- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੀ ਸ਼ੋਭਾ ਯਾਤਰਾ ਦਾ ਦੀਨਾਨਗਰ ਵਿਖੇ ਹੋਵੇਗਾ ਭਰਵਾਂ ਸਵਾਗਤ

ਆਕਾਸ਼, ਪੰਜਾਬੀ ਜਾਗਰਣ
ਦੀਨਾਨਗਰ : ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਦਾ ਦੀਨਾਨਗਰ ਵਿਖੇ 1 ਦਸੰਬਰ ਨੂੰ ਪਹੁੰਚਣ ’ਤੇ ਭਰਵਾਂ ਤੇ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਹਲਕਾ ਇੰਚਾਰਜ ਦੀਨਾਨਗਰ ਸਮਸ਼ੇਰ ਸਿੰਘ ਨੇ ਕੀਤਾ। ਇਸ ਮੌਕੇ ਐੱਸਡੀਐੱਮ ਦੀਨਾਨਗਰ ਰਮਨਜੀਤ, ਚੇਅਰਮੈਨ ਜਸਬੀਰ ਸਿੰਘ ਕਠਿਆਲੀ, ਜ਼ਿਲ੍ਹਾ ਸਕੱਤਰ ਜਗਜੀਤ ਸਿੰਘ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਹਲਕਾ ਇੰਚਾਰਜ ਦੀਨਾਨਗਰ ਸਮਸ਼ੇਰ ਸਿੰਘ ਅਤੇ ਐੱਸਡੀਐੱਮ ਦੀਨਾਨਗਰ ਰਮਨਜੀਤ ਵੱਲੋਂ ਦੀਨਾਨਗਰ ਵਿਖੇ ਸ਼ੋਭਾ ਯਾਤਰਾ ਦੇ ਸਮੁੱਚੇ ਰੂਟ ਦਾ ਨਿਰੀਖਣ ਕੀਤਾ ਗਿਆ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਸ਼ੋਭਾ ਯਾਤਰਾ ਦੇ ਸਬੰਧ ਵਿੱਚ ਸੁਚਾਰੂ ਢੰਗ ਨਾਲ ਪ੍ਰਬੰਧ ਕਰਨ ਲਈ ਕਿਹਾ। ਇਸ ਮੌਕੇ ਹਲਕਾ ਇੰਚਾਰਜ ਸਮਸ਼ੇਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਸਜਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 30 ਨਵੰਬਰ ਨੂੰ ਜੰਮੂ ਤੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਸਜਾਈ ਜਾਵੇਗੀ, ਜੋ 30 ਨਵੰਬਰ ਨੂੰ ਸ਼ਾਮ ਪਠਾਨਕੋਟ ਵਿਖੇ ਪਹੁੰਚੇਗੀ।
ਇਸ ਮੌਕੇ ਸਮਸ਼ੇਰ ਸਿੰਘ ਨੇ ਦੱਸਿਆ ਕਿ 1 ਦਸੰਬਰ ਨੂੰ ਸ਼ੋਭਾ ਯਾਤਰਾ ਪਠਾਨਕੋਟ ਤੋਂ ਗੁਰਦਾਸਪੁਰ ਲਈ ਰਵਾਨਾ ਹੋਵੇਗੀ ਅਤੇ ਸ਼ੋਭਾ ਯਾਤਰਾ ਦਾ ਦਿਆਨੰਦ ਮੱਠ ਦੀਨਾਨਗਰ ਵਿਖੇ ਪਹੁੰਚਣ 'ਤੇ ਹਲਕੇ ਦੀਆਂ ਸੰਗਤਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਰਵਾਂ ਤੇ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ੋਭਾ ਯਾਤਰਾ ਦਿਆਨੰਦ ਮੱਠ, ਤਾਰਾਗੜ੍ਹ ਚੌਕ, ਲੇਬਰ ਚੌਕ/ਮਹਾਰਾਜਾ ਰਣਜੀਤ ਸਿੰਘ ਪਾਰਕ, ਦੀਨਾਨਗਰ ਬੱਸ ਅੱਡਾ, ਬਾਬਾ ਸ੍ਰੀ ਚੰਦ ਜੀ ਚੌਕ/ਪੁਲਿਸ ਸਟੇਸ਼ਨ ਦੀਨਾਨਗਰ, ਆਦਰਸ਼ ਕਾਲੋਨੀ, ਝੰਡੇਚੱਕ/ਤਹਿਸੀਲ ਚੌਕ, ਪਨਿਆੜ ਲਿੰਕ ਰੋਡ, ਪਿੰਡ ਖਰਲ, ਧੀਰੋਵਾਲ, ਅਬਲਖੈਰ ਤੋਂ ਸ੍ਰੀ ਗੁਰੂ ਰਵਿਦਾਸ ਭਵਨ ਕਮੇਟੀ, ਬੇਗਮਪੁਰ ਗੁਰਦਾਸਪੁਰ ਸ਼ਹਿਰ ਵਿੱਚ ਦਾਖਲ ਹੋਵੇਗੀ। ਗੁਰਦਾਸਪੁਰ ਤੋਂ ਸ਼ੋਭਾ ਯਾਤਰਾ ਗੁਰੂ ਰਵਿਦਾਸ ਚੌਕ, ਡਾਕਖਾਨਾ ਚੌਕ, ਭਗਵਾਨ ਪਰਸ਼ੂਰਾਮ ਚੌਕ, ਜੀਵਨਵਾਲ ਬੱਬਰੀ, ਸੋਹਲ, ਤਰੇਜਾ ਨਗਰ, ਧਾਰੀਵਾਲ ਬੱਸ ਅੱਡਾ ਪੁਰਾਣਾ ਅਤੇ ਨਵਾਂ, ਬਿਧੀਪੁਰ ਫਾਟਕ, ਨੌਸ਼ਹਿਰਾ ਮੱਝਾ ਸਿੰਘ, ਉਸਮਾਨਪੁਰ ਸਿਟੀ (ਨੇੜੇ ਰਿਹਾਇਸ਼ ਵਿਧਾਇਕ ਸ਼ੈਰੀ ਕਲਸੀ), ਗਾਂਧੀ ਚੌਕ, ਮਹਾਰਾਜਾ ਅਗਰਸੈਨ ਚੌਕ, ਘਸੀਟਪੁਰ ਤੋਂ ਹੁੰਦੀ ਹੋਈ ਸ਼੍ਰੀ ਅੰਮ੍ਰਿਤਸਰ ਵਿਖੇ ਪਹੁੰਚੇਗੀ।