ਪਾਕਿਸਤਾਨ ਵੱਲੋਂ ਭੇਜੇ ਡਰੋਨ ਰਾਹੀਂ ਪੈਕਟ ਵਿੱਚੋਂ ਇਕ ਪਿਸਤੌਲ ਤੇ ਪੰਜ ਕਾਰਤੂਸ ਬਰਾਮਦ
ਬੀਐਸਐਫ ਦੀ 113 ਬਟਾਲੀਅਨ ਪਬੀਓਪੀ ਰੋਡ ਪੋਸਟ ਅਧੀਨ ਆਉਂਦੇ ਪਿੰਡ ਠੇਠਰਕੇ ਦੇ ਕਣਕ ਦੇ ਖੇਤਾਂ ਵਿੱਚੋਂ ਇੱਕ ਪੀਲੇ ਰੰਗ ਦਾ ਪੈਕਟ ਬਰਾਮਦ ਕੀਤਾ ਗਿਆ ਜਿਸ ਵਿੱਚੋਂ ਇੱਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਹੋਏ।
Publish Date: Fri, 02 Jan 2026 07:47 PM (IST)
Updated Date: Fri, 02 Jan 2026 07:49 PM (IST)
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਡੇਰਾ ਬਾਬਾ ਨਾਨਕ : ਬੀਐਸਐਫ ਦੀ 113 ਬਟਾਲੀਅਨ ਪਬੀਓਪੀ ਰੋਡ ਪੋਸਟ ਅਧੀਨ ਆਉਂਦੇ ਪਿੰਡ ਠੇਠਰਕੇ ਦੇ ਕਣਕ ਦੇ ਖੇਤਾਂ ਵਿੱਚੋਂ ਇੱਕ ਪੀਲੇ ਰੰਗ ਦਾ ਪੈਕਟ ਬਰਾਮਦ ਕੀਤਾ ਗਿਆ ਜਿਸ ਵਿੱਚੋਂ ਇੱਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਹੋਏ। ਜਾਣਕਾਰੀ ਅਨੁਸਾਰ ਕਿਸਾਨ ਨਿਸ਼ਾਨ ਸਿੰਘ ਪੁੱਤਰ ਤਰਲੋਕ ਸਿੰਘ ਪਿੰਡ ਠੇਠਰਕੇ ਦੇ ਖੇਤਾਂ ਵਿਚੋਂ ਪੀਲੇ ਰੰਗ ਦਾ ਪੈਕਟ ਵਿਚੋਂ ਇਕ ਪਿਸਤੌਲ ਤੇ ਪੰਜ ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਇਸ ਘਟਨਾ ਦੀ ਖਬਰ ਸੁਣਦਿਆਂ ਹੀ ਬੀਐਸਐਫ ਦੀ 113 ਬਟਾਲੀਅਨ ਦੀ ਬੀਓਪੀ ਰੋਡ ਪੋਸਟ ਅਤੇ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸਐਚ ਓ ਅਸ਼ੋਕ ਕੁਮਾਰ ਪੁਲਿਸ ਪਾਰਟੀ ਸਮੇਤ ਮੌਕੇ ਤੇ ਪੁੱਜੇ। ਇੱਥੇ ਦੱਸਣ ਯੋਗ ਹੈ ਕਿ ਕੀਤੇ ਦਿਨ ਇਸ ਏਰੀਏ ਵਿੱਚ ਡਰੋਨ ਐਕਟੀਵਿਟੀ ਹੋਈ ਸੀ । ਇਸ ਸਬੰਧੀ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸ ਐਚ ਓ ਅਸ਼ੋਕ ਕੁਮਾਰ ਨਹੀਂ ਦੱਸਿਆ ਕਿ ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਰਾਹੀਂ ਭੇਜਿਆ ਗਿਆ ਇੱਕ ਪੈਕਟ ਖੇਤਾਂ ਵਿੱਚੋਂ ਬਰਾਮਦ ਕੀਤਾ ਗਿਆ ਸੀ ਇਸ ਪੈਕਟ ਨੂੰ ਖੋਲਣ ਉਪਰੰਤ ਇੱਕ ਪਿਸਤੌਲ ਅਤੇ ਪੰਜ ਕਾਰਤੂਸ ਵੀ ਬਰਾਮਦ ਹੋਏ ਹਨ। ਉਹਨਾਂ ਦੱਸਿਆ ਇਸ ਸਬੰਧੀ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਬਰੀਕੀ ਨਾਲ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।।