ਮੈਗਾ ਸਪੈਸ਼ਲ ਵੋਟਰ ਰਜਿਸਟ੍ਰੇਸ਼ਨ ਕੈਂਪ 4 ਦਸੰਬਰ ਨੂੰ ਲੱਗੇਗਾ ਮੈਗਾ ਸਪੈਸ਼ਲ ਵੋਟਰ ਰਜਿਸਟਰੇਸ਼ਨ ਕੈਂਪ 4 ਦਸੰਬਰ ਨੂੰ ਲੱਗੇਗਾ
Publish Date: Sat, 28 Nov 2026 03:28 PM (IST)
Updated Date: Sat, 28 Nov 2026 03:31 PM (IST)
ਸਰਬਜੀਤ ਚਾਹਲ, ਪੰਜਾਬੀ ਜਾਗਰਣ ਗੁਰਦਾਸਪੁਰ : ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਨੇ ਦੱਸਿਆ ਯੋਗਤਾ ਮਿਤੀ 01.01.2027 ਦੇ ਆਧਾਰ ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਰੀ (ਸਪੈਸ਼ਲ ਸਮਰੀ ਰਵੀਜ਼ਨ) ਤਹਿਤ 18-19 ਸਾਲ ਦੇ ਵੋਟਰਾਂ ਦੀ ਵੱਧ ਤੋਂ ਵੱਧ ਵੋਟਾਂ ਬਣਾਉਣ ਦੇ ਮੰਤਵ ਨਾਲ 4 ਦਸੰਬਰ ਨੂੰ ਮੈਗਾ ਸਪੈਸ਼ਲ ਵੋਟਰ ਰਜਿਸਟਰੇਸ਼ਨ ਕੈਂਪ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੈਗਾ ਕੈਂਪ ਵਿੱਚ ਚੋਣ ਰਜਿਸਟ੍ਰੇਸ਼ਨ ਅਫਸਰਾਂ ਵਲੋਂ ਹਲਕਾ ਵਾਈਜ਼ ਕਾਊਂਟਰ ਲਗਾਏ ਜਾਣਗੇ ਅਤੇ ਮੌਕੇ ਤੇ ਵਿਦਿਆਰਥੀਆਂ (18-19 ਸਾਲ) ਦੀ ਵੋਟ ਬਣਾਉਣ ਲਈ ਫਾਰਮ ਨੰਬਰ 6 ਇਕੱਤਰ ਕੀਤੇ ਜਾਣਗੇ ਅਤੇ ਆਨਲਾਈਨ ਪੋਰਟਲ voters.eci.gov.in ਜਾਂ ਮੋਬਾਇਲ ਐਪ ECINet ਦੁਆਰਾ ਵੀ ਫਾਰਮ ਕੁਲੈਕਟ ਕੀਤੇ ਜਾਣਗੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਆਈ.ਟੀ.ਆਈਜ਼ ਅਤੇ ਵਿੱਦਿਅਕ ਸੰਸਥਾਵਾਂ ਦੇ ਪ੍ਰਿੰਸੀਪਲਾਂ ਅਤੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ 18 ਸਾਲ ਜਾਂ ਇਸ ਤੋਂ ਵੱਧ ਉਮਰ ਵਾਲੇ ਵਿਦਿਆਰਥੀਆਂ ਨੂੰ ਇਸ ਮੈਗਾ ਵਿੱਚ ਵੱਧ ਤੋਂ ਵੱਧ ਜਰੂਰ ਭੇਜਣ। ਵਿਦਿਆਰਥੀ ਆਪਣੇ ਨਾਲ ਉੁਮਰ ਅਤੇ ਰਿਹਾਇਸ਼ ਨਾਲ ਸਬੰਧਤ ਵੈਲਿਡ ਸਰਟੀਫਿਕੇਟ, ਮਾਪਿਆਂ ਦਾ ਐਪਿਕ ਕਾਰਡ ਅਤੇ ਆਪਣੀ ਰੰਗਦਾਰ ਪਾਸਪੋਰਟ ਸਾਈਜ਼ ਫੋਟੋ ਲੈ ਕੇ ਆਉਣ ਤਾਂ ਜੋ ਵੋਟ ਬਣਾਉਣ ਲਈ ਫਾਰਮ ਨੰਬਰ 6 ਭਰਨ ਸਮੇਂ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਅਗਾਮੀ ਵਿਧਾਨ ਸਭਾ ਚੋਣਾਂ 2027 ਦੇ ਚੱਲਦਿਆਂ ਨਾਗਰਿਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਸਕੂਲਾਂ ਅਤੇ ਕਾਲਜਾਂ ਵਿੱਚ 18 ਉਮਰ ਦੇ ਵਿਦਿਆਰਥੀਆਂ ਦੀਆਂ ਵੋਟਾਂ ਰਜਿਸਟਰ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਕੋਈ ਵੀ ਵੋਟ ਦੇ ਅਧਿਕਾਰ ਤੋਂ ਵਾਂਝੇ ਨਾ ਰਹਿ ਸਕੇ।