- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
21 ਨਵੰਬਰ ਨੂੰ ਲਗਾਈ ਜਾਵੇਗੀ ਸਪੈਸ਼ਲ ਕੋਰਟ ਵੱਲੋਂ ਵਿਸ਼ੇਸ਼ ਲੋਕ ਅਦਾਲਤ

ਸੁਖਦੇਵ ਸਿੰਘ ਖੁਸ਼ੀਪੁਰ, ਪੰਜਾਬੀ ਜਾਗਰਣ
ਗੁਰਦਾਸਪੁਰ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਦੀਪਕ ਸਿੱਬਲ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਅਤੇ ਹਰਬੰਸ ਸਿੰਘ ਲੇਖੀ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰਪ੍ਰੀਤ ਸਿੰਘ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਸੈਸ਼ਨਜ਼ ਡਵੀਜਨ, ਗੁਰਦਾਸਪੁਰ ਅਧੀਨ ਨਿਆਇਕ ਅਦਾਲਤਾਂ ਗੁਰਦਾਸਪੁਰ ਅਤੇ ਸਬ-ਡਵੀਜਨ, ਬਟਾਲਾ ਦੀ ਸਪੈਸ਼ਲ ਕੋਰਟ ਵੱਲੋਂ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਅਧੀਨ ਚੈੱਕ ਬਾਊਂਸ ਦੇ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ 21 ਨਵੰਬਰ 2026 ਨੂੰ ਲਗਾਈ ਜਾ ਰਹੀ ਹੈ। ਹਰਬੰਸ ਸਿੰਘ ਲੇਖੀ, ਜ਼ਿਲ੍ਹਾ ਅਤੇ ਸੈਸ਼ਨ ਜੱਜ ਗੁਰਦਾਸਪੁਰ ਨੇ ਦੱਸਿਆ ਕਿ ਇਸ ਵਿਸ਼ੇਸ਼ ਲੋਕ ਅਦਾਲਤ ਦਾ ਮੁੱਖ ਉਦੇਸ਼ ਲੰਬੇ ਸਮੇਂ ਤੋਂ ਚੱਲ ਰਹੇ ਚੈੱਕ ਬਾਊਂਸ ਦੇ ਕੇਸਾਂ ਨੂੰ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਖ਼ਤਮ ਕਰਵਾਉਣਾ ਹੈ, ਤਾਂ ਜੋ ਲੋਕਾਂ ਦੇ ਕੀਮਤੀ ਸਮੇਂ ਅਤੇ ਪੈਸੇ ਦੀ ਬੱਚਤ ਹੋ ਸਕੇ। ਲੋਕ ਅਦਾਲਤ ’ਚ ਕਿਸੇ ਵੀ ਧਿਰ ਦੀ ਹਾਰ ਜਾਂ ਜਿੱਤ ਨਹੀਂ ਹੁੰਦੀ, ਸਗੋਂ ਦੋਵੇਂ ਧਿਰਾਂ ਆਪਸੀ ਭਾਈਚਾਰੇ ਅਤੇ ਸੁਖਾਵੇਂ ਮਾਹੌਲ ’ਚ ਮਾਮਲਾ ਸੁਲਝਾਉਂਦੀਆਂ ਹਨ।