- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਹ ਸੋਧੀ ਖਬਰ ਚੁੱਕਣਾ ਜੀ ਪਲੀਜ਼....69ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ ਦੇ ਦੂਸਰੇ ਦਿਨ ਵੱਖ—ਵੱਖ ਮਹੱਤਵਪੂਰਨ ਵਿਸ਼ਿਆ ਤੇ ਕਰਵਾਏ ਗਏ ਸੈਮੀਨਾਰ

ਸੁਖਦੇਵ ਸਿੰਘ/ਸ਼ਾਮ ਤਿਵਾੜੀ, ਪੰਜਾਬੀ ਜਾਗਰਣ
ਬਟਾਲਾ : ਚੀਫ਼ ਖ਼ਾਲਸਾ ਦੀਵਾਨ ਵੱਲੋਂ 69ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ ਦੇ ਦੂਸਰੇ ਦਿਨ ਵੱਖ-ਵੱਖ ਮਹੱਤਵਪੂਰਨ ਵਿਸ਼ਿਆਂ ’ਤੇ ਸੈਮੀਨਾਰ ਕਰਵਾਏ ਗਏ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਵਿਸ਼ੇ ’ਤੇ ਕਰਵਾਏ ਪਹਿਲੇ ਸੈਮੀਨਾਰ ਮੌਕੇ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਮੁੱਖ ਮਹਿਮਾਨ ਵਜੋਂ ਪੁੱਜੇ। ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਵਾਗਤੀ ਸ਼ਬਦ ਸਾਂਝੇ ਕਰਦਿਆਂ ਸਮੂਹ ਵਿਦਵਾਨਾਂ, ਬੁਲਾਰਿਆਂ ਅਤੇ ਹਾਜ਼ਰ ਸ਼ਖ਼ਸੀਅਤਾਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ 69ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸਾਕੇ ਨੂੰ ਸਮਰਪਿਤ ਕੀਤੀ ਗਈ ਹੈ ਅਤੇ ਅਜਿਹੇ ਸੈਮੀਨਾਰਾਂ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬਾਨ ਦੇ ਜੀਵਨ, ਸਿੱਖ ਇਤਿਹਾਸ, ਵਿਰਾਸਤ ਅਤੇ ਉੱਚ ਨੈਤਿਕ, ਕਦਰਾਂ-ਕੀਮਤਾਂ ਨਾਲ ਜ਼ੋੜਣਾ ਹੈ। ਮੁੱਖ ਮਹਿਮਾਨ ਡਾ. ਕਰਮਜੀਤ ਸਿੰਘ ਨੇ ਸਰੋਤਿਆਂ ਨੂੰ ਆਪਣੇ ਜੀਵਨ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਨੁਸਾਰ ਢਾਲਣ ਅਤੇ ਅਨੁਸ਼ਾਸਨ ਵਿਚ ਰਹਿ ਕੇ ਹੰਕਾਰ, ਗੁੱਸੇ ਤੋਂ ਦੂਰ ਰਹਿਣ ਅਤੇ ਮਨ ਵਿਚ ਸਿਮਰਨ ਨੂੰ ਵਸਾਉਣ ਲਈ ਪ੍ਰੇਰਿਤ ਕੀਤਾ।
ਇਸ ਉਪਰੰਤ ਵਿਦਵਾਨਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਵਿਸ਼ੇ ’ਤੇ ਗੁਰੂ ਸਾਹਿਬ ਜੀ ਦੇ ਜੀਵਨ, ਫਲਸਫੇ, ਧਾਰਮਿਕ ਅਜ਼ਾਦੀ ਲਈ ਦਿੱਤੀ ਗਈ ਮਹਾਨ ਬੇਮਿਸਾਲ ਕੁਰਬਾਨੀ, ਮਨੁੱਖੀ ਅਧਿਕਾਰਾਂ, ਨਿਡਰਤਾ, ਸਹਿਣਸ਼ੀਲਤਾ, ਸਰਬੱਤ ਦੇ ਭਲੇ ਲਈ ਸੰਦੇਸ਼ ਬਾਰੇ ਵਿਚਾਰ ਸਾਂਝੇ ਕੀਤੇ ਗਏ। ਜਦਕਿ ਚੀਫ਼ ਖਾਲਸਾ ਦੀਵਾਨ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਤਰਲੋਚਨ ਸਿੰਘ ਨੇ ਪੁੱਜੇ ਮਹਿਮਾਨਾਂ ਦਾ ਧੰਨਵਾਦ ਕੀਤਾ। ਖੇਤੀਬਾੜੀ ਬੀਜ ਏਕਾਧਿਕਾਰ ਵਿਸ਼ੇ ’ਤੇ ਕਰਵਾਏ ਸੈਮੀਨਾਰ ਦੌਰਾਨ ਮਾਹਿਰਾਂ ਨੇ ਖੇਤੀਬਾੜੀ ਵਿਚ ਨਵੀਆਂ ਤਕਨੀਕਾਂ, ਉਨੱਤ ਬੀਜਾਂ ਅਤੇ ਵਾਤਾਵਰਣ ਪੱਖੀ ਖੇਤੀ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਵਿਗਿਆਨ ਲੀਹਾਂ ’ਤੇ ਅੱਗੇ ਵਧਣ ਅਤੇ ਕੁਦਰਤ ਸਰੋਤਾਂ ਦੀ ਸੰਭਾਲ ਦੀ ਲੋੜ ’ਤੇ ਜ਼ੋਰ ਦਿੱਤਾ।
ਤੀਸਰੇ ਸੈਮੀਨਾਰ ਦੌਰਾਨ ਚੀਫ਼ ਖ਼ਾਲਸਾ ਦੀਵਾਨ ਦੇ ਮੀਤ ਪ੍ਰਧਾਨ ਸੰਤੋਖ ਸਿੰਘ ਸੇਠੀ, ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਡਾ.ਸਰਜੀਤ ਸਿੰਘ ਛੀਨਾ ਅਤੇ ਡਾ. ਅਮਰਜੀਤ ਸਿੰਘ ਦੂਆ ਨੇ ਡਾ. ਮਨਮੋਹਨ ਸਿੰਘ ਸਾਬਕਾ ਪ੍ਰਧਾਨ ਮੰਤਰੀ ਦੇ ਜੀਵਨ, ਸਿੱਖਿਆ, ਆਰਥਿਕ ਸੁਧਾਰਾਂ ਅਤੇ ਦੇਸ਼ ਦੀ ਤਰੱਕੀ ਵਿਚ ਉਹਨਾਂ ਦੇ ਯੋਗਦਾਨ ਨੂੰ ਯਾਦ ਕੀਤਾ। ਚੌਥਾ ਸੈਮੀਨਾਰ ਵਿਸ਼ਾ ਨੈਤਿਕਤਾ (ਸ਼ਖ਼ਸੀਅਤ ਵਿਕਾਸ) ਅਤੇ ਨਸ਼ਿਆ ਦੀ ਰੋਕਥਾਮ ਤੇ ਬੁਲਾਰਿਆ ਨੇ ਨੌਜਵਾਨਾਂ ਵਿਚ ਨਸ਼ਿਆ ਦੀ ਰੋਕਥਾਮ ਅਤੇ ਉਨ੍ਹਾਂ ਵਿਚ ਆਤਮਵਿਸ਼ਵਾਸ, ਅਨੁਸ਼ਾਸਨ ਅਤੇ ਸਕਰਾਤਮਕ ਸੋਚ ਵਿਕਸਿਤ ਕਰਨ ਦੀ ਲੋੜ ’ਤੇ ਚਾਨਣਾ ਪਾਇਆ। ‘ਸਿੱਖ ਵਿੱਦਿਅਕ ਪ੍ਰਸਾਰ ਤੇ ਪ੍ਰਾਪਤੀਆਂ’ ਵਿਸ਼ੇ ’ਤੇ ਕਰਵਾਏ ਗਏ ਪੰਜਵੇਂ ਸੈਮੀਨਾਰ ਦੌਰਾਨ ਵਿਦਵਾਨਾਂ ਨੇ ਸਿੱਖ ਇਤਿਹਾਸ, ਸੱਭਿਆਚਾਰ, ਵਿਰਾਸਤ ਅਤੇ ਇਸ ਦੇ ਪ੍ਰਚਾਰ-ਪ੍ਰਸਾਰ ਦੇ ਨਾਲ-ਨਾਲ ਸਿੱਖ ਪੰਥ ਦੀਆਂ ਪ੍ਰਾਪਤੀਆਂ ਬਾਰੇ ਵਿਚਾਰ ਪੇਸ਼ ਕੀਤੇ। ਛੇਵਾਂ ਸੈਮੀਨਾਰ ‘ਹੁਨਰਮੰਦ ਸਿੱਖਿਆ ਅਤੇ ਸਨਅਤੀ ਵਿਕਾਸ’ ਵਿਸ਼ੇ ’ਤੇ ਬੋਲਦਿਆਂ ਮਾਹਿਰਾਂ ਨੇ ਅਕਾਦਮਿਕ ਵਿੱਦਿਆ ਦੇ ਨਾਲ-ਨਾਲ ਹੁਨਰ ਆਧਾਰਿਤ ਸਿੱਖਿਆ, ਤਕਨੀਕੀ ਸਿਖਲਾਈ, ਸਨਅਤੀ ਵਿਕਾਸ ਅਤੇ ਰੁਜ਼ਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਸ਼ਾਮ ਸਮੇਂ ਕਰਵਾਏ ਧਾਰਮਿਕ ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਕੀਤਾ ਗਿਆ। ਅਖੀਰ ’ਚ ਦੀਵਾਨ ਦੇ ਪ੍ਰਧਾਨ ਡਾ. ਨਿੱਝਰ ਨੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ। ਸੈਮੀਨਾਰ ਸਥਾਨਕ ਪ੍ਰਧਾਨ ਕੁਲਜੀਤ ਸਿੰਘ ਸਾਹਨੀ, ਐਡਵੋਕੇਟ ਐੱਚਐੱਸ ਮਾਂਗਟ ਚੇਅਰਮੈਨ ਵਿਰਾਸਤੀ ਮੰਚ ਬਟਾਲਾ, ਐਡੀ. ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਐਡੀ.ਆਨਰੇਰੀ ਸਕੱਤਰ ਹਰਜੀਤ ਸਿੰਘ, ਆਨਰੇਰੀ ਸਕੱਤਰ ਐਜੂਕੇਸ਼ਨਲ ਕਮੇਟੀ ਡਾ. ਸਰਬਜੀਤ ਸਿੰਘ ਛੀਨਾ, ਐਡੀ. ਆਨਰੇਰੀ ਸਕੱਤਰ ਐਜੂਕੇਸ਼ਨਲ ਕਮੇਟੀ ਮਨਮੋਹਨ ਸਿੰਘ, ਸਕੂਲ ਮੈਂਬਰਜ਼ ਇੰਚਾਰਜ ਏਪੀਐੱਸਮਾਨ, ਜਗੀਰ ਸਿੰਘ, ਮਨਪ੍ਰੀਤ ਸਿੰਘ ਅਤੇ ਵੱਡੀ ਗਿਣਤੀ ਵਿਚ ਦੀਵਾਨ ਮੈਂਬਰਜ਼, ਸੀਕੇਡੀ ਸਕੂਲਾਂ ਦੇ ਪ੍ਰਿੰਸੀਪਲਜ਼, ਵਿਦਿਆਰਥੀ, ਸਟਾਫ ਅਤੇ ਸੰਗਤਾਂ ਹਾਜ਼ਰ ਸਨ।