- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਵਤਾਰ ਪੁਰਬ ਨੂੰ ਸਮਰਪਿਤ ਪਿੰਡ ਕਿਲ੍ਹਾ ਲਾਲ ਸਿੰਘ ਵਿਖੇ ਵਿਸ਼ਾਲ ਨਗਰ ਕੀਰਤਨ

ਕੁਲਦੀਪ ਸਿੰਘ ਸਲਗਾਨੀਆਂ, ਪੰਜਾਬੀ ਜਾਗਰਣ, ਕਿਲ੍ਹਾ ਲਾਲ ਸਿੰਘ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਵਤਾਰ ਪੁਰਬ ਨੂੰ ਸਮਰਪਿਤ ਪਿੰਡ ਕਿਲ੍ਹਾ ਲਾਲ ਸਿੰਘ ਦੀ ਸਮੂਹ ਸੰਗਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।
ਇਸ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਕੀਤੀ ਗਈ। ਨਗਰ ਕੀਰਤਨ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਦੀਆਂ ਵੱਖ-ਵੱਖ ਗਲੀਆਂ ਅਤੇ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ। ਨਗਰ ਕੀਰਤਨ ਦੌਰਾਨ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਵੱਲੋਂ ਗੁਰੂ ਸਾਹਿਬ ਜੀ ਦੇ ਜੀਵਨ, ਉਪਦੇਸ਼ਾਂ ਅਤੇ ਇਤਿਹਾਸ ਬਾਰੇ ਗੁਰਬਾਣੀ ਕੀਰਤਨ ਤੇ ਕਥਾ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਰਸਤੇ ’ਚ ਸੰਗਤ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਤੇ ਥਾਂ-ਥਾਂ 'ਤੇ ਚਾਹ-ਪਕੌੜਿਆਂ, ਫਲਾਂ ਅਤੇ ਮਠਿਆਈਆਂ ਦੇ ਅਤੁੱਟ ਲੰਗਰ ਲਗਾਏ ਗਏ। ਗੱਤਕਾ ਪਾਰਟੀਆਂ ਵੱਲੋਂ ਦਿਖਾਏ ਗਏ ਸਿੱਖ ਮਾਰਸ਼ਲ ਆਰਟ ਦੇ ਜੌਹਰ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਇਸ ਮੌਕੇ ਸਤਨਾਮ ਸਿੰਘ ਗ੍ਰੰਥੀ, ਗੁਰਦੁਆਰੇ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ ਪੱਡਾ, ਲਵਲੀ ਰੰਧਾਵਾ, ਜਗਦੀਪ ਸਿੰਘ ਲੰਬੜਦਾਰ, ਮਨਪ੍ਰੀਤ ਸਿੰਘ ਲੰਬੜਦਾਰ, ਸੁਖਜਿੰਦਰ ਸਿੰਘ ਖਾਲਸਾ, ਸਾਬਕਾ ਸਰਪੰਚ ਕੁਲਦੀਪ ਸਿੰਘ, ਰਵੇਲ ਸਿੰਘ, ਇੰਦਰਬੀਰ ਸਿੰਘ, ਡਾ. ਗਗਨਦੀਪ ਸਿੰਘ, ਡਾਕਟਰ ਸੁਖਦੇਵ ਸਿੰਘ, ਸਰਬਜੀਤ ਸਿੰਘ ਸੋਨੂ, ਗੁਰਪ੍ਰੀਤ ਸਿੰਘ, ਵੈਦ ਪ੍ਰੇਮ ਸਿੰਘ, ਸੁਰਜੀਤ ਸਿੰਘ, ਰਣਜੀਤ ਸਿੰਘ, ਕਾਲਾ ਰੰਧਾਵਾ, ਸੁਖਵਿੰਦਰ ਸਿੰਘ ਬਟਾਲਵੀ, ਹੀਰਾ ਸਿੰਘ ਫੌਜੀ, ਕਰਨੈਲ ਸਿੰਘ, ਪ੍ਰੀਤ ਸਿੰਘ, ਗਗਨਦੀਪ ਸਿੰਘ, ਹਰਮਨਪ੍ਰੀਤ ਸਿੰਘ, ਸੁਰਿੰਦਰ ਸਿੰਘ, ਬਿਕਰਮਜੀਤ ਸਿੰਘ ਨੰਬਰਦਾਰ ਆਦਿ ਸੰਗਤ ਹਾਜ਼ਰ ਸੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜ ਪਿਆਰਿਆਂ ਅਤੇ ਪਤਵੰਤੇ ਸੱਜਣਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸਮੂਹ ਸੰਗਤ ਦਾ ਧੰਨਵਾਦ ਕੀਤਾ।