- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਆਪ’ ਨੂੰ ਵੱਡਾ ਝਟਕਾ, ਡੇਰਾ ਬਾਬਾ ਨਾਨਕ ਦੇ ਸਰਗਰਮ ਆਗੂ ਗੁਰਿੰਦਰਜੀਤ ਸਿੰਘ ਪੱਡਾ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਿਲ

ਸੁਖਦੇਵ ਸਿੰਘ, ਪੰਜਾਬੀ ਜਾਗਰਣ
ਬਟਾਲਾ: ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪੰਜਾਬ ਭਰ ਵਿੱਚ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਲਗਾਤਾਰ ਹੁੰਗਾਰਾ ਮਿਲ ਰਿਹਾ ਹੈ। ਇਸੇ ਤਹਿਤ ਅੱਜ ਬਟਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਲੀਮਾਨੀ ਬੋਰਡ ਤੇ ਤਾਲਮੇਲ ਕਮੇਟੀ ਤੋਂ ਸੁਖਵਿੰਦਰ ਸਿੰਘ ਅਗਵਾਨ ਕੋਆਰਡੀਨੇਟਰ ਇੰਚਾਰਜ, ਪ੍ਰਗਟ ਸਿੰਘ ਰਈਆ, ਮੈਂਬਰ ਤੇ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਦਿਹਾਤੀ ਤੋਂ ਮਨਜਿੰਦਰ ਸਿੰਘ ਬੱਲ ਦੀ ਅਗਵਾਈ ਹੇਠ ਇੱਕ ਮਹੱਤਵਪੂਰਨ ਪ੍ਰੈੱਸ ਕਾਨਫਰੰਸ ਹੋਈ, ਜਿਸ ਦੌਰਾਨ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੇ ਪਰਿਵਾਰਿਕ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸਰਗਰਮ ਗੁਰਿੰਦਰਜੀਤ ਸਿੰਘ ਪੱਡਾ ਨੇ ਆਮ ਆਦਮੀ ਪਾਰਟੀ ਦਾ ਪੱਲਾ ਛੱਡ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਤੇ ਆਗੂਆਂ ਨੇ ਉਹਨਾਂ ਨੂੰ ਪਾਰਟੀ ਚਿੰਨ੍ਹ ਦੇ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਿਲ ਕੀਤਾ। ਇਸ ਮੌਕੇ ਪਾਰਟੀ ਆਗੂਆਂ ਵੱਲੋਂ ਗੁਰਿੰਦਰਜੀਤ ਸਿੰਘ ਪੱਡਾ, ਕਾਬਲ ਸਿੰਘ ਭਗਵਾਨਪੁਰ, ਇੰਦਰਜੀਤ ਸਿੰਘ ਪੱਡਾ, ਗੁਰਪ੍ਰੀਤ ਸਿੰਘ ਸ਼ਾਹਪੁਰ ਜਾਜਨ, ਸਤਨਾਮ ਸਿੰਘ ਪੱਡਾ, ਉਪਕਾਰ ਸਿੰਘ ਗੁਰਾਇਆ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਖੋਦੇ ਬੇਟ ਤੇ ਜਗਦੀਪ ਸਿੰਘ ਦਕੋਹਾ ਦਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਪਾਰਟੀ ਵਿੱਚ ਉਨ੍ਹਾਂ ਦੀਆਂ ਸੇਵਾਵਾਂ ਅਤੇ ਤਜਰਬੇ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਆਗੂਆਂ ਨੇ ਕਿਹਾ, ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਸਿਰਫ਼ ਸਿਆਸੀ ਪਾਰਟੀ ਵਜੋਂ ਹੀ ਨਹੀਂ, ਸਗੋਂ ਪੰਜਾਬ ਦੇ ਹੱਕਾਂ, ਪੰਜਾਬੀਅਤ, ਪੰਜਾਬ ਦੀਆਂ ਸਮੱਸਿਆਵਾਂ ਅਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣ ਵਾਲੀ ਜਥੇਬੰਦੀ ਵਜੋਂ ਆਪਣੀ ਭੂਮਿਕਾ ਨਿਭਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਪ੍ਰਤੀ ਸਪੱਸ਼ਟ ਸੋਚ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਜੁੜੇ ਆਗੂ ਅਤੇ ਵਰਕਰ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਲਗਾਤਾਰ ਜੁੜ ਰਹੇ ਹਨ, ਜੋ ਪਾਰਟੀ ਲਈ ਵੱਡੇ ਉਤਸ਼ਾਹ ਦੀ ਗੱਲ ਹੈ। ਗੁਰਿੰਦਰਜੀਤ ਸਿੰਘ ਪੱਡਾ ਨੇ ਪ੍ਰੈਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਨਾਲ ਜੁੜ ਕੇ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਨ। ਕਿਉਂਕਿ ਉਹ ਪੰਜਾਬ ਪੱਖੀ ਪਾਰਟੀ ਹੈ ਅਤੇ "2027 - ਹੋਂਦ ਦੀ ਲੜਾਈ" ਜੋ ਪਾਰਟੀ ਦਾ ਮੁੱਖ ਏਜੰਡਾ ਹੈ ਤੋਂ ਬਹੁਤ ਪ੍ਰਭਾਵਿਤ ਹੋਏ ਹਨ| ਇਸ ਮੌਕੇ ਮੁੱਖ ਦਫ਼ਤਰ ਸਹਾਇਕ ਸਕੱਤਰ ਭਾਈ ਜਤਿੰਦਰ ਸਿੰਘ ਮਹਿਤਾ ਅਤੇ ਭਾਈ ਜੋਧਬੀਰ ਸਿੰਘ ਜੱਲੂਪੁਰ, ਕੋਆਰਡੀਨੇਟਰ ਯੂਨਿਟ ਦੁਬਈ, ਸਤਿੰਦਰਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਸ਼ਹਿਰੀ, ਪ੍ਰਿਥੀਪਾਲ ਸਿੰਘ ਹਲਕਾ ਇੰਚਾਰਜ ਬਟਾਲਾ, ਅਜੇਪਾਲ ਸਿੰਘ ਐਡਵੋਕੇਟ ਹਲਕਾ ਇੰਚਾਰਜ ਗੁਰਦਾਸਪੁਰ, ਭਾਈ ਕਸ਼ਮੀਰ ਸਿੰਘ, ਭਾਈ ਹਰਪਾਲ ਸਿੰਘ, ਗੁਰਪ੍ਰੀਤ ਸਿੰਘ ਬਟਾਲਾ, ਜਤਿੰਦਰ ਸਿੰਘ, ਦਲਬੀਰ ਸਿੰਘ ਚਾਹਲ, ਮਨਜੀਤ ਸਿੰਘ ਪਾਹੜਾ, ਗੁਰਦੀਪ ਸਿੰਘ, ਗੁਰਪ੍ਰੀਤ ਕੌਰ ਕਵਲਪ੍ਰੀਤ ਕੌਰ ਸਮੇਤ ਪਾਰਟੀ ਦੇ ਹੋਰ ਆਗੂ, ਅਹੁਦੇਦਾਰ ਅਤੇ ਵਰਕਰ ਵੀ ਮੌਜੂਦ ਸਨ।