ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ: ਜਗਤ ਗੁਰੂ ਪਹਿਲੇ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸ਼੍ਰੀ ਸੁਲੱਖਣੀ ਜੀ ਦਾ 539ਵਾਂ ਵਿਆਹ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਖਾਲਸਾਈ ਜਾਹੋ ਜਲਾਲ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਅਤੇ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ ਮਨਾਇਆ ਗਿਆ। ਅੱਜ ਸ਼ੁੱਕਰਵਾਰ ਨੂੰ ਵਿਆਹ ਪੁਰਬ ਦੀ ਖੁਸ਼ੀ ਵਿੱਚ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਪੰਜ ਪਿਆਰੇ ਸਾਹਿਬਾਨ ਨੇ ਅਰਦਾਸ ਬੇਨਤੀ ਕੀਤੀ ਤੇ ਖਾਲਸਾਈ ਜੈਕਾਰਿਆਂ ਨਾਲ ਸਿੰਘ ਸਾਹਿਬ ਗਿਆਨੀ ਪਰਮਿੰਦਰ ਪਾਲ ਸਿੰਘ ਬੁੱਟਰ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਆਪਣੇ ਸੀਸ ’ਤੇ ਰੱਖ ਕੇ ਸੁੰਦਰ ਫੁੱਲਾਂ ਵਾਲੀ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤਾ। ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜ. ਗੁਰਨਾਮ ਸਿੰਘ ਜੱਸਲ ਵਲੋਂ ਵਿਸ਼ੇ਼ਸ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਥੇਦਾਰ ਸੁੱਚਾ ਸਿੰਘ ਲੰਗਾਹ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ,ਵਿਆਹ ਪੁਰਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਸੁਰਜੀਤ ਸਿੰਘ ਤੁਗਲਵਾਲ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਗੁਰਨਾਮ ਸਿੰਘ ਜੱਸਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਮੇਜਰ ਸਿੰਘ ਅਰਜਨ ਮਾਗਾਂ ਜਨਰਲ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਕੰਵਲਪ੍ਰੀਤ ਸਿੰਘ ਕਾਕੀ ਕੋਮੀ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ, ਨਰੇਸ਼ ਮਹਾਜਨ ਹਲਕਾ ਇੰਚਾਰਜ ਬਟਾਲਾ, ਸੁਖਜਿੰਦਰ ਸਿੰਘ ਸੋਨੂੰ ਲੰਗਾਹ ਹਲਕਾ ਇੰਚਾਰਜ ਡੇਰਾ ਬਾਬਾ ਨਾਨਕ, ਰਮਨਦੀਪ ਸਿੰਘ ਸੰਧੂ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਪਰਮਵੀਰ ਸਿੰਘ ਲਾਡੀ, ਸੁਖਬੀਰ ਸਿੰਘ ਵਾਹਲਾ ਸਾਬਕਾ ਚੇਅਰਮੈਨ ਸ਼ੂਗਰਫੈੱਡ ਪੰਜਾਬ, ਅੰਮ੍ਰਿਤ ਕਲਸੀ ਭਰਾਤਾ ਅਮਨਸ਼ੇਰ ਸਿੰਘ ਕਲਸੀ ਵਿਧਾਇਕ, ਬਿਕਰਮਜੀਤ ਸਿੰਘ ਨਠਵਾਲ, ਕੁਲਬੀਰ ਸਿੰਘ ਰਿਆੜ, ਬੀਬੀ ਸ਼ਰਨਜੀਤ ਕੌਰ ਜੀਂਦੜ ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ, ਸਤਨਾਮ ਸਿੰਘ ਰਿਆੜ ਮੀਤ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਮਨਜੀਤ ਸਿੰਘ ਤਲਵੰਡੀ ਮੀਤ ਸਕੱਤਰ ਸ਼੍ਰੋਮਣੀ ਕਮੇਟੀ, ਗੁਰਤਿੰਦਰ ਪਾਲ ਸਿੰਘ ਭਾਟੀਆ ਐਡੀਸ਼ਨਲ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਜਗਦੀਪ ਸਿੰਘ ਧਾਰੋਵਾਲੀ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ, ਦਵਿੰਦਰ ਸਿੰਘ ਲਾਲੀ ਬਾਜਵਾ ਮੈਨੇਜਰ ਗੁਰਦੁਆਰਾ ਓਠੀਆਂ ਸਾਹਿਬ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਨਤਮਸਤਕ ਹੋਏ। ਜਥੇਦਾਰ ਲੰਗਾਹ ਤੇ ਜਥੇਦਾਰ ਗੋਰਾ ਨੇ ਸੰਬੋਧਨ ਹੁੰਦਿਆਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀ ਵਧਾਈ ਦਿੱਤੀ ਤੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਿੱਤੇ ਸਿਧਾਂਤ ਕਿਰਤ ਕਰੋ ਨਾਮ ਜਪੋ ਵੰਡ ਛਕੋ ਤੇ ਚੱਲਣਾ ਚਾਹੀਦਾ ਹੈ। ਉਪਰੰਤ ਜਥੇਦਾਰ ਲੰਗਾਹ, ਜਥੇਦਾਰ ਤੁਗਲਵਾਲ, ਜਥੇਦਾਰ ਗੋਰਾ, ਜਥੇਦਾਰ ਜੱਸਲ ਨੇ ਪੰਜਾ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਉਪਰੰਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਅਸਥਾਨ ਇਤਿਹਾਸਕ ਗੁਰਦੁਆਰਾ ਡੇਹਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜਾ ਪਿਆਰਿਆਂ ਦੀ ਅਗਵਾਈ ਵਿੱਚ ਮਹਾਨ ਨਗਰ ਕੀਰਤਨ ਅਕਾਸ਼ ਗੁੰਜਾਊ ਜੈਕਾਰਿਆਂ,ਫੁੱਲਾ ਦੀ ਵਰਖਾ ਕਰਕੇ ਖਾਲਸਾ ਜਾਹੋ ਜਲਾਲ ਨਾਲ ਸਜਾਇਆ ਗਿਆ। ਨਗਰ ਕੀਰਤਨ ਵਿੱਚ ਵੱਖ-ਵੱਖ ਗਤਕੇ ਵਾਲਿਆਂ ਵੱਲੋਂ ਗੱਤਕੇ ਦੇ ਜੌਹਰ ਦਿਖਾਏ ਜਾ ਰਹੇ ਸਨ। ਵਿਆਹ ਪੁਰਬ ਮੌਕੇ ਗੁਰਦੁਆਰਾ ਸਾਹਿਬ ਵਿਖੇ ਤੇ ਮਹਾਨ ਨਗਰ ਕੀਰਤਨ ਵਿੱਚ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤਾਂ ਪਰਿਵਾਰਾਂ ਸਮੇਤ ਨਤਮਸਤਕ ਹੋਈਆਂ। ਇਲਾਕੇ ਦੀਆਂ ਸੰਗਤਾਂ ਵੱਲੋਂ ਵੱਖ-ਵੱਖ ਸਥਾਨਾਂ ਤੇ ਲੰਗਰ, ਮਠਿਆਈਆਂ,ਚਾਹ ਪਕੌੜਿਆਂ,ਫਲ ਫਰੂਟ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਹਨ। ਇਹ ਖ਼ਾਸ ਸਖ਼ਸ਼ੀਅਤਾਂ ਰਹੀਆਂ ਹਾਜ਼ਰ ਇਸ ਮੌਕੇ ਕੈਪਟਨ ਬਲਬੀਰ ਸਿੰਘ ਬਾਠ ਸਾਬਕਾ ਕੈਬਿਨਟ ਮੰਤਰੀ ਪੰਜਾਬ, ਵਿਧਾਇਕ ਸ਼ੈਰੀ ਕਲਸੀ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਿਧਾਇਕ ਫਤਿਹਗੜ੍ਹ ਚੂੜੀਆਂ, ਲਖਬੀਰ ਸਿੰਘ ਲੋਧੀਨੰਗਲ ਸਾਬਕਾ ਵਿਧਾਇਕ, ਬਲਵਿੰਦਰ ਸਿੰਘ ਲਾਡੀ ਸਾਬਕਾ ਵਿਧਾਇਕ, ਐਡਵੋਕੇਟ ਅਮਰਪਾਲ ਸਿੰਘ ਕਿਸਨਕੋਟ ਵਿਧਾਇਕ ਸ੍ਰੀ ਹਰਗੋਬਿੰਦਪੁਰ, ਅਮਨਦੀਪ ਸਿੰਘ ਜੈਂਤੀਪੁਰ ਸੀਨੀਅਰ ਕਾਂਗਰਸੀ ਨੇਤਾ, ਮਨਦੀਪ ਸਿੰਘ ਰੰਗੜ ਨੰਗਲ ਹਲਕਾ ਇੰਚਾਰਜ, ਭੁਪਿੰਦਰ ਸਿੰਘ ਬਾਜਵਾ ਮੇਅਰ ਨਗਰ ਨਿਗਮ ਬਟਾਲਾ, ਯਸ਼ਪਾਲ ਚੌਹਾਨ ਚੇਅਰਮੈਨ ਇੰਮਪਰੂਵਮੈਟ ਟਰੱਸਟ, ਮਾਨਿਕ ਮਹਿਤਾ ਚੇਅਰਮੈਨ ਮਾਰਕੀਟ ਕਮੇਟੀ, ਜੋਬਨ ਸਿੰਘ ਰੰਧਾਵਾ ਹਲਕਾ ਇੰਚਾਰਜ, ਜਗਰੂਪ ਸਿੰਘ ਸੇਖਵਾਂ ਕੌਮੀ ਉੱਪ ਪ੍ਰਧਾਨ ਆਮ ਆਦਮੀ ਪਾਰਟੀ, ਸੁਖਦੀਪ ਸਿੰਘ ਤੇਜਾ ਸਾਬਕਾ ਮੇਅਰ, ਜਥੇਦਾਰ ਸੁੱਚਾ ਸਿੰਘ ਛੋਟੇਪੁਰ ਸਾਬਕਾ ਮੰਤਰੀ ਪੰਜਾਬ, ਨਰਿੰਦਰ ਸਿੰਘ ਬਾੜਾ, ਡਾਕਟਰ ਹਰਨੇਕ ਸਿੰਘ ਟੋਨੀ, ਬਲਬੀਰ ਸਿੰਘ ਬਿੱਟੂ, ਅਦਿਤਿਆ ਉੱਪਲ ਡਿਪਟੀ ਕਮਿਸ਼ਨਰ ਗੁਰਦਾਸਪੁਰ, ਡਾਕਟਰ ਮਹਿਤਾਬ ਸਿੰਘ ਐੱਸਐੱਸਪੀ ਬਟਾਲਾ, ਸਾਰੰਗਪ੍ਰੀਤ ਸਿੰਘ ਐੱਸਡੀਐੱਮ, ਗੁਰਸਿਮਰਨ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ, ਸੁਖਜਿੰਦਰ ਸਿੰਘ ਸੋਨੂੰ ਲੰਗਾਹ, ਰਮਨਦੀਪ ਸਿੰਘ ਸੰਧੂ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਜਸਪ੍ਰੀਤ ਸਿੰਘ ਰਾਣਾ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ, ਐਡਵੋਕੇਟ ਅਮਨਦੀਪ ਸਿੰਘ ਜੈਂਤੀਪੁਰ, ਗੁੱਡੂ ਸੇਠ, ਹਰਜਿੰਦਰ ਸਿੰਘ ਕਲਸੀ ਡੀਪੀਆਰਓ, ਪਲਵਿੰਦਰ ਸਿੰਘ ਲੰਬੜਦਾਰ ਪੰਜਾਬ ਪ੍ਰਧਾਨ ਰਵੀਦਾਸੀਆਂ ਸਿੱਖ ਵੈਲਫੇਅਰ ਸੋਸਾਇਟੀ, ਜਥੇਦਾਰ ਗੁਰਵਿੰਦਰ ਸਿੰਘ ਸ਼ਾਮਪੁਰਾ ਸਾਬਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਤਿੰਦਰ ਪਾਲ ਸਿੰਘ ਭਾਟੀਆ ਐਡੀਸ਼ਨਲ ਮੈਨੇਜਰ ਸ੍ਰੀ ਦਰਬਾਰ ਸਾਹਿਬ, ਦਵਿੰਦਰ ਸਿੰਘ ਲਾਲੀ ਬਾਜਵਾ ਮੈਨੇਜਰ ਗੁਰਦੁਆਰਾ ਓਠੀਆਂ ਸਾਹਿਬ, ਰੁਪਿੰਦਰ ਸਿੰਘ ਸ਼ਾਮਪੁਰਾ, ਡਾਕਟਰ ਲਖਬੀਰ ਸਿੰਘ ਭਾਗੋਵਾਲੀਆ, ਬਲਦੇਵ ਸਿੰਘ ਸ਼ਾਹਪੁਰ ਐੱਸਈ ਮੰਡੀਕਰਨ ਬੋਰਡ, ਗੁਰਪਿੰਦਰ ਸਿੰਘ ਸ਼ਾਹ ਭਾਗੋਵਾਲ, ਸੁਰਿੰਦਰ ਸਿੰਘ ਸੋਢੀ, ਸਰਬਜੀਤ ਸਿੰਘ ਕਲਸੀ, ਡਾਕਟਰ ਕਮਲਜੀਤ ਸਿੰਘ ਕੇਜੇ , ਡਾਕਟਰ ਹਰਭਜਨ ਸਿੰਘ, ਮਲਕੀਤ ਸਿੰਘ ਹੈਪੀ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ, ਤਰਲੋਕ ਸਿੰਘ ਬਾਠ, ਡਾਕਟਰ ਮਨਪ੍ਰੀਤ ਸਿੰਘ ਸ੍ਰੀ ਹਰਗੋਬਿੰਦਪੁਰ, ਜਗਦੀਸ਼ ਸਿੰਘ ਬੁੱਟਰ, ਲਖਵਿੰਦਰ ਸਿੰਘ ਘੁੰਮਣ ਜ਼ਿਲ੍ਹਾ ਪ੍ਰਧਾਨ ਐੱਸਸੀ ਵਿੰਗ ਸ਼੍ਰੋਮਣੀ ਅਕਾਲੀ ਦਲ, ਗੁਰਜੀਤ ਸਿੰਘ ਬਿਜਲੀਵਾਲ ਐਡਵੋਕੇਟ ਰਜਿੰਦਰ ਸਿੰਘ ਪਦਮ ਪ੍ਰਧਾਨ, ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਕੁਲਵੰਤ ਸਿੰਘ ਐੱਮਸੀ, ਅਮਨਦੀਪ ਸਿੰਘ ਚੀਮਾ, ਸ਼ਮਸ਼ੇਰ ਸਿੰਘ ਚੀਮਾ ਜਥੇਬੰਦਕ ਸਕੱਤਰ ਸ਼੍ਰੋਮਣੀ ਅਕਾਲੀ ਦਲ, ਗੁਰਮੀਤ ਸਿੰਘ ਪੰਨੂੰ, ਜਥੇਦਾਰ ਅਮਰਜੀਤ ਸਿੰਘ ਸੇਖਵਾਂ, ਸੋਨੂੰ ਔਲਖ, ਡਾਕਟਰ ਮਨਪ੍ਰੀਤ ਸਿੰਘ ਬਟਾਲਾ, ਮੇਜਰ ਸਿੰਘ ਅਰਜਨ ਮਾਂਗਾ ਜਨਲਰ ਮੈਨੇਜਰ ਸ੍ਰੀ ਦਰਬਾਰ ਸਾਹਿਬ, ਦਰਸ਼ਨ ਸਿੰਘ ਪੁਰੀਆਂ, ਪ੍ਰੇਮ ਸਿੰਘ ਰੰਧਾਵਾ ਜੇਤੋਸਰਜਾ, ਗਿਆਨੀ ਹਰਬੰਸ ਸਿੰਘ ਹੰਸਪਾਲ, ਰਣਜੀਤ ਸਿੰਘ ਕਲਿਆਣਪੁਰ ਮੈਨੇਜਰ, ਸਤਨਾਮ ਸਿੰਘ ਗੌਂਸਲ ਮੈਨੇਜਰ, ਗੁੁਰਜੋਤ ਸਿੰਘ ਪਦਮ ਆਦਿ ਸਮੇਤ ਲੱਖਾਂ ਸੰਗਤਾਂ ਨਤਮਸਤਕ ਹੋਈਆਂ। ਇਕ ਅਕਾਲੀ ਆਗੂ ਦੇ ਮਾਈਕ ’ਤੇ ਬੋਲਣ ’ਤੇ ਇਕ ਸਿੱਖ ਨੇ ਪ੍ਰਗਟਾਇਆ ਰੋਸ ਗੁਰਦੁਆਰਾ ਸ਼੍ਰ਼ੀ ਡੇਹਰਾ ਸਾਹਿਬ ਵਿਖੇ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੀਨੀਅਰ ਅਕਾਲੀ ਆਗੂ ਦੇ ਮਾਈਕ ’ਤੇ ਬੋਲਣ ਨੂੰ ਲੈ ਕੇ ਸੰਗਤ ’ਚ ਬੈਠੇ ਇਕ ਸਮਾਣਾ ਯੁੱਧ ਮੋਰਚੇ ਦੇ ਕੋਆਰਡੀਨੇਟਰ ਭਾਈ ਗੁਰਪ੍ਰੀਤ ਸਿੰਘ ਨੇ ਰੋਸ ਜਤਾਇਆ, ਜਿਸ ਦੌਰਾਨ ਮਾਹੌਲ ਗਰਮਾ ਗਿਆ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਸਾਬਕਾ ਅਕਾਲੀ ਮੰਤਰੀ ਦਾ ਭਾਈ ਗੁਰਪ੍ਰੀਤ ਸਿੰਘ ਵਲੋਂ ਭਾਰੀ ਵਿਰੋਧ ਕੀਤਾ ਗਿਆ। ਉਪਰੰਤ ਪ੍ਰਬੰਧਕਾਂ ਵਲੋੋਂ ਮਾਹੌਲ ਨੂੰ ਸ਼ਾਂਤ ਕਰਦਿਆਂ ਸਮਾਗਮ ਨੂੰ ਅਗਲੇ ਪੜਾਅ ਵੱਲ ਵਧਾਇਆ ਗਿਆ।