- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ-ਅਕਾਲੀ ਦਲ ਗਠਜੋੜ ਨਾਲ ਪੰਜਾਬ ਵਿੱਚ ਆਵੇਗਾ ਨਵਾਂ ਸਵੇਰਾ: ਅਵਤਾਰ ਥਾਪਾ

ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ, ਤਾਰਾਗੜ੍ਹ : ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਹੋਏ ਗਠਜੋੜ 'ਤੇ ਭਾਜਪਾ ਸੀਨੀਅਰ ਨੇਤਾ ਅਵਤਾਰ ਸਿੰਘ ਥਾਪਾ ਨੇ ਕਿਹਾ ਕਿ ਪੰਜਾਬ ਵਿੱਚ ਅੱਜ ਹਰ ਪਾਸੇ ਸਮੱਸਿਆਵਾਂ ਦਾ ਮਾਹੌਲ ਹੈ। ਅਜਿਹੇ ਵਿੱਚ ਭਾਜਪਾ-ਅਕਾਲੀ ਦਲ ਗੱਠਜੋੜ ਨਾਲ ਪੰਜਾਬ ਵਿੱਚ ਨਵਾਂ ਸਵੇਰਾ ਆਵੇਗਾ। ਸੂਬੇ ਦੇ ਲੋਕ ਕਈ ਤਰ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ। ਅਜਿਹੇ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਭਾਜਪਾ-ਅਕਾਲੀ ਗਠਜੋੜ ਪੰਜਾਬ ਲਈ ਇਕ ਨਵੀਂ ਸਵੇਰ ਦੀ ਸ਼ੁਰੂਆਤ ਸਾਬਤ ਹੋਵੇਗਾ। ਪੰਜਾਬ ਨੂੰ ਮੌਜੂਦਾ ਹਾਲਾਤ ਵਿੱਚੋਂ ਬਾਹਰ ਕੱਢਣ ਤੇ ਸੂਬੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਲਈ ਮਜ਼ਬੂਤ ਸਰਕਾਰ ਦੀ ਲੋੜ ਹੈ। ਭਾਜਪਾ ਤੇ ਅਕਾਲੀ ਦਲ ਮਿਲ ਕੇ ਪੰਜਾਬ ਵਿੱਚ ਡਬਲ ਇੰਜਣ ਦੀ ਸਰਕਾਰ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰਨਗੇ। ਉਨ੍ਹਾਂ ਦਾ ਦਾਅਵਾ ਹੈ ਕਿ ਸਾਲ 2027 ਵਿੱਚ ਪੰਜਾਬ ’ਚ ਭਾਜਪਾ-ਅਕਾਲੀ ਦਲ ਗਠਜੋੜ ਦੀ ਸਰਕਾਰ ਬਣੇਗੀ। ਗੱਠਜੋੜ ਦੀ ਸਰਕਾਰ ਬਣਨ 'ਤੇ ਸੂਬੇ ਦੇ ਹਰ ਵਰਗ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੰਮ ਕੀਤਾ ਜਾਵੇਗਾ ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਯਤਨ ਕੀਤੇ ਜਾਣਗੇ।