- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਕਲਸੀ ਅਤੇ ਕੰਚਨ ਚੌਹਾਨ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਮਹਿਲਾਵਾਂ ‘ਆਪ’ ਵਿੱਚ ਸ਼ਾਮਲ

ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ
ਬਟਾਲਾ: ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਅਕਾਲੀ ਦਲ, ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਆਪਣੀਆਂ ਪੁਰਾਣੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਆਮ ਆਦਮੀ ਪਾਰਟੀ ਮਹਿਲਾ ਵਿੰਗ ਦੀ ਸਿਟੀ ਪ੍ਰਧਾਨ ਕੰਚਨ ਚੌਹਾਨ ਦੀ ਅਗਵਾਈ ਹੇਠ ਪਾਰਟੀ ਵਿੱਚ ਸ਼ਾਮਲ ਹੋਈਆਂ ਮਹਿਲਾਵਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਪਾਰਟੀ ਆਗੂਆਂ ਨੇ ਨਵੀਆਂ ਸ਼ਾਮਲ ਹੋਈਆਂ ਮਹਿਲਾਵਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਨਮਾਨ ਦੇਣ ਅਤੇ ਉਨ੍ਹਾਂ ਨੂੰ ਸੰਗਠਨ ਵਿੱਚ ਬਣਦੀ ਅਹਿਮੀਅਤ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਵਿਧਾਇਕ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅਤੇ ਪੰਜਾਬੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ, ਵਰਕਰ ਅਤੇ ਸਮਰਥਕ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਇਹ ਦਰਸਾਉਂਦਾ ਹੈ ਕਿ ਲੋਕ ਵਿਕਾਸ, ਜਨ-ਕਲਿਆਣ ਅਤੇ ਲੋਕ ਹਿੱਤਾਂ ਨੂੰ ਪਹਿਲ ਦੇਣ ਵਾਲੀ ਰਾਜਨੀਤੀ ਦਾ ਸਮਰਥਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਪਰਿਵਾਰ ਦਿਨੋਂ-ਦਿਨ ਵੱਡਾ ਹੋ ਰਿਹਾ ਹੈ ਅਤੇ ਲੋਕਾਂ ਦਾ ਪਾਰਟੀ ਪ੍ਰਤੀ ਭਰੋਸਾ ਲਗਾਤਾਰ ਵਧ ਰਿਹਾ ਹੈ।