ਹਵਾ ਤੇਜ਼ ਹੋਣ ਕਾਰਨ ਰੀਪਰ ਤੋਂ ਨਿਕਲੇ ਚੰਗਿਆੜਿਆਂ ਕਾਰਨ 4 ਏਕੜ ਕਣਕ ਸੜ ਕੇ ਹੋਏ ਸੁਆਹ
ਇਸ ਸਬੰਧੀ ਥਾਣਾ ਡੇਰਾ ਬਾਬਾ ਨਾਨਕ ਦੇ ਐਸਐਚਓ ਅਸ਼ੋਕ ਕੁਮਾਰ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਕਿਹਾ ਕਿ ਮੌਕਾ ਦੇਖਿਆ ਗਿਆ ਹੈ ਤੇ ਜੋ ਵੀ ਕਿਸਾਨ ਸਾਨੂੰ ਬਿਆਨ ਦਰਜ ਕਰਵਾਉਣਗੇ ਉਸ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Publish Date: Fri, 17 Apr 2026 05:32 PM (IST)
Updated Date: Fri, 17 Apr 2026 05:36 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਡੇਰਾ ਬਾਬਾ ਨਾਨਕ : ਡੇਰਾ ਬਾਬਾ ਨਾਨਕ ਦੇ ਪਿੰਡ ਮੂਲੋਵਾਲੀ ਦੇ ਕਿਸਾਨਾਂ ਦੀ ਸੋਨੇ ਵਰਗੀ ਕਣਕ ਅੱਗ ਲੱਗਣ ਕਾਰਨ ਰਾਖ ਹੋ ਗਈ ਜਦਕਿ ਇਲਾਕੇ ਦੇ ਲੋਕਾਂ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਟਰੈਕਟਰਾਂ ਅਤੇ ਹੋਰ ਸੰਦਾਂ ਨਾਲ ਜਦੋ ਜਹਿਦ ਕਰਕੇ ਅੱਗ ਦੀਆਂ ਤੇਜ਼ ਲਪਟਾਂ ਤੇ ਕਾਬੂ ਪਾਇਆ ਗਿਆ। ਇਸ ਮੌਕੇ ਤੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਮੌਕੇ ਤੇ ਪਹੁੰਚੇ। ਅੱਗ ਲੱਗਣ ਦੀ ਖ਼ਬਰ ਸੁਣਦਿਆਂ ਹੀ ਪੁਲਿਸ ਥਾਣਾ ਥਾਣਾ ਡੇਰਾ ਬਾਬਾ ਨਾਨਕ ਦੇ ਐਸ ਐਚ ਓ ਅਸ਼ੋਕ ਕੁਮਾਰ ਵੱਲੋਂ ਪੁਲਿਸ ਪਾਰਟੀ ਸਮੇਤ ਪਹੁੰਚੇ ਅਤੇ ਪ੍ਰਭਾਵਿਤ ਖੇਤਾਂ ਦੇ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ।
ਇਸ ਮੌਕੇ ਤੇ ਉਹਨਾਂ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਪਿੰਡ ਦੇ ਇੱਕ ਕਿਸਾਨ ਵੱਲੋਂ ਰੀਪਰ ਨਾਲ ਤੂੜੀ ਬਣਾਉਂਦੇ ਸਮੇਂ ਰੀਪਰ ਵਿੱਚੋਂ ਨਿਕਲੇ ਚੰਗਿਆੜੇ ਨਾਲ ਕਣਕ ਨੂੰ ਅੱਗ ਲੱਗ ਗਈ ਤੇ ਹਵਾ ਤੇਜ ਹੋਣ ਕਾਰਨ ਚਾਰ ਏਕੜ ਕਣਕ ਸੜ ਕੇ ਸਵਾਹ ਹੋਈ ਹੈ। ਉਹਨਾਂ ਦੱਸਿਆ ਕਿ ਪਿੰਡ ਦੇ ਕਿਸਾਨਾਂ ਵੱਲੋਂ ਟਰੈਕਟਰਾਂ ਦੀ ਮਦਦ ਨਾਲ ਖੇਤਾਂ ਨੂੰ ਵਾਹ ਕੇ ਅੱਗ ਬੁਝਾਉਣ ਲਈ ਕਾਫੀ ਜਦੋ ਜਹਿਦ ਕੀਤੀ ਗਈ ਤੇ ਮੌਕੇ ਤੇ ਹੀ ਫਾਇਰ ਬ੍ਰਗੇਡ ਦੇ ਅਧਿਕਾਰੀਆਂ ਨੂੰ ਸੂਚਨਾ ਦਿੱਤੀ ਗਈ ਜਿਨਾਂ ਵੱਲੋਂ ਤੁਰੰਤ ਪਹੁੰਚ ਕੇ ਅੱਗ ਤੇ ਕਾਬੂ ਪਾਇਆ ਗਿਆ ਹੈ।ਇਸ ਮੌਕੇ ਕਿਸਾਨਾਂ ਨੇ ਮੰਗ ਕੀਤੀ ਹੈ ਕਿ ਸਾਨੂੰ ਸੜੀ ਹੋਈ ਫ਼ਸਲ ਦਾ ਤੁਰੰਤ ਮੁਆਵਜਾ ਦਿੱਤਾ ਜਾਵੇ ਨਹੀਂ ਤਾਂ ਰੀਪਰ ਮਾਲਕ ਉਪਰ ਸਭ ਤੋਂ ਸਖਤ ਕਾਰਵਾਈ ਕੀਤੀ ਜਾਵੇ।
ਇਸ ਸਬੰਧੀ ਥਾਣਾ ਡੇਰਾ ਬਾਬਾ ਨਾਨਕ ਦੇ ਐਸਐਚਓ ਅਸ਼ੋਕ ਕੁਮਾਰ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਕਿਹਾ ਕਿ ਮੌਕਾ ਦੇਖਿਆ ਗਿਆ ਹੈ ਤੇ ਜੋ ਵੀ ਕਿਸਾਨ ਸਾਨੂੰ ਬਿਆਨ ਦਰਜ ਕਰਵਾਉਣਗੇ ਉਸ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।