ਅੱਗ ’ਚ ਸੜੀ ਗਰੀਬ ਪਰਿਵਾਰ ਦੀ ਜ਼ਿੰਦਗੀ ਭਰ ਦੀ ਜਮ੍ਹਾਂ ਪੂੰਜੀ ਅੱਗ ਵਿੱਚ ਸੜੀ ਗਰੀਬ ਪਰਿਵਾਰ ਦੀ ਜ਼ਿੰਦਗੀ ਭਰ ਦੀ ਜਮ੍ਹਾਂ-ਪੂੰਜੀ
Publish Date: Sat, 17 Oct 2026 05:31 PM (IST)
Updated Date: Sun, 18 Oct 2026 04:03 AM (IST)
-ਪੀੜਤ ਪਰਿਵਾਰ ਨਾਲ ਹਰ ਮੁਸ਼ਕਲ ’ਚ ਚੱਟਾਨ ਵਾਂਗ ਖੜ੍ਹਾ ਹਾਂ : ਜੋਗਿੰਦਰ ਪਾਲ ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ, ਤਾਰਾਗੜ੍ਹ : ਭੋਆ ਵਿਧਾਨ ਸਭਾ ਹਲਕਾ ਭੋਆ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਜਗਿੰਦਰ ਪਾਲ ਇੱਕ ਵਾਰ ਫਿਰ ਲੋੜਵੰਦ ਪਰਿਵਾਰ ਦੀ ਮਦਦ ਲਈ ਅੱਗੇ ਆਏ ਹਨ। ਪਿਛਲੇ ਦਿਨੀਂ ਡੇਰਾ ਬਾਬਾ ਬਸੰਤ ਪੁਰੀ ਵਾਸੀ ਅਸ਼ਵਨੀ ਕੁਮਾਰ ਪੁੱਤਰ ਸੁਭਾਸ਼ ਚੰਦਰ ਦੇ ਘਰ ਵਿੱਚ ਮੰਦਰ ਵਿੱਚ ਜਲ ਰਹੀ ਜੋਤ ਤੋਂ ਅਚਾਨਕ ਅੱਗ ਲੱਗ ਗਈ ਸੀ, ਜਿਸ ਕਾਰਨ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਇਸ ਦੁਖਦਾਈ ਘਟਨਾ ਦੀ ਜਾਣਕਾਰੀ ਮਿਲਣ ’ਤੇ ਸਾਬਕਾ ਵਿਧਾਇਕ ਜਗਿੰਦਰ ਪਾਲ ਪੀੜਤ ਪਰਿਵਾਰ ਦੀ ਸਹਾਇਤਾ ਲਈ ਅੱਗੇ ਆਏ। ਉਨ੍ਹਾਂ ਨੇ ਅੱਜ ਪਰਿਵਾਰ ਦੇ ਘਰ ਪਹੁੰਚ ਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨੂੰ ਹੌਸਲਾ ਦਿੰਦਿਆਂ ਆਰਥਿਕ ਸਹਾਇਤਾ ਦੇ ਨਾਲ-ਨਾਲ ਜ਼ਰੂਰਤ ਦਾ ਸਮਾਨ ਵੀ ਮੁਹੱਈਆ ਕਰਵਾਇਆ। ਜਾਣਕਾਰੀ ਅਨੁਸਾਰ ਅਸ਼ਵਨੀ ਕੁਮਾਰ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦਾ ਹੈ। ਅਜਿਹੇ ਵਿੱਚ ਅਚਾਨਕ ਅੱਗ ਲੱਗਣ ਦੀ ਘਟਨਾ ਨੇ ਪਰਿਵਾਰ ਨੂੰ ਆਰਥਿਕ ਅਤੇ ਮਾਨਸਿਕ ਤੌਰ ’ਤੇ ਵੱਡਾ ਝਟਕਾ ਦਿੱਤਾ। ਇਸ ਮੌਕੇ ਸਾਬਕਾ ਸਰਪੰਚ ਮਨੋਹਰ ਲਾਲ ਨੇ ਸਾਬਕਾ ਵਿਧਾਇਕ ਜਗਿੰਦਰ ਪਾਲ ਵੱਲੋਂ ਕੀਤੀ ਗਈ ਸਹਾਇਤਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਗਿੰਦਰ ਪਾਲ ਸਿਰਫ਼ ਇੱਕ ਸਿਆਸੀ ਆਗੂ ਹੀ ਨਹੀਂ, ਸਗੋਂ ਗਰੀਬ ਅਤੇ ਲੋੜਵੰਦ ਲੋਕਾਂ ਦੇ ਮਦਦਗਾਰ ਵੀ ਹਨ। ਪੀੜਤ ਪਰਿਵਾਰ ਨਾਲ ਮੁਲਾਕਾਤ ਦੌਰਾਨ ਸਾਬਕਾ ਵਿਧਾਇਕ ਜਗਿੰਦਰ ਪਾਲ ਨੇ ਕਿਹਾ ਕਿ ਅਸ਼ਵਨੀ ਕੁਮਾਰ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦਾ ਹੈ। ਅਜਿਹੇ ਪਰਿਵਾਰ ਦੇ ਘਰ ’ਚ ਅਚਾਨਕ ਅੱਗ ਲੱਗਣ ਕਾਰਨ ਉਸ ਦੀ ਜ਼ਿੰਦਗੀ ਦੀ ਜਮ੍ਹਾਂ-ਪੂੰਜੀ ਤੇ ਜ਼ਰੂਰੀ ਸਮਾਨ ਸੜ ਕੇ ਸੁਆਹ ਹੋ ਜਾਣਾ ਬੇਹੱਦ ਦੁਖਦਾਈ ਹੈ। ਜਗਿੰਦਰ ਪਾਲ ਨੇ ਸਮਾਜ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਔਖੀ ਘੜੀ ਵਿੱਚ ਇਨਸਾਨੀਅਤ ਦਾ ਫਰਜ਼ ਨਿਭਾਉਂਦੇ ਹੋਏ ਅਸ਼ਵਨੀ ਕੁਮਾਰ ਦੇ ਪਰਿਵਾਰ ਦੀ ਸਹਾਇਤਾ ਲਈ ਅੱਗੇ ਆਉਣ। ਇਸ ਮੌਕੇ ਬਲਾਕ ਪ੍ਰਧਾਨ ਗੁਰਨਾਮ ਸਿੰਘ ਛੀਨਾ, ਸਾਬਕਾ ਸਰਪੰਚ ਮਨੋਹਰ ਲਾਲ, ਸਾਬਕਾ ਪੰਚ ਸੁਰੇਸ਼ ਕੁਮਾਰ, ਨਾਨੀ ਠਾਕੁਰ, ਸੋਹਣ ਲਾਲ, ਸੰਦੀਪ ਕਾਕਾ, ਪੱਪੂ ਸੈਣੀ, ਸੇਠੀ ਪਹਿਲਵਾਨ ਅਤੇ ਹੋਰ ਪਤਵੰਤੇ ਹਾਜ਼ਰ ਸਨ।