ਆਕਾਸ਼, ਗੁਰਦਾਸਪੁਰ : ਗੁਰਦਾਸਪੁਰ ਦੇ ਰੇਲਵੇ ਸਟੇਸ਼ਨ ਉੱਪਰ ਚੱਲ ਰਹੇ ਪੱਕੇ ਕਿਸਾਨ ਮੋਰਚੇ ਦੇ 421ਵੇਂ ਦਿਨ ਅੱਜ 338ਵੇਂ ਜਥੇ ਨੇ ਭੁੱਖ ਹੜਤਾਲ ਰੱਖੀ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਗੁਰਦੀਪ ਸਿੰਘ ਮੁਸਤਾਬਾਦ, ਲਖਵਿੰਦਰ ਸਿੰਘ ਨਾਨੋਨੰਗਲ, ਬਲਬੀਰ ਸਿੰਘ ਬੈਂਸ, ਗੁਰਦੀਪ ਸਿੰਘ ਬਾਂਠਾਵਾਲ, ਨਰਿੰਦਰ ਸਿੰਘ ਸ਼ਾਹਪੁਰ ਗੁਰਾਇਆ ਆਦਿ ਨੇ ਭੁੱਖ ਹੜਤਾਲ ਵਿਚ ਹਿੱਸਾ ਲਿਆ।

ਧਰਨੇ ਨੂੰ ਸੰਬੋਧਨ ਕਰਦਿਆਂ ਮੱਖਣ ਸਿੰਘ ਕੁਹਾੜ, ਗੁਰਦੀਪ ਸਿੰਘ ਮੁਸਤਫਾਬਾਦ, ਲਖਵਿੰਦਰ ਸਿੰਘ ਸੋਹਲ, ਹੈੱਡਮਾਸਟਰ ਅਬਨਾਸ਼ ਸਿੰਘ, ਕਪੂਰ ਸਿੰਘ ਘੁੰਮਣ, ਜਗਜੀਤ ਸਿੰਘ, ਗੁਰਦੀਪ ਸਿੰਘ ਭੰਗੂ, ਰਘਬੀਰ ਸਿੰਘ ਚਾਹਲ, ਮਲਕੀਅਤ ਸਿੰਘ ਬੁੱਢਾ ਕੋਟ, ਨਰਿੰਦਰ ਸਿੰਘ ਕਾਹਲੋਂ, ਕੈਪਟਨ ਹਰਭਜਨ ਸਿੰਘ ਢੇਸੀਆਂ, ਕਰਨੈਲ ਸਿੰਘ ਪੰਛੀ, ਪਲਵਿੰਦਰ ਸਿੰਘ, ਗੁਰਮੀਤ ਸਿੰਘ ਥਾਣੇਵਾਲ, ਨਿਰਮਲ ਸਿੰਘ ਬਾਠ, ਹਰਦਿਆਲ ਸਿੰਘ ਸੰਧੂ, ਬਲਬੀਰ ਸਿੰਘ ਬੈਂਸ ਆਦਿ ਨੇ ਕੱਲ੍ਹ 24 ਨਵੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਤੇ ਹੋਰ ਜ਼ਿਲ੍ਹੇ ਦੀਆਂ ਸਾਰੀਆਂ ਜਨਤਕ ਜਥੇਬੰਦੀਆਂ ਦੇ ਯਤਨਾਂ ਨਾਲ ਨਹਿਰੂ ਪਾਰਕ ਕਪੂਰ ਸੁੱਕਾ ਤਲਾਅ ਦੀ ਸ਼ੁਰੂਆਤ ਹੋਣ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਆਗੂਆਂ ਨੇ ਦੱਸਿਆ ਕਿ ਛੱਬੀ ਨਵੰਬਰ ਨੂੰ ਅੱਜ ਜਦ ਦਿੱਲੀ ਦੇ ਬਾਡਰਾ ਤੇ ਬੈਠੇ ਕਿਸਾਨਾਂ ਨੂੰ ਪੂਰਾ ਇਕ ਸਾਲ ਹੋ ਗਿਆ ਹੈ ਇਸ ਸਬੰਧ ਵਿਚ ਬਹੁਤ ਵੱਡੀ ਗਿਣਤੀ ਵਿੱਚ ਲੋਕ ਦਿੱਲੀ ਵੱਲ ਰਵਾਨਾ ਹੋਏ ਹਨ ਅਤੇ ਕੁਝ ਲੋਕ ਅੱਜ ਸ਼ਾਮਲ ਹੋਣਗੇ।ਆਗੂਆਂ ਦੱਸਿਆ ਕੇਸ ਦੇ ਨਾਲ ਹੀ ਛੱਬੀ ਨਵੰਬਰ ਨੂੰ ਅੱਜ ਰੇਲਵੇ ਸਟੇਸ਼ਨ ਗੁਰਦਾਸਪੁਰ ਵਿਖੇ ਸਾਲ ਦਿੱਲੀ ਦੇ ਕਿਸਾਨਾਂ ਨੂੰ ਸਾਲ ਹੋਣ ਤੇ ਸਮਾਗਮ ਕੀਤਾ ਜਾਵੇਗਾ।ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਹਰ ਫ਼ੈਸਲੇ ਨੂੰ ਇਨ ਬਿਨ ਲਾਗੂ ਕੀਤਾ ਜਾਵੇਗਾ ਅਤੇ ਜਿੰਨਾ ਚਿਰ ਤਕ ਐੱਮਐੱਸ ਨੂੰ ਕਾਨੂੰਨੀ ਦਰਜਾ ਦੇਣ ਸਮੇਤ ਸਾਰੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ ਉਸ ਸਮੇਂ ਤਕ ਸੰਘਰਸ਼ ਜਾਰੀ ਰਹੇਗਾ । ਇਸ ਮੌਕੇ ਮਹਿੰਦਰ ਸਿੰਘ ਲਖਣ ਖੁਰਦ, ਤਰਸੇਮ ਸਿੰਘ ਹਯਾਤਨਗਰ, ਮੁਕੇਸ਼ ਕੁਮਾਰ, ਬਲਵੰਤ ਸਿੰਘ ਗੁਰਦਾਸਪੁਰ, ਅਜੀਤ ਸਿੰਘ ਬੱਲ ਆਦਿ ਹਾਜ਼ਰ ਸਨ।