ਹੈਰੋਇਨ ਸਮੇਤ 4 ਕਾਬੂ, ਇਕ ਨਾਮਜ਼ਦ
ਹੈਰੋਇਨ ਸਮੇਤ 4 ਕਾਬੂ, ਇਕ ਨਾਮਜ਼ਦ
Publish Date: Sat, 07 Mar 2026 05:24 PM (IST)
Updated Date: Sun, 08 Mar 2026 04:09 AM (IST)

ਸੁਖਦੇਵ ਸਿੰਘ, ਪੰਜਾਬੀ ਜਾਗਰਣ, ਬਟਾਲਾ : ਵੱਖ-ਵੱਖ ਥਾਣਿਆਂ ਦੀ ਪੁਲਿਸ ਵੱਲੋਂ ਹੈਰੋਇਨ ਸਮੇਤ 4 ਜਣਿਆਂ ਨੂੰ ਕਾਬੂ ਤੇ ਇਕ ਨੂੰ ਨਾਮਜ਼ਦ ਕਰਨ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਏਐੱਸਆਈ ਨਿਰਮਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਵਿਨੇਸ਼ ਮਸੀਹ ਵਾਸੀ ਕਾਲੋਨੀਆਂ ਕਲੇਰ ਕਲਾਂ ਨੂੰ 2 ਗ੍ਰਾਮ, ਥਾਣਾ ਡੇਰਾ ਬਾਬਾ ਨਾਨਕ ਦੇ ਐੱਸਆਈ ਕੈਲਾਸ਼ ਚੰਦਰ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਜੋਬਨਪ੍ਰੀਤ ਸਿੰਘ ਉਰਫ ਜੋਬਨ ਵਾਸੀ ਪਿੰਡ ਪੱਡਾ ਨੂੰ 7 ਗ੍ਰਾਮ ਸਮੇਤ ਕਾਬੂ ਕੀਤਾ ਹੈ। ਪੁਲਿਸ ਮੁਤਾਬਕ ਉਕਤ ਦੋਵਾਂ ਖਿਲਾਫ਼ ਇਨ੍ਹਾਂ ਨਾਲ ਸਬੰਧਤ ਉਪਰੋਕਤ ਵੱਖ-ਵੱਖ ਥਾਣਿਆਂ ਵਿਚ ਅਲੱਗ-ਅਲੱਗ ਮਾਮਲੇ ਦਰਜ ਕਰ ਦਿੱਤੇ ਗਏ ਹਨ। ਇਸੇ ਤਰ੍ਹਾਂ ਥਾਣਾ ਘੁਮਾਣ ਦੇ ਏਐੱਸਆਈ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਬਰਿਆਰ ਨੇੜਿਓਂ ਗੁਰਪ੍ਰੀਤ ਸਿੰਘ ਵਾਸੀ ਚੂੰਗ ਤੇ ਮਲਕੀਤ ਸਿੰਘ ਵਾਸੀ ਭੋਮਾ ਨੂੰ 7 ਗ੍ਰਾਮ ਹੈਰੋਇਨ ਤੇ ਕੰਪਿਊਟਰ ਕੰਡੇ ਸਮੇਤ ਕਾਬੂ ਕਰਕੇ ਇਨਾਂ ਦੋਵਾਂ ਖਿਲਾਫ ਉਕਤ ਥਾਣੇ ਵਿਚ ਮਾਮਲਾ ਦਰਜ ਕਰ ਦਿੱਤਾ ਹੈ। ਉਕਤ ਪੁਲਿਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਸਖਤੀ ਨਾਲ ਪੁੱਛਗਿਛ ਕਰਨ ’ਤੇ ਉਕਤਾਨ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਹੈਰੋਇਨ ਅਨਮੋਲਪ੍ਰੀਤ ਸਿੰਘ ਵਾਸੀ ਪਿੰਡ ਭੋਮਾ ਤੋਂ ਖਰੀਦ ਕੀਤੀ ਹੈ, ਜਿਸ ’ਤੇ ਉਕਤ ਮਾਮਲੇ ਵਿਚ ਇਸ ਨੂੰ ਨਾਮਜ਼ਦ ਕੀਤਾ ਗਿਆ ਅਤੇ ਵਾਧਾ ਜੁਰਮ 29 ਐੱਨਡੀਪੀਐੱਸ ਐਕਟ ਦਾ ਕਰ ਦਿੱਤਾ ਗਿਆ ਹੈ।