- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਵੀਪ ਤਹਿਤ ਦੀਨਾਨਗਰ ਵਿਖੇ ਵੋਟਰ ਜਾਗਰੂਕਤਾ ਨਾਲ ਸਬੰਧਤ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕਰਵਾਇਆ

ਆਕਾਸ਼, ਪੰਜਾਬੀ ਜਾਗਰਣ, ਦੀਨਾਨਗਰ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਅਗਵਾਈ ਵਿੱਚ ਜ਼ਿਲ੍ਹਾ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਬਾਜਵਾ ਤੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ ਸਵੀਪ ਰਾਜੇਸ਼ ਕੁਮਾਰ ਸ਼ਰਮਾ ਦੇ ਸਹਿਯੋਗ ਨਾਲ ਐੱਸਐੱਸਐੱਮ ਕਾਲਜ ਦੀਨਾਨਗਰ ਵਿਖੇ ਵੋਟਰ ਜਾਗਰੂਕਤਾ ਸਬੰਧੀ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ 07 ਹਲਕੇ ਦੇ ਜੇਤੂ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਐੱਸਡੀਐੱਮ ਦੀਨਾਨਗਰ ਗਗਨਦੀਪ ਸਿੰਘ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰਕੇ ਹਾਜ਼ਰ ਵਿਦਿਆਰਥੀਆਂ ਨੂੰ ਨਵੀਆਂ ਵੋਟਾਂ ਬਣਾਉਣ ਅਤੇ ਵੋਟ ਦੇ ਅਧਿਕਾਰ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮਜਬੂਤ ਲੋਕਤੰਤਰ ਦੇ ਨਿਰਮਾਣ ਲਈ ਹਰ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪ੍ਰੋਗਰਾਮ ਦੇ ਕੋਆਰਡੀਨੇਟਰ ਪਰਮਜੀਤ ਸਿੰਘ ਕਲਸੀ ਸਹਾਇਕ ਨੋਡਲ ਅਫ਼ਸਰ ਸਵੀਪ ਨੇ ਦੱਸਿਆ ਕਿ ਸਵੀਪ ਮੁਹਿੰਮ ਤਹਿਤ ਵੋਟਰਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਦੇ 07 ਵਿਧਾਨ ਸਭਾ ਹਲਕਿਆਂ ਵਿੱਚ ਦੇ ਪੇਂਟਿੰਗ , ਰੰਗੋਲੀ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ ਸਨ। ਜ਼ਿਨ੍ਹਾਂ ਵਿੱਚ ਪਹਿਲੇ ਦੂਸਰੇ ’ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਵੱਲੋਂ ਜ਼ਿਲ੍ਹਾ ਪੱਧਰੀ ਕਰਵਾਏ ਮੁਕਾਬਲਿਆਂ ਵਿੱਚ ਭਾਗ ਲਿਆ ਗਿਆ ਹੈ। ਜ਼ਿਲ੍ਹਾ ਪੱਧਰ ਤੇ ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਸਬੰਧੀ ਖੂਬਸੂਰਤ ਰੰਗੋਲੀਆਂ ਬਣਾਈਆਂ ਗਈਆਂ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਸਬੰਧੀ ਵਿਚਾਰ ਪੇਸ਼ ਕੀਤੇ ਗਏ। ਵੋਟਰ ਜਾਗਰੂਕਤਾ ਨਾਲ ਸਬੰਧਿਤ ਜ਼ਿਲ੍ਹੇ ਦੇ ਸਾਰੇ ਚੋਣ ਵਿਧਾਨ ਸਭਾ ਹਲਕਿਆਂ ਦੇ ਪੈਂਟਿੰਗ, ਰੰਗੋਲੀ ਤੇ ਭਾਸ਼ਣ ਮੁਕਾਬਲਿਆਂ ਦੇ ਪਹਿਲੇ, ਦੂਜੇ ਤੇ ਤੀਸਰੀ ਸਥਾਨ ਦੇ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ।