ਕੁਲਦੀਪ ਜਾਫਲਪੁਰ, ਕਾਹਨੂੰਵਾਨ : ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਨਾਨੋਵਾਲ ਖ਼ੁਰਦ ਦੇ ਕਿਸਾਨ ਸੁਖਦੇਵ ਸਿੰਘ (60) ਨੇ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿ੍ਤਕ ਦੀ ਪਤਨੀ ਰੁਪਿੰਦਰ ਕੌਰ ਤੇ ਸਰਪੰਚ ਬਲਜੀਤ ਸਿੰਘ ਦੱਸਿਆ ਕਿ ਸੁਖਦੇਵ ਕਿਸੇ ਗੱਲ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਪਰੇਸ਼ਾਨ ਸੀ। ਪਰੇਸ਼ਾਨੀ ਦੀ ਹਾਲਤ ਵਿੱਚ ਉਸ ਨੇ ਅਜਿਹਾ ਕਦਮ ਚੁੱਕਿਆ ਹੈ। ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਪੁਲਿਸ ਨੇ ਧਾਰਾ 174 ਅਧੀਨ ਕਰਵਾਈ ਕਰਦੇ ਹੋਏ ਦੇਹ ਦਾ ਪੋਸਟਮਾਰਟਮ ਕਰਕੇ ਵਾਰਸਾਂ ਹਵਾਲੇ ਕਰ ਦਿੱਤੀ। ਵਾਰਸਾਂ ਵੱਲੋਂ ਸ਼ਾਮ ਸਮੇਂ ਮਿ੍ਤਕ ਦਾ ਅੰਤਿਮ ਸਰਕਾਰ ਕਰ ਦਿੱਤਾ ਗਿਆ।