ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ
Publish Date: Sat, 03 Jan 2026 05:55 PM (IST)
Updated Date: Sun, 04 Jan 2026 04:09 AM (IST)

.... ਭਾਰੀ ਠੰਢ ’ਚ ਥਾਂ ਥਾਂ ’ਤੇ ਸੰਗਤਾਂ ਨੇ ਕੀਤਾ ਭਰਵਾਂ ਸਵਾਗਤ ਸੁਖਦੇਵ ਸਿੰਘ, ਪੰਜਾਬੀ ਜਾਗਰਣ ਬਟਾਲਾ : ਸਾਹਿਬ ਏ ਕਮਾਲ ਦਸਮੇਸ਼ ਪਿਤਾ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਕੰਧ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਾਨਕ ਨਾਮ ਲੇਵਾ ਸੰਗਤ ਦੇ ਵਡਮੁੱਲੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਹੱਡ ਚੀਰਵੀ ਠੰਢ ਵਿੱਚ ਜੈਕਾਰਿਆਂ ਦੀ ਗੂੰਜ ਵਿੱਚ ਮਹਾਨ ਨਗਰ ਕੀਰਤਨ ਸ਼ਰਧਾ ਸਤਿਕਾਰ ਅਕੀਦਤ ਅਤੇ ਉਤਸ਼ਾਹ ਨਾਲ ਸਜਾਇਆ ਗਿਆ। ਅੱਤ ਦੀ ਠੰਢ ਹੋਣ ਦੇ ਬਾਵਜੂਦ ਵੀ ਮਹਾਨ ਨਗਰ ਕੀਰਤਨ ਵਿੱਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਪਿਛੇ ਵੱਡੀ ਗਿਣਤੀ ਵਿੱਚ ਸੰਗਤ ਸ਼ਬਦ ਕੀਰਤਨ ਕਰਦੀ ਹੋਈ ਚੱਲ ਰਹੀ ਸੀ। ਨਗਰ ਕੀਰਤਨ ਗੁਰਦੁਆਰਾ ਸ੍ਰੀ ਕੰਧ ਸਾਹਿਬ ਤੋਂ ਆਰੰਭ ਹੋ ਕੇ ਅੱਚਲੀ ਗੇਟ, ਕਾਦੀਆਂ ਚੂੰਗੀ, ਭਾਈ ਸੁਖਾ ਸਿੰਘ ਮਹਿਤਾਬ ਸਿੰਘ ਚੌਂਕ ਤੋਂ ਹੁੰਦਾ ਹੋਇਆ ਪੁਲਿਸ ਲਾਈਨ, ਜੀਟੀ ਰੋਡ, ਗਾਂਧੀ ਚੌਂਕ, ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਸੰਪੂਰਨ ਹੋਇਆ। ਰਸਤੇ ਵਿੱਚ ਸੰਗਤ ਵਲੋਂ ਅਦਬ ਸਤਿਕਾਰ ਉਤਸ਼ਾਹ ਤੇ ਸਤਿਕਾਰ ਨਾਲ ਥਾਂ-ਥਾਂ ਸਵਾਗਤ ਕਰਦਿਆਂ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋ ਕੇ ਪੰਜ ਪਿਆਰੇ ਸਾਹਿਬਾਨ ਦਾ ਸਤਿਕਾਰ ਕੀਤਾ ਗਿਆ। ਨਗਰ ਕੀਰਤਨ ਦੇ ਅੱਗੇ ਗਤਕਾ ਪਾਰਟੀਆਂ ਨੇ ਗਤਕੇ ਦੇ ਜੌਹਰ ਦਿਖਾਏ ਅਤੇ ਜਲ ਛਿੜਕਾਉਣ ਅਤੇ ਸਫਾਈ ਦੀ ਸੇਵਾ ਗੁਰੂ ਨਾਨਕ ਸੇਵਕ ਸਭਾ ਬਟਾਲਾ ਦੇ ਸੇਵਾਦਾਰਾਂ ਵੱਲੋਂ ਨਿਭਾਈ ਗਈ। ਅੰਤ ’ਚ ਜਥੇਦਾਰ ਗੁਰਨਾਮ ਸਿੰਘ ਜੱਸਲ ਨੇ ਸਮੂਹ ਸੰਗਤ ਦਾ ਧੰਨਵਾਦ ਕੀਤਾ ਅਤੇ ਵਿਸ਼ੇਸ਼ ਸ਼ਖਸ਼ੀਅਤਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਬਟਾਲਾ ਜਥੇਦਾਰ ਗੁਰਨਾਮ ਸਿੰਘ ਜੱਸਲ, ਨਰੇਸ਼ ਮਹਾਜਨ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਹਲਕਾ ਬਟਾਲਾ, ਬਾਬਾ ਮਨਜੀਤ ਸਿੰਘ ਮੜੀਆਵਾਲ ਵਾਲੇ, ਸੁਖਬੀਰ ਸਿੰਘ ਵਾਹਲਾ, ਜਤਿੰਦਰ ਸਿੰਘ ਚੀਮਾ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ, ਮਨਜੀਤ ਸਿੰਘ ਜਫਰਵਾਲ ਮੈਨੇਜਰ ਗੁਰਦੁਆਰਾ ਸ੍ਰੀ ਸਤਿਕਰਤਾਰੀਆਂ ਸਾਹਿਬ, ਮਲਕੀਅਤ ਸਿੰਘ ਬਸਰਾਵਾ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ, ਸ਼ਮਸ਼ੇਰ ਸਿੰਘ ਚੀਮਾ, ਪਲਵਿੰਦਰ ਸਿੰਘ ਲੰਬੜਦਾਰ ਕੌਂਸਲਰ, ਰਜਿੰਦਰ ਸਿੰਘ ਪਦਮ, ਕੁਲਵੰਤ ਸਿੰਘ ਕੌਂਸ਼ਲਰ, ਬਲਵਿੰਦਰ ਸਿੰਘ ਚੱਠਾ, ਪ੍ਰਿੰਸ ਚੱਠਾ, ਕੁਲਵਿੰਦਰ ਸਿੰਘ ਲਾਡੀ ਜੱਸਲ, ਮਾਸਟਰ ਪ੍ਰਵੀਨ ਸਿੰਘ, ਗੁਰਿੰਦਰ ਸਿੰਘ ਸੈਦਪੁਰ, ਭਾਈ ਗੁਰਵਿੰਦਰ ਸਿੰਘ ਗ੍ਰੰਥੀ, ਗੁਰਮੁਖ ਸਿੰਘ ਕਾਦੀਆਂ, ਸਤਿੰਦਰ ਸਿੰਘ ਰਿੰਕੂ, ਸਤਨਾਮ ਸਿੰਘ ਸਮਰਥ, ਮਾਸਟਰ ਪ੍ਰਵੀਨ ਸਿੰਘ, ਸ਼ੇਰੇ ਪੰਜਾਬ ਸਿੰਘ ਕਾਹਲੋਂ, ਸ਼ਮੀ ਸ਼ਰਮਾ, ਓਪੀ ਸਿੰਘ ਕਾਹਲੋਂ, ਬਾਬਾ ਲੱਖਾ ਸਿੰਘ, ਭਾਈ ਗੁਰਜੀਤ ਸਿੰਘ ਡਾਲਰ, ਭਾਈ ਰਣਧੀਰ ਸਿੰਘ, ਹਰਮਨ ਸਿੰਘ ਆਲੋਵਾਲ, ਬੀਬੀ ਜਤਿੰਦਰ ਕੌਰ, ਬੀਬੀ ਪ੍ਰਭਜੋਤ ਕੌਰ, ਬੀਬੀ ਰੁਪਿੰਦਰ ਕੌਰ ਆਦਿ ਹਾਜ਼ਰ ਸਨ।