰਮਜੀਤ ਸਿੰਘ ਦਾ ਧੰਨਵਾਦ ਕੀਤਾ ਗਿਆ ਅਤੇ ਮੰਗ ਕੀਤੀ ਗਈ ਕਿ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਵੀ ਜਲਦ ਏਟੀਐੱਮ ਕਾਰਡ ਮੁਹੱਈਆ ਕਰਵਾਏ ਜਾਣ ।