ਮਹਿੰਦਰ ਸਿੰਘ ਅਰਲੀਭੰਨ, ਕਲਾਨੌਰ : ਜਮਹੂਰੀ ਕਿਸਾਨ ਸਭਾ ਨੇ ਏਰੀਆ ਕਮੇਟੀ ਕਲਾਨੌਰ ਦੀ ਅਗਵਾਈ ਹੇਠ ਸਰਹੱਦੀ ਪਿੰਡ ਖਾਸਾ ਤੋਂ 49ਵਾਂ ਸਰਪੰਚ ਜਗਦੀਸ਼ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਦਾ ਜਥਾ ਸਿੰਘੂ ਬਾਰਡਰ ਦਿਲੀ ਨੂੰ ਰਵਾਨਾ ਹੋਇਆ। ਇਸ ਮੌਕੇ ਕਿਸਾਨ ਆਗੂਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਸਾਨ ਆਗੂ ਹਰਜੀਤ ਸਿੰਘ, ਜਗਦੀਸ਼ ਸਿੰਘ, ਬਲਵਿੰਦਰ ਸਿੰਘ ਆਦਿ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰਵਾਨਾ ਹੋਇਆ ਜਥਾ ਦਸ ਦਿਨ ਦਿੱਲੀ ਅੰਦੋਲਨ 'ਚ ਸ਼ਮੂਲੀਅਤ ਕਰੇਗਾ। ਇਸ ਮੌਕੇ ਉਨਾਂ੍ਹ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਸਰਹੱਦੀ ਪਿੰਡਾਂ ਦੇ ਕਿਸਾਨਾਂ ਵੱਲੋਂ ਲੜੀਵਾਰ ਕਿਸਾਨ ਅੰਦੋਲਨ ਵਿਚ ਭਾਗ ਲਿਆ ਜਾ ਰਿਹਾ ਹੈ । ਇਸ ਮੌਕੇ ਕਿਸਾਨ ਜਤਿੰਦਰ ਸਿੰਘ, ਬਲਵੰਤ ਸਿੰਘ, ਕੁਲਵੰਤ ਸਿੰਘ, ਸੰਤੋਖ ਸਿੰਘ ,ਹਰਜਿੰਦਰ ਸਿੰਘ, ਚੰਚਲ ਸਿੰਘ, ਜਸਪਾਲ ਸਿੰਘ ,ਗੁਰਵਿੰਦਰ ਸਿੰਘ, ਬਲਰਾਜ ਸਿੰਘ ਕਾਮਰੇਡ ਬਿਸ਼ਨਕੋਟ, ਰਾਮ ਸਿੰਘ, ਦਲਬੀਰ ਸਿੰਘ ,ਚੰਚਲ ਸਿੰਘ, ਜਗਜੀਵਨ ਸਿੰਘ ,ਹਰਪ੍ਰਰੀਤ ਸਿੰਘ, ਦਿਲਬਾਗ ਸਿੰਘ, ਕੁਲਵੰਤ ਸਿੰਘ,ਪਲਵਿੰਦਰ ਸਿੰਘ, ਹਰਜੀਤ ਸਿੰਘ , ਰਜਿੰਦਰ ਸਿੰਘ, ਸੁਰਜੀਤ ਸਿੰਘ , ਸਰਦੂਲ ਸਿੰਘ, ਸਤਨਾਮ ਸਿੰਘ, ਕਸਮੀਰ ਸਿੰਘ, ਹਰਜੀਤ ਸਿੰਘ, ਬਲਵੰਤ ਸਿੰਘ, ਨਿਸ਼ਾਨ ਸਿੰਘ ਆਦਿ ਹਾਜ਼ਰ ਸਨ।