- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਲੱਡ ਡੋਨੇਸ਼ਨ ਕੈਂਪ ਦੌਰਾਨ ਖੂਨਦਾਨੀ ਖੂਨਦਾਨ ਕਰਦੇ ਹੋਏ, ਨਾਲ ਹਨ ਹੋਰ।

ਸ਼ਾਮ ਤਿਵਾੜੀ, ਪੰਜਾਬੀ ਜਾਗਰਣ
ਪ੍ਰਸਿੱਧ ਸਮਾਜ ਸੇਵੀ ਸੰਸਥਾ ਮੇਰੀ ਮਾਂ ਸੇਵਾ ਸੁਸਾਇਟੀ ਅਤੇ ਬਾਬਾ ਮੱਖਣ ਸ਼ਾਹ ਲੁਬਾਣਾ ਫਾਊਂਡੇਸ਼ਨ ਵੱਲੋਂ ਸਾਂਝੇ ਤੌਰ ’ਤੇ ਨਹਿਰੂ ਗੇਟ ਬਟਾਲਾ ਵਿਖੇ ਲੋੜਵੰਦ ਲੋਕਾਂ ਲਈ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਤੋਂ ਪਹੁੰਚੀ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਲਗਭਗ 350 ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਕੈਂਪ ਵਿੱਚ ਵਿਸ਼ੇਸ਼ ਤੌਰ ’ਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਯਸ਼ਪਾਲ ਚੌਹਾਨ, ਵਿਧਾਨ ਸਭਾ ਹਲਕਾ ਬਟਾਲਾ ਤੋਂ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਅਤੇ ਸ਼ਿਵ ਸੈਨਾ ਹਿੰਦੁਸਤਾਨ ਦੇ ਸੰਗਠਨ ਮੰਤਰੀ ਰਾਜਾ ਵਾਲੀਆ ਨੇ ਸ਼ਿਰਕਤ ਕੀਤੀ। ਇਸ ਮੌਕੇ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਦੋਵੇਂ ਸੰਸਥਾਵਾਂ ਵੱਲੋਂ ਕੀਤੇ ਜਾ ਰਹੇ ਸੇਵਾ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋੜਵੰਦ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਬਹੁਤ ਵੱਡੀ ਸਮਾਜ ਸੇਵਾ ਹੈ। ਇਸ ਦੌਰਾਨ ਵਿਧਾਇਕ ਕਲਸੀ ਨੇ ਵਿਕਾਸ ਮਹਿਤਾ ਅਤੇ ਮੇਰੀ ਮਾਂ ਸੇਵਾ ਸੁਸਾਇਟੀ’ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋੜਵੰਦ ਲੋਕਾਂ ਦੀ ਸਹਾਇਤਾ ਕਰਨਾ ਪੁੰਨ ਅਤੇ ਸਮਾਜ ਸੇਵਾ ਦਾ ਵੱਡਾ ਕੰਮ ਹੈ। ਉਨ੍ਹਾਂ ਦੋਵੇਂ ਸੰਸਥਾਵਾਂ ਨੂੰ ਭਵਿੱਖ ਵਿੱਚ ਵੀ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਇਸ ਮੌਕੇ ਰਾਜਾ ਵਾਲੀਆ ਨੇ ਸਮਾਜ ਸੇਵਾ ਸਿਰਫ਼ ਆਰਥਿਕ ਮਦਦ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਲੋੜਵੰਦ ਲੋਕਾਂ ਨੂੰ ਸਿਹਤ ਅਤੇ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੀ ਸਾਂਝੇ ਯਤਨ ਹੋਣੇ ਚਾਹੀਦੇ ਹਨ। ਸੁਸਾਇਟੀ ਵਲੋਂ ਵਿਕਾਸ ਮਹਿਤਾ ਅਤੇ ਫਾਊਂਡੇਸ਼ਨ ਵੱਲੋਂ ਗਿੰਨੀ ਜੰਡੂ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਦੋਵੇਂ ਸੰਸਥਾਵਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਲੋੜਵੰਦ ਲੋਕਾਂ ਦੀ ਸੇਵਾ ਲਈ ਵੱਖ-ਵੱਖ ਕਾਰਜ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ, ਜਿਸ ਵਿੱਚ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ 350 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਉਨ੍ਹਾਂ ਆਏ ਮਹਿਮਾਨਾਂ ਅਤੇ ਡਾਕਟਰੀ ਟੀਮ ਨੂੰ ਸਨਮਾਨਿਤ ਵੀ ਕੀਤਾ। ਇਸ ਦੌਰਾਨ ਖੂਨਦਾਨ ਕੈਂਪ ਵੀ ਲਗਾਇਆ ਗਿਆ। ਇਸ ਮੌਕੇ ਅਨੁਰਾਗ ਮਹਿਤਾ, ਮਾਨਵ, ਗਗਨਦੀਪ ਸਿੰਘ, ਅਕਸ਼ੈ, ਰਿਧਮ, ਕੇਸ਼ਵ, ਹਰਸ਼, ਮਨੋਜ, ਪ੍ਰਿੰਸ, ਧਨਜੀਤ, ਅਭਿਸ਼ੇਕ, ਗੁਰਪਿੰਦਰ, ਹਰਪ੍ਰੀਤ ਹੈਪੀ, ਬਲਵਿੰਦਰ ਮਹਿਤਾ ਆਦਿ ਹਾਜ਼ਰ ਸਨ।