ਸਰਹੱਦ ਨਾਲ ਲੱਗਦੇ ਕਣਕ ਖੇਤਾਂ ਵਿੱਚੋਂ ਇੱਕ ਡਰੋਨ ਬਰਾਮਦ, ਪੁਲਿਸ ਵੱਲੋਂ ਸਰਚ ਜਾਰੀ
ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐਸਐਫ ਦੀ 27 ਬਟਾਲੀਅਨ ਦੀ ਬੀਓਪੀ ਮੋਮਨਪੁਰ ਦੇ ਨਜ਼ਦੀਕ ਸਰਹੱਦ ਨਾਲ ਲੱਗਦੇ ਕਣਕ ਖੇਤਾਂ ਵਿੱਚੋਂ ਇੱਕ ਡਰੋਨ ਬਰਾਮਦ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮੀਰਕਚਾਨਾ ਦਾ ਕਿਸਾਨ ਨਿਸਾਨ ਸਿੰਘ ਆਪਣੇ ਕਣਕ ਦੇ ਖੇਤਾਂ ਵਿੱਚ ਖਾਦ ਪਾ ਰਿਹਾ ਸੀ ਕਿ ਇਸੇ ਦੌਰਾਨ ਉਸਨੇ ਖੇਤਾਂ ਵਿੱਚ ਡਿੱਗਾ ਹੋਇਆ ਡਰੋਨ ਵੇਖਿਆ
Publish Date: Thu, 08 Jan 2026 06:37 PM (IST)
Updated Date: Thu, 08 Jan 2026 06:39 PM (IST)
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ : ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐਸਐਫ ਦੀ 27 ਬਟਾਲੀਅਨ ਦੀ ਬੀਓਪੀ ਮੋਮਨਪੁਰ ਦੇ ਨਜ਼ਦੀਕ ਸਰਹੱਦ ਨਾਲ ਲੱਗਦੇ ਕਣਕ ਖੇਤਾਂ ਵਿੱਚੋਂ ਇੱਕ ਡਰੋਨ ਬਰਾਮਦ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮੀਰਕਚਾਨਾ ਦਾ ਕਿਸਾਨ ਨਿਸਾਨ ਸਿੰਘ ਆਪਣੇ ਕਣਕ ਦੇ ਖੇਤਾਂ ਵਿੱਚ ਖਾਦ ਪਾ ਰਿਹਾ ਸੀ ਕਿ ਇਸੇ ਦੌਰਾਨ ਉਸਨੇ ਖੇਤਾਂ ਵਿੱਚ ਡਿੱਗਾ ਹੋਇਆ ਡਰੋਨ ਵੇਖਿਆ ਜਿੱਥੇ ਉਸ ਨੇ ਤੁਰੰਤ ਬੀਐਸਐਫ ਦੇ ਜਵਾਨਾਂ ਨੂੰ ਜਾਣੂ ਕਰਵਾਇਆ ਗਿਆ ਉਪਰੰਤ ਪੁਲਿਸ ਥਾਣਾ ਕਲਾਨੌਰ ਦੇ ਐਸਐਚ ਓ ਜਤਿੰਦਰ ਪਾਲ ਅਤੇ ਬੀਐਸਐਫ ਦੀ 27 ਬਟਾਲੀਅਨ ਦੇ ਜਵਾਨਾਂ ਵੱਲੋਂ ਖੇਤਾਂ ਵਿੱਚ ਪਏ ਡਰੋਨ ਨੂੰ ਬਰਾਮਦ ਕਰਕੇ ਇਲਾਕੇ ਵਿੱਚ ਸਰਚ ਅਭਿਆਨ ਚਲਾਇਆ ਹੋਇਆ ਹੈ। ਬੀਐਸਐਫ ਦੇ ਅਧਿਕਾਰੀਆਂ ਅਨੁਸਾਰ ਖੇਤਾਂ ਵਿੱਚੋਂ ਬਰਾਮਦ ਕੀਤੇ ਗਏ ਡਰੋਨ ਦੀ ਫੋਰੈਸਿਕ ਜਾਂਚ ਕਰਵਾਈ ਜਾਵੇਗੀ। ਇਸ ਸਬੰਧੀ ਪੁਲਿਸ ਥਾਣਾ ਕਲਾਨੌਰ ਦੇ ਐਸਐਚ ਓ ਜਤਿੰਦਰ ਪਾਲ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਕਿਹਾ ਕਿ ਬੀਐਸਐਫ ਦੇ ਨਾਲ ਪੁਲਿਸ ਵੱਲੋਂ ਸਰਚ ਕੀਤੀ ਜਾ ਰਹੀ।