ਪੰਜਾਬੀ ਜਾਗਰਣ ਬਿਊਰੋ, ਗੁਰਦਾਸਪੁਰ: ਜ਼ਿਲ੍ਹੇ ਵਿੱਚ ਅੱਜ 35 ਕੋਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਕਿਸ਼ਨ ਚੰਦ ਨੇ ਮਾਮਲਿਆਂ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਦੇ ਮੱਦੇਨਜ਼ਰ ਕੋਰੋਨਾ ਜਾਂਚ ਲਈ ਨਮੂਨੇ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਅੱਜ 35 ਜਣਿਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਨ੍ਹਾਂ ਕੇਸਾਂ ਦੇ ਆਉਣ ਨਾਲ ਜ਼ਿਲ੍ਹੇ ਵਿੱਚ ਕੁੱਲ ਮਰੀਜ਼ਾਂ ਦੀ ਗਿਣਤੀ 618 ਹੋ ਗਈ ਹੈ ਜਦੋਂਕਿ 19 ਵਿਅਕਤੀਆਂ ਦੀ ਕੋਰੋਨਾ ਦੀ ਬਿਮਾਰੀ ਨਾਲ ਮੌਤ ਹੋ ਚੁੱਕੀ ਹੈ।

Posted By: Jagjit Singh