ਮਹਿੰਦਰ ਸਿੰਘ ਅਰਲੀਭੰਨ, ਕਲਾਨੌਰ

ਪਾਵਰਕਾਮ ਦੀ ਸਬ-ਡਵੀਜ਼ਨ ਅਧੀਨ ਆਉਂਦੇ ਬਿਜਲੀ ਘਰ ਰੋੜ ਖੈਹਿਰਾ (ਭਾਗੋਵਾਲ) ਤਾਇਨਾਤ ਐੱਸਐੱਸਓ ਮੇਜਰ ਸਿੰਘ ਮੂਲਿਆਂਵਾਲ ਦੇ ਸੇਵਾ ਮੁਕਤੀ ਦੇ ਸਬੰਧ ਵਿੱਚ ਵਿਸ਼ੇਸ਼ ਸਨਮਾਨ ਸਮਾਰੋਹ ਸਮਾਗਮ ਆਯੋਜਤ ਕੀਤਾ ਗਿਆ। ਇਸ ਮੌਕੇ ਤੇ ਪਾਵਰਕਾਮ ਦੀ ਸਬ-ਡਵੀਜ਼ਨ ਦੇ ਸਮੂਹ ਕਰਮਚਾਰੀਆਂ ਤੋਂ ਇਲਾਵਾ ਸਾਬਕਾ ਮੰਤਰੀ ਸੁੱਚਾ ਸਿੰਘ ਛੋਟੇਪੁਰ ਤੇ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਵੱਲੋਂ ਸੇਵਾਮੁਕਤ ਮੇਜਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ

ਇਸ ਮੌਕੇ ਤੇ ਭਾਈ ਜਗਜੀਤ ਸਿੰਘ ਦੇ ਜਥੇ ਵੱਲੋਂ ਕੀਰਤਨ ਕੀਤਾ ਗਿਆ। ਇਸ ਮੌਕੇ ਸੁੱਚਾ ਸਿੰਘ ਛੋਟੇਪੁਰ ਸਾਬਕਾ ਮੰਤਰੀ ਪੰਜਾਬ ਨੇ ਕਿਹਾ ਕਿ ਐੱਸਐੱਸਓ ਮੇਜਰ ਸਿੰਘ ਮੂਲਿਆਂਵਾਲ ਵੱਲੋਂ ਆਪਣੇ ਕਾਰਜਕਾਲ ਦੌਰਾਨ ਪਾਵਰਕਾਮ ਵਿਚ ਸ਼ਾਨਦਾਰ ਸੇਵਾਵਾਂ ਪ੍ਰਦਾਨ ਕੀਤੀਆਂ। ਇਸ ਤੋਂ ਇਲਾਵਾ ਮੇਜਰ ਸਿੰਘ ਵੱਲੋਂ ਪਾਵਰਕਾਮ ਦੇ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਲਈ ਵੀ ਸੰਘਰਸ਼ ਕਰਨ ਵਿੱਚ ਮੋਹਰੀ ਰਹੇ ਅਤੇ ਮੁਲਾਜ਼ਮ ਵਰਗ ਦੀਆਂ ਜ਼ਿੰਦਗੀ ਸੰਘਰਸ਼ ਕਰਨ ਵਿੱਚ ਆਪਣਾ ਯੋਗਦਾਨ ਪਾਉਂਦੇ ਰਹੇ। ਇਸ ਮੌਕੇ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਅਤੇ ਅਮਨਦੀਪ ਸੰਧੂ ਜ਼ਿਲ੍ਹਾ ਪ੍ਰਧਾਨ ਯੂਥ ਸ਼ੋ੍ਮਣੀ ਅਕਾਲੀ ਦਲ ਵਲੋਂ ਵੀ ਸੰਬੋਧਨ ਕੀਤਾ ਅਤੇ ਕਿਹਾ ਕਿ ਮੇਜਰ ਸਿੰਘ ਜਥੇ ਪਾਵਰਕਾਮ ਦੇ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਲਈ ਲੜਦੇ ਰਹੇ ਉਥੇ ਉਨਾਂ੍ਹ ਸਮਾਜ ਭਲਾਈ ਦੇ ਕੰਮਾਂ ਵਿਚ ਵੀ ਵੱਧ-ਚੜ੍ਹ ਕੇ ਯੋਗਦਾਨ ਪਾਇਆ। ਮੇਜਰ ਸਿੰਘ ਸ਼ੋ੍ਮਣੀ ਅਕਾਲੀ ਦਲ ਦੀ ਮਜਬੂਤੀ ਲਈ ਦਿਨ-ਰਾਤ ਇਕ ਕੀਤਾ। ਉਨਾਂ੍ਹ ਕਿਹਾ ਕਿ ਸੇਵਾ ਮੁਕਤੀ ਤੋਂ ਬਾਅਦ ਮੇਜਰ ਸਿੰਘ ਸਮਾਜ ਭਲਾਈ ਕੰਮਾਂ ਵਿੱਚ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਂਦੇ ਰਹਿਣਗੇ। ਇਸ ਮੌਕੇ ਤੇ ਸੇਵਾ ਮੁਕਤ ਹੋਏ ਐਸ ਐਸ ਓ ਮੇਜਰ ਸਿੰਘ ਮੂਲਿਆਂਵਾਲ ਨੇ ਕਿਹਾ ਕਿ ਉਹਨਾਂ ਨੂੰ ਦਿੱਤਾ ਮਾਨ ਸਨਮਾਨ ਯਾਦ ਰਹੇਗਾ। ਇਸ ਮੌਕੇ ਤੇ ਪਾਵਰਕਾਮ ਜਥੇਬੰਦੀਆਂ ਦੇ ਆਗੂ ਰਮੇਸ਼ ਸ਼ਰਮਾ, ਜੈਮਲ ਸਿੰਘ ਪ੍ਰਧਾਨ ਬਾਰਡਰ ਜ਼ੋਨ, ਸੰਜੀਵ ਕੁਮਾਰ ਸਰਕਲ ਪ੍ਰਧਾਨ, ਜਗਦੀਸ਼ ਸਿੰਘ ਐਸ ਡੀ ਓ, ਖਜ਼ਾਨ ਸਿੰਘ, ਰਜਿੰਦਰ ਸਿੰਘ, ਨਰਿੰਦਰਪਾਲ ਸਿੰਘ ਰਾਜੂ , ਸੋਨੂੰ ਖੱਦਰ , ਪਵਨ ਕੁਮਾਰ, ਰਵੀ ਕੁਮਾਰ, ਗੁਰਦੀਪ ਸਿੰਘ, ਬਲਵਿੰਦਰ ਸਿੰਘ, ਨਿਸ਼ਾਨ ਸਿੰਘ, ਜਤਿੰਦਰ ਸਿੰਘ ਸਾਰੇ ਜੇ.ਈ ਤੋਂ ਇਲਾਵਾ ਅਜੀਤ ਸਿੰਘ ਹੰਸਪਾਲ, ਗੁਰਪਾਲ ਸਿੰਘ, ਅਮਨਦੀਪ ਸਿੰਘ ਕੋਟ, ਬਲਜਿੰਦਰ ਸਿੰਘ, ਹਰਪਾਲ ਸਿੰਘ ਸਾਰੇ ਐਸ ਐਸ ਏ, ਜੋਗਾ ਸਿੰਘ, ਗੁਰਪ੍ਰਰੀਤ ਸਿੰਘ, ਬਲਜਿੰਦਰ ਸਿੰਘ ਆਰਟੀਏ, ਨਿਰਮਲ ਸਿੰਘ, ਬਲਜੀਤ ਸਿੰਘ ਕਾਹਲੋਂ ਵਡਾਲਾ ਬਾਂਗਰ, ਸਮਸ਼ੇਰ ਸਿੰਘ, ਬਲਵਿੰਦਰ ਸਿੰਘ, ਕੁਲਦੀਪ ਸਿੰਘ, ਗੁਰਪਿੰਦਰ ਸਿੰਘ ਮਾਨਵ ਸਿੰਘ, ਪ੍ਰਸ਼ੋਤਮ ਸਿੰਘ, ਬਲਵਿੰਦਰ ਸਿੰਘ, ਪੀਟਰ ਮਸੀਹ, ਨਰਿੰਦਰ ਸਿੰਘ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।