- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
557ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

-ਪਾਵਨ ਸਰੂਪ ਨੂੰ ਫੁੱਲਾਂ ਨਾਲ ਸਜੀ ਪਾਲਕੀ ਦਾ ਬੈਂਡ ਵਾਜਿਆਂ ਦੀਆਂ ਧੁੰਨਾਂ ਨਾਲ ਸੰਗਤ ਵੱਲੋਂ ਭਰਵਾਂ ਸਵਾਗਤ
ਸੁਖਦੇਵ ਸਿੰਘ/ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰਬੰਧਕ ਕਮੇਟੀ ਗੁਰਦੁਆਰਾ ਰਾਮਗੜ੍ਹੀਆ ਕਾਹਨੂੰਵਾਨ ਰੋਡ ਬਟਾਲਾ ਵੱਲੋਂ ਸੰਗਤ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਰਾਮਗੜ੍ਹੀਆ ਕਾਹਨੂੰਵਾਨ ਰੋਡ ਬਟਾਲਾ ਤੋਂ ਅਰਦਾਸ ਉਪਰੰਤ ਖਾਲਸਾਈ ਸ਼ਾਨੌ-ਸ਼ੌਕਤ ਤੇ ਜੈਕਾਰਿਆਂ ਦੀਆਂ ਗੂੰਜਾਂ ਨਾਲ ਆਰੰਭ ਹੋਇਆ। ਬੈਂਡ ਵਾਜਿਆਂ ਦੀਆਂ ਧੁੰਨਾਂ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਆਰੰਭ ਹੋਏ ਇਸ ਨਗਰ ਕੀਰਤਨ ਮੌਕੇ ਸ਼੍ਰੀ ਗੁਰੂ ਗ੍ਰੰਥ ਸਹਿਬ ਜੀ ਦੇ ਪਾਵਨ ਸਰੂਪ ਨੂੰ ਫੁੱਲਾਂ ਨਾਲ ਸਜੀ ਇਕ ਸੁੰਦਰ ਪਾਲਕੀ ਵਿਚ ਸਜਾਇਆ ਹੋਇਆ ਸੀ, ਜਿਸ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ।
ਇਸ ਮੌਕੇ ਸ਼ਹਿਰ ਵਾਸੀਆਂ ਵਲੋਂ ਵਿਸ਼ਾਲ ਨਗਰ ਕੀਰਤਨ ਵੱਖ-ਵੱਖ ਥਾਵਾਂ ’ਤੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਨਗਰ ਕੀਰਤਨ ’ਚ ਸ਼ਾਮਲ ਸੰਗਤਾਂ ਲਈ ਲੰਗਰ ਵੀ ਲਗਾਏ ਗਏ। ਨਰਗ ਕੀਰਤਨ ਦੌਰਾਨ ਨਿਹੰਗ ਸਿੰਘਾਂ ਵਲੋਂ ਗਤਕੇ ਦੇ ਜੌਹਰ ਦਿਖਾਏ। ਇਹ ਨਗਰ ਕੀਰਤਨ ਗੁਰਦੁਆਰਾ ਰਾਮਗੜ੍ਹੀਆ ਕਾਹਨੂੰਵਾਨ ਰੋਡ ਬਟਾਲਾ ਤੋਂ ਸੁਰੂ ਹੋ ਕੇ ਵਿਸ਼ਵਕਰਮਾ ਰੋਡ, ਗੁਰਦੁਆਰਾ ਗੁਰੂ ਨਾਨਕ ਨਗਰ, ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ, ਗੁਰਦੁਆਰਾ ਮਸਤਗੜ੍ਹ, ਗੁਰੂ ਨਾਨਕ ਦੇਵ ਜੀ ਸਿੰਬਲ, ਲੰਬੀ ਗਲੀ ਤੋਂ ਹੁੰਦਾ ਹੋਇਆ ਜੀ.ਟੀ ਰੋਡ, ਸਿੰਬਲ ਚੌਕ ਤੋਂ ਸਟਾਫ ਰੋਡ ਰੇਲਵੇ ਲਾਈਨ ਪਾਰ ਕਰਕੇ, ਹਰਨਾਮ ਨਗਰ, ਮਾਨ ਨਗਰ, ਡੇਰਾ ਰੋਡ ਤੋਂ ਸ਼ੁੱਕਰਪੁਰਾ ਰੇਲਵੇ ਪੁਲ ਤੋਂ ਗਾਂਧੀ ਚੌਕ, ਸਿਟੀ ਰੋਡ, ਗੁਰਦੁਆਰਾ ਸਤਿਕਰਤਾਰੀਆ ਸਾਹਿਬ, ਸਰਕੂਲਰ ਰੋਡ, ਕਿ੍ਰਸਨਾ ਨਗਰ, ਸਮਾਧ ਰੋਡ, ਜਲੰਧਰ ਰੋਡ, ਸੁੱਖਾ ਸਿੰਘ ਮਹਿਤਾਬ ਸਿੰਘ ਚੌਕ, ਟਾਊਨ ਹਾਲ ਤੋਂ ਹੁੰਦਾ ਹੋਇਆ ਰਾਮਗੜ੍ਹੀਆ ਕਾਹਨੂੰਵਾਨ ਰੋਡ ਬਟਾਲਾ ਵਿਖੇ ਸੰਪੰਨ ਹੋਇਆ।
ਇਸ ਮੌਕੇ ਗੁਰੂ ਸੇਵਕ ਸਭਾ ਬਟਾਲਾ ਵੱਲੋਂ ਸਫ਼ਾਈ ਦੀ ਸੇਵਾ ਨਿਭਾਈ ਗਈ। ਇਸ ਮੌਕੇ ਗੁਰਿੰਦਰਪਾਲ ਸਿੰਘ ਗੋਰਾ, ਮਨਜੀਤ ਸਿੰਘ ਹੈਪੀ, ਰਾਜਿੰਦਰ ਸਿੰਘ ਪਦਮ, ਟਹਿਲ ਸਿੰਘ, ਸਤਨਾਮ ਸਿੰਘ ਕਲਸੀ, ਸਤਨਾਮ ਸਿੰਘ ਮਠਾਰੂ, ਰਵੇਲ ਸਿੰਘ, ਪ੍ਰੇਮ ਸਿੰਘ ਪਨੇਸਰ, ਵਕੀਲ ਬਲਦੇਵ ਸਿੰਘ,ਮਾਸਟਰ ਜੋਗਿੰਦਰ ਸਿੰਘ ਅਚਲੀ ਗੇਟ, ਪਰਵੀਨ ਸਿੰਘ, ਬਾਬਾ ਰਛਪਾਲ ਸਿੰਘ, ਪ੍ਰੇਮ ਸਿੰਘ ਜੈਤੋਸਰਜਾ, ਅਮਰਜੀਤ ਸਿੰਘ, ਸੁਖਵਿੰਦਰ ਸਿੰਘ, ਜਗਦੀਸ਼ ਸਿੰਘ, ਜੋਗਿੰਦਰ ਸਿੰਘ, ਬਲਵੰਤ ਸਿੰਘ, ਮੁਖਤਾਰ ਸਿੰਘ ਖੋਖਰ, ਪਰਮਜੀਤ ਸਿੰਘ ਸੰਧੂ ਤੇ ਸੁਖਦੇਵ ਸਿੰਘ ਭੋਲਾ ਸਮੇਤ ਹੋਰ ਸੰਗਤਾਂ ਹਾਜ਼ਰ ਸਨ।