- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੱਜ ਜ਼ਿਲ੍ਹੇ ਵਿੱਚ ਕੀਤਾ ਜਾਵੇਗਾ ਬਲੈਕ ਆਊਟ ਮੋਕ ਡਰਿਲ ਦਾ ਅਭਿਆਸ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਗੁਰਦਾਸਪੁਰ : ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਨੇ ਦੱਸਿਆ ਕਿ ਸਰਕਾਰ ਵੱਲੋਂ ਆਈਆਂ ਹਦਾਇਤਾਂ ਦੇ ਮੱਦੇ ਨਜ਼ਰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ 27 ਨਵੰਬਰ ਨੂੰ ਰਾਤ 8 ਵਜੇ ਤੋਂ 8:30 ਵਜੇ ਤੱਕ ਗੁਰਦਾਸਪੁਰ ਜ਼ਿਲ੍ਹੇ ਵਿੱਚ ਬਲੈਕ ਆਉਟ ਮੋਕ ਡਰਿਲ ਅਭਿਆਸ ਕੀਤਾ ਜਾਵੇਗਾ। 27 ਨਵੰਬਰ ਰਾਤ 8:00 ਵਜੇ ਬਟਾਲਾ ਤੇ ਗੁਰਦਾਸਪੁਰ ਸ਼ਹਿਰਾਂ ਵਿੱਚ ਸਾਇਰਨ ਵਜੇਗਾ ਤੇ ਬਲੈਕ ਆਊਟ ਦਾ ਅਭਿਆਸ ਕੀਤਾ ਜਾਵੇਗਾ। ਬਲੈਕ ਆਊਟ ਦੀ ਸਮਾਪਤੀ 30 ਮਿੰਟਾਂ ਬਾਅਦ ਰਾਤ 8:30 ਸਾਇਰਨ ਵੱਜਣ ਨਾਲ ਹੋਵੇਗੀ। ਬਲੈਕ ਆਊਟ ਦੌਰਾਨ ਸਾਰੇ ਸ਼ਹਿਰ ਦੀ ਲਾਈਟ ਬੰਦ ਰਹੇਗੀ ਅਤੇ ਸ਼ਹਿਰ ਦੀ ਜਨਤਾ ਨੂੰ ਵੀ ਇਹ ਅਪੀਲ ਹੈ ਕਿ ਉਹ ਇਸ ਦੌਰਾਨ ਆਪਣੇ ਘਰਾਂ ਵਿੱਚ ਇਨਵਰਟਰ ਜਾਂ ਜਨਰੇਟਰ ਬੰਦ ਰੱਖਣ। ਸੀਸੀਟੀਵੀ ਕੈਮਰਿਆਂ ਦੀ ਜੋ ਲਾਈਟ ਹਨੇਰਾ ਹੋਣ ’ਤੇ ਖ਼ੁਦ ਚੱਲਦੀ ਹੈ, ਨੂੰ ਵੀ ਇਸ ਸਮੇਂ ਦੌਰਾਨ ਬੰਦ ਕੀਤਾ ਜਾਵੇ, ਤਾਂ ਜੋ ਸ਼ਹਿਰ ਦੇ ਵਿੱਚ ਪੂਰੀ ਤਰ੍ਹਾਂ ਹਨੇਰਾ ਵਿਖਾਈ ਦੇਵੇ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਸੜਕ ਉੱਪਰ ਆਵਾਜਾਈ ਤੋ ਵੀ ਪਰਹੇਜ ਕੀਤਾ ਜਾਵੇ। ਇਸ ਦੌਰਾਨ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ ਹੈ, ਇਹ ਸਿਰਫ਼ ਇੱਕ ਅਭਿਆਸ ਹੈ। ਉਨ੍ਹਾਂ ਜਨਤਾ ਨੂੰ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਜ਼ਿਲ੍ਹੇ ਵਿੱਚ ਸ਼ਹਿਰੀ ਖੇਤਰਾਂ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਪਿੰਡਾਂ ਵਿੱਚ ਵੀ ਬਲੈਕ ਆਊਟ ਦਾ ਇੱਕ ਸੁਰੱਖਿਆ ਅਭਿਆਸ ਕੀਤਾ ਜਾਵੇਗਾ।