ਕਰਤਾਰ ਸਿੰਘ ਸਰਾਭਾ ਅਤੇ ਸਾਥੀਆਂ ਦੇ ਸ਼ਹੀਦੀ ਦਿਹਾੜੇ 'ਤੇ ਲੋਕ ਲਹਿਰ ਉਸਾਰਨ ਦਾ ਸੱਦਾ ਕਰਤਾਰ ਸਿੰਘ ਸਰਾਭਾ ਅਤੇ ਸਾਥੀਆਂ ਦੇ ਸ਼ਹੀਦੀ ਦਿਹਾੜੇ 'ਤੇ ਲੋਕ ਲਹਿਰ ਉਸਾਰਨ ਦਾ ਸੱਦਾ
Publish Date: Wed, 18 Nov 2026 06:35 PM (IST)
Updated Date: Thu, 19 Nov 2026 04:07 AM (IST)
ਜੀਆਰਪੀ- ਸਮਾਗਮ ਵਿੱਚ ਮੌਜੂਦ ਜਥੇਬੰਦੀਆਂ ਦੇ ਆਗੂ। ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਗੁਰਦਾਸਪੁਰ : ਰਾਮ ਸਿੰਘ ਦੱਤ ਯਾਦਗਾਰੀ ਦੇਸ਼ ਭਗਤ ਭਵਨ ਕਮੇਟੀ ਗੁਰਦਾਸਪੁਰ ਵੱਲੋਂ ਜਨਤਕ ਅਤੇ ਜਮਹੂਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਕਰਤਾਰ ਸਿੰਘ ਸਰਾਭਾ ਅਤੇ ਸਾਥੀਆਂ ਨੂੰ ਯਾਦ ਕਰਦਿਆਂ ਫਿਰਕੂ ਫਾਸ਼ੀਵਾਦ ਵਿਰੁੱਧ ਲੋਕ ਲਹਿਰ ਉਸਾਰਨ ਦਾ ਸੱਦਾ ਦਿੱਤਾ ਗਿਆ। ਕਾਮਰੇਡ ਵਸਣ ਸਿੰਘ ਸੰਧੂ, ਰਘਬੀਰ ਸਿੰਘ ਰੋਸੇ ਪਕੀਵਾਂ, ਬਲਵੀਰ ਸਿੰਘ ਉੱਚਾ ਧਕਾਲਾ, ਹਰਚਰਨ ਸਿੰਘ ਔਜਲਾ, ਅਜੀਤ ਸਿੰਘ ਹੁੰਦਲ, ਰੂਪ ਸਿੰਘ ਪੱਡਾ, ਡਾਕਟਰ ਅਨੂਪ ਸਿੰਘ, ਰਣਜੀਤ ਸਿੰਘ ਧਾਲੀਵਾਲ ਅਤੇ ਅਮਰਜੀਤ ਸ਼ਾਸਤਰੀ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਜਨਤਕ ਅਤੇ ਜਮਹੂਰੀ ਜਥੇਬੰਦੀਆਂ ਦੇ ਕਾਰਕੁਨਾਂ ਨੇ ਸ਼ਮੂਲੀਅਤ ਕੀਤੀ। ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੇ ਪਾਏ ਪੂਰਨਿਆਂ ਤੇ ਚੱਲਣ ਦਾ ਪ੍ਰਣ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਅਮਰ ਕ੍ਰਾਂਤੀ, ਸ਼ਮਸ਼ੇਰ ਸਿੰਘ, ਅਸ਼ੋਕ ਕੁਮਾਰ ਸ਼ਰਮਾ, ਅਸ਼ਵਨੀ ਕੁਮਾਰ ਲੱਖਣ ਕਲਾਂ, ਗੁਲਜ਼ਾਰ ਸਿੰਘ, ਧੀਰ ਸਿੰਘ ਸੰਧੂ ਅਤੇ ਹਰਜਿੰਦਰ ਸਿੰਘ ਵਡਾਲਾ ਬਾਂਗਰ ਨੇ ਸਰਾਭਾ ਦੀ ਨਿੱਕੜੀ ਉਮਰ ਦੀ ਲਾਸਾਨੀ ਕੁਰਬਾਨੀ ਅਤੇ ਅਮਿੱਟ ਘਾਲਣਾ ਤੋਂ ਰੌਸ਼ਨੀ ਲੈ ਕੇ ਸਾਡੇ ਸਮਿਆਂ ਅੰਦਰ ਸਾਮਰਾਜੀ ਅਤੇ ਲੁੱਟ, ਦਾਬੇ, ਅਨਿਆ ਅਤੇ ਫਿਰਕੂ ਫਾਸ਼ੀ ਹੱਲੇ ਖ਼ਿਲਾਫ਼ ਜਨ-ਆਧਾਰ ਵਾਲੀ ਜ਼ਬਰਦਸਤ ਜਨਤਕ ਲਹਿਰ ਖੜ੍ਹੀ ਕਰਨ ਵਾਲੀ ਨੌਜਵਾਨ ਪੀੜ੍ਹੀ ਨੂੰ ਦੇਸ਼-ਵਿਦੇਸ਼ ਧੱਕੇ ਖਾਣ ਦੀ ਬਜਾਏ ਸ਼ਹੀਦ ਸਰਾਭਾ ਵਰਗਿਆਂ ਦੇ ਸੁਪਨੇ ਸਾਕਾਰ ਕਰਨ ਲਈ ਚਿੰਤਨ ਅਤੇ ਸੰਗਰਾਮ ਦੇ ਪਿੜ੍ਹ ਮੱਲਣ ਦਾ ਸੱਦਾ ਦਿੱਤਾ। ਇਸ ਮੌਕੇ ਵਿਦਿਆਰਥੀਆਂ ਨੂੰ ਆਪਣੀ ਇਤਿਹਾਸਕ ਭੂਮਿਕਾ ਅਦਾ ਕਰਨ ਲਈ ਚਿੰਤਨ ਅਤੇ ਸਰਗਰਮੀ ਲਈ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਜੀਵਨ-ਸ਼ੈਲੀ ਤੋਂ ਸਿੱਖਣ ਦੀ ਅਪੀਲ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਦੇਵ ਸਿੰਘ ਬਹਿਰਾਮਪੁਰ, ਜੋਗਿੰਦਰ ਪਾਲ ਪਨਿਆੜ, ਮੁਰਾਰੀ ਲਾਲ, ਹੀਰਾ ਸਿੰਘ, ਗੁਰਮੀਤ ਸਿੰਘ ਥਾਣੇਵਾਲ, ਅਸ਼ੋਕ ਭਾਰਤੀ, ਬਲਵੀਰ ਸਿੰਘ ਰੰਧਾਵਾ, ਸੁਖਦੇਵ ਸਿੰਘ ਗੋਸਲ, ਬਲਵਿੰਦਰ ਕੌਰ, ਗੁਰਵਿੰਦਰ ਕੌਰ, ਅਮਰਜੀਤ ਸਿੰਘ ਕੋਠੇ ਘਰਾਲਾ ਬਹਿਰਾਮਪੁਰ ਅਤੇ ਬਿਮਲਾ ਦੇਵੀ ਹਾਜ਼ਰ ਸਨ।