ਆਕਾਸ਼, ਗੁਰਦਾਸਪੁਰ: ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਨਿਵਾਸੀ ਇਕ 61 ਸਾਲ ਦੇ ਵਿਅਕਤੀ ਦੀ ਕੋਰੋਨਾ ਪੀੜਤ ਹੋਣ ਉਪਰੰਤ ਸੋਮਵਾਰ ਦੇਰ ਰਾਤ ਮੌਤ ਹੋ ਗਈ। ਇਸਦੇ ਨਾਲ ਹੀ ਜਿਲ੍ਹੇ ਅੰਦਰ ਕੋਰੋਨਾ ਮਹਾਂਮਾਰੀ ਕਾਰਨ ਹੋਈਆਂ ਮੌਤਾਂ ਦੀ ਗਿਣਤੀ 7 ਤੱਕ ਪਹੁੰਚ ਗਈ ਗਈ ਹੈ।

ਡਿਪਟੀ ਕਮਿਸ਼ਨਰ ਗੁਰਦਾਸਪੁਰ ਦਫਤਰ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਉਕਤ ਮਰੀਜ਼ ਨੂੰ 5 ਜੁਲਾਈ ਨੂੰ ਅੰਮ੍ਰਿਤਸਰ ਦੇ ਜੀਐਮਸੀ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਉਸਦੀ ਗੰਭੀਰ ਹਾਲਤ ਵੇਖਦਿਆਂ ਉਸਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ ਪਰ 6 ਜੁਲਾਈ ਦੇਰ ਰਾਤ ਉਸਨੇ ਦਮ ਤੋੜ ਦਿੱਤਾ। ਉਹ ਬਲੱਡ ਪ੍ਰੈਸ਼ਰ ਅਤੇ ਦਿਲ ਦੀ ਬੀਮਾਰੀ ਤੋਂ ਵੀ ਪੀੜਤ ਸੀ। ਇਸਦੇ ਨਾਲ ਹੀ ਜ਼ਿ ਲ੍ਹੇ ਅੰਦਰ ਹੁਣ ਤੱਕ 271 ਵਿਅਕਤੀ ਕੋਰੋਨਾ ਤੋਂ ਪੀੜਤ ਹੋ ਚੁੱਕੇ ਹਨ। ਇੰਨ੍ਹਾਂ ਵਿਚੋਂ 7 ਦੀ ਮੌਤ ਹੋ ਚੁੱਕੀ ਹੈ ਅਤੇ 41 ਐਕਟਿਵ ਮਰੀਜ਼ ਹਨ।

Posted By: Jagjit Singh