ਹੈਰੋਇਨ, ਡਰੱਗ ਮਨੀ, ਮੋਬਾਈਲ, ਕੰਪਿਊਟਰ ਕੰਡਾ ਬਰਾਮਦ, 3 ਕਾਬੂ
477 ਗ੍ਰਾਮ ਹੈਰੋਇਨ, ਡਰੱਗ ਮਨੀ, ਮੋਬਾਈਲ, ਕੰਪਿਊਟਰ ਕੰਡਾ ਬਰਾਮਦ, 3 ਗ੍ਰਿਫ਼ਤਾਰ
Publish Date: Sat, 10 Jan 2026 06:59 PM (IST)
Updated Date: Sun, 11 Jan 2026 04:10 AM (IST)

ਬੀਟੀਐੱਲ29 ਹੈਰੋਇਨ ਸਮੇਤ ਫੜੇ ਗਏ ਮੁਲਜ਼ਮ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਕਿਲਾ ਲਾਲ ਸਿੰਘ ਦੇ ਐੱਸਐੱਚਓ ਪ੍ਰਭਜੋਤ ਸਿੰਘ ਤੇ ਹੋਰ। ਸੁਖਦੇਵ ਸਿੰਘ/ਕੁਲਦੀਪ ਸਲਗਾਨੀਆ, ਪੰਜਾਬੀ ਜਾਗਰਣ ਬਟਾਲਾ/ ਕਿਲਾ ਲਾਲ ਸਿੰਘ : ਯੁੱਧ ਨਸ਼ਿਆਂ ਵਿਰੁੱਧ ਵਿੱਢੀ ਮਹਿਮ ਤਹਿਤ ਥਾਣਾ ਕਿਲਾ ਲਾਲ ਸਿੰਘ ਦੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 473 ਗਰਾਮ ਹੈਰੋਇਨ ਡਰੱਗ ਮਣੀ ਕੰਪਿਊਟਰ ਕੰਡਾ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕਿਲ੍ਹਾ ਲਾਲ ਸਿੰਘ ਦੇ ਐੱਸਐੱਚਓ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਐੱਸਆਈ ਬਿਸ਼ਨ ਦਾਸ ਬੀਐੱਸਐੱਫ ਮਾਧੋਪੁਰ ਸੈਕਟਰ ਗੁਰਦਾਸਪੁਰ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਅਮਨਦੀਪ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਪੱਤੀ ਨੀਵੀਂ ਹਵੇਲੀ ਭਾਗੋਵਾਲ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ, ਜੇਕਰ ਛਾਪਾ ਮਾਰਿਆ ਜਾਵੇ ਤਾਂ ਬਰਾਮਦਗੀ ਹੋ ਸਕਦੀ ਹੈ, ਜਿਸ ਤੇ ਉਨ੍ਹਾਂ ਨੇ ਉਕਤ ਬੀਐੱਸਐੱਫ ਅਧਿਕਾਰੀ ਨੂੰ ਲੈ ਕੇ ਪੁਲਿਸ ਪਾਰਟੀ ਸਮੇਤ ਉਕਤ ਨੌਜਵਾਨ ਦੇ ਘਰ ਛਾਪਾ ਮਾਰਿਆ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾਅ ਗਿਆ। ਐੱਸਐੱਚਓ ਨੇ ਅੱਗੇ ਦੱਸਿਆ ਕਿ ਇਸ ਬਾਰੇ ਜਾਣਕਾਰੀ ਮਿਲਣ ਤੇ ਡੀਐੱਸਪੀ ਫਤਹਿਗੜ੍ਹ ਚੂੜੀਆਂ ਰਾਜੇਸ਼ ਕੱਕੜ ਦੇ ਮੌਕੇ ਤੇ ਪਹੁੰਚਣ ਦੇ ਬਾਅਦ ਉਨ੍ਹਾਂ ਨੇ ਨੌਜਵਾਨ ਅਮਨਦੀਪ ਸਿੰਘ ਦੀ ਤਲਾਸ਼ੀ ਲੈਣ ਤੇ ਇਸ ਕੋਲੋਂ 473 ਗ੍ਰਾਮ ਹੈਰੋਇਨ, 30 ਹਜ਼ਾਰ ਰੁਪਏ ਡਰੱਗ ਮਨੀ, ਇਕ ਕੰਪਿਊਟਰ ਕੰਡਾ, ਮੋਬਾਈਲ ਫੋਨ, ਇਕ ਸਪਲੈਂਡਰ ਪਲੱਸ ਮੋਟਰਸਾਈਕਲ ਨੰਬਰ ਪੀਬੀ18ਯੂ8632 ਬਰਾਮਦ ਕੀਤਾ ਗਿਆ। ਐੱਸਐੱਚਓ ਨੇ ਅੱਗੇ ਦੱਸਿਆ ਕਿ ਉੁਕਤ ਨੌਜਵਾਨ ਨੂੰ ਗਿ੍ਫਤਾਰ ਕਰਨ ਉਪਰੰਤ ਇਸ ਵਿਰੁੱਧ ਥਾਣਾ ਕਿਲ੍ਹਾ ਲਾਲ ਸਿੰਘ ਵਿਖੇ ਬਣਦੀਆਂ ਧਾਰਾਵਾਂ ਹੇਠ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ, ਥਾਣਾ ਕਾਦੀਆਂ ਦੇ ਏਐੱਸਆਈ ਗੁਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨੇੜੇ ਪੀਡਬਲਯੂਡੀ ਰੈੱਸਟ ਹਾਊਸ ਭੰਗਵਾਂ ਰੋਡ ਕਾਦੀਆਂ ਤੋਂ ਦੋ ਨੌਜਵਾਨਾਂ ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਮੌਜਪੁਰ ਤੇ ਬਲਵੰਤ ਸਿੰਘ ਵਾਸੀ ਪਿੰਡ ਫੁੱਲੜਾ ਥਾਣਾ ਭੈਣੀ ਮੀਆਂ ਖਾਂ ਨੂੰ ਬਿਨਾਂ ਨੰਬਰੀ ਸਪਲੈਂਡਰ ਮੋਟਰਸਾਈਕਲ ਸਮੇਤ ਕਾਬੂ ਕੀਤਾ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹਈ, ਜਿਸ ਤੇ ਇਨ੍ਹਾਂ ਦੋਵਾਂ ਨੂੰ ਸਾਥੀ ਪੁਲਿਸ ਮੁਲਾਜ਼ਮਾਂ ਦੀ ਮਦਦ ਨਾਲ ਗਿ੍ਫਤਾਰ ਕਰਕੇ ਥਾਣਾ ਕਾਦੀਆਂ ਵਿਖੇ ਲਿਆਂਦਾ ਗਿਆ, ਜਿਥੇ ਇਨ੍ਹਾਂ ਦੋਵਾਂ ਖਿਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ ਹੈ।