ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੱਢੀ ਪੈਦਲ ਯਾਤਰਾ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ ਭੈਣੀ ਬਾਂਗਰ ਵਿਖੇ ਕੱਢੀ ਪੈਦਲ ਯਾਤਰਾ
Publish Date: Sat, 10 Jan 2026 04:18 PM (IST)
Updated Date: Sun, 11 Jan 2026 04:01 AM (IST)
ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ ਕਾਦੀਆਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਤੇਜ਼ ਕਰਦੇ ਹੋਏ ਯੁੱਧ ਨਸ਼ਿਆਂ ਵਿਰੁੱਧ ਮੁਹਿਮ ਦਾ ਦੂਜੇ ਪੜਾਅ ਤਹਿਤ ਨਜ਼ਦੀਕੀ ਪਿੰਡ ਭੈਣੀ ਬਾਂਗਰ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਸੋਨਾ ਬਾਜਵਾ ਦੀ ਅਗਵਾਈ ਹੇਠ ਰੈਲੀ ਕੱਢੀ ਗਈ। ਇਸ ਮੌਕੇ ਗਲੀਆਂ ਮੁਹੱਲਿਆਂ ਵਿੱਚ ਪੋਸਟਰ ਲਗਾਏ ਗਏ ਤੇ ਲੋਕਾਂ ਨੂੰ ਘਰ ਘਰ ਜਾ ਕੇ ਜਾਗਰੂਕ ਕੀਤਾ ਗਿਆ। ਇਸ ਮੌਕੇ ਲੋਕਾਂ ਨੂੰ ਅਪੀਲ ਕਰਦਿਆਂ ਸੋਨਾ ਬਾਜਵਾ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਦਾ ਦੂਜਾ ਪੜਾਅ ਸ਼ੁਰੂ ਹੋ ਚੁੱਕਾ ਹੈ। ਇਸ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਲੋਕਾਂ ਤੱਕ ਪਹੁਚਾਉਣ ਲਈ ਬੀਡੀਪੀਓ ਦਫ਼ਤਰ ਧਾਰੀਵਾਲ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਪੰਚਾਇਤ ਸੈਕਟਰੀ ਸੋਨੂੰ ਮਸੀਹ, ਰਵੀ ਕਰਨ ਸਿੰਘ ਪੰਚਾਇਤ ਸੈਕਟਰੀ, ਕੋਆਰਡੀਨੇਟਰ ਰਘਵੀਰ ਸਿੰਘ ਤੋਂ ਇਲਾਵਾ ਪਿੰਡ ਭੈਣੀ ਬਾਂਗਰ ਤੋਂ ਪੰਚਾਇਤ ਮੈਂਬਰ ਗੁਰਚਰਨ ਸਿੰਘ, ਮਨਜੀਤ ਸਿੰਘ ਬੰਟੀ, ਮੈਂਬਰ ਪੰਚਾਇਤ ਜਨਕ ਰਾਜ, ਨਰਿੰਦਰ ਸਿੰਘ ਮੈਂਬਰ, ਚਰਨਜੀਤ ਸਿੰਘ ਮੈਂਬਰ, ਰਮੇਸ਼ ਸਿੰਘ, ਹਰਬੰਸ ਸਿੰਘ, ਸੁਰਿੰਦਰ ਸਿੰਘ, ਗੁਰਵਿੰਦਰ ਸਿੰਘ, ਨਰਿੰਦਰ ਸਿੰਘ ਮੈਂਬਰ, ਦਰਸ਼ਨ ਸਿੰਘ, ਦਵਿੰਦਰ ਸਿੰਘ ਫੌਜੀ, ਪ੍ਰੀਤਮ ਸਿੰਘ, ਤੇਜਪਾਲ ਸਿੰਘ, ਅਮਰਜੀਤ ਸਿੰਘ ਆਦਿ ਵੱਡੀ ਗਿਣਤੀ ਵਿੱਚ ਪਿੰਡ ਦੇ ਪਤਵੰਤਿਆਂ ਨੇ ਸ਼ਮੂਲੀਅਤ ਕੀਤੀ।