- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ 3 ਨਵੰਬਰ ਨੂੰ ਰਾਜਸਥਾਨ ਦੇ ਸ੍ਰੀਗੰਗਾਨਗਰ ਇਲਾਕੇ ਵਿੱਚ ਅਨੂਪਗੜ੍ਹ-ਸੂਰਤਗੜ੍ਹ ਰੇਲਵੇ ਮਾਰਗ 'ਤੇ ਪਿੰਡ 50 ਜੀਬੀ ਦੇ ਨੇੜੇ ਰੇਲਵੇ ਟਰੈਕ 'ਤੇ ਬੰਬ ਧਮਾਕਾ ਹੋਇਆ ਸੀ। ਇਸ ਮਾਮਲੇ ਦੀ ਜਾਂਚ ਦੌਰਾਨ ਰਾਜਸਥਾਨ ਪੁਲਿਸ ਨੂੰ ਪੰਜਾਬ ਦੇ ਸਰਹੱਦੀ ਪਿੰਡਾਂ ਨਾਲ ਸਬੰਧਤ ਕੁਝ ਸ਼ੱਕੀ ਵਿਅਕਤੀਆਂ ਬਾਰੇ ਜਾਣਕਾਰੀ ਮਿਲੀ।

ਸੰਵਾਦ ਸਹਿਯੋਗੀ, ਜਾਗਰਣ, ਕਲਾਨੌਰ। ਰਾਜਸਥਾਨ ਦੇ ਸ੍ਰੀਗੰਗਾਨਗਰ ’ਚ ਰੇਲਵੇ ਟਰੈਕ 'ਤੇ ਹੋਏ ਬੰਬ ਧਮਾਕੇ ਦੇ ਮਾਮਲੇ ਵਿੱਚ ਰਾਜਸਥਾਨ ਪੁਲਿਸ ਵੱਲੋਂ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਤੋਂ ਇੱਕ ਨੌਜਵਾਨ ਲੜਕੀ ਅਤੇ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਵਾਂ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਵਿੱਚੋਂ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਪਿਸਤੌਲ ਅਤੇ ਕਰੀਬ 40 ਕਾਰਤੂਸ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਇਸ ਸਬੰਧੀ ਐੱਸ.ਐੱਸ.ਪੀ. ਗੁਰਦਾਸਪੁਰ ਅਦਿੱਤਿਆ ਨੇ ਦੱਸਿਆ ਉਕਤ ਮੁਲਜ਼ਮ ਪਾਕਿਸਤਾਨ ਦੇ ਸਾਹ ਨਾਮਕ ਵਿਅਕਤੀ ਦੇ ਸੰਪਰਕ ’ਚ ਸਨ ਅਤੇ ਇਹ ਧਮਾਕਾ ਕਰਵਾਉਣ ਲਈ ਉਕਤ ਲੜਕੀ ਨੂੰ ਆਨਲਾਈਨ ਇਕ ਲੱਖ ਰੁਪਏ ਦੀ ਇਕ ਲੱਖ ਰੁਪਏ ਦੀ ਰਕਮ ਵੀ ਦਿੱਤੀ ਗਈ ਸੀ।