ਗੁਰਇਕਬਾਲ ਮਾਹਲ ਤੇ ਬਬੀਤਾ ਖੋਸਲਾ ਦੀ ਅਗਵਾਈ ਹੇਠ ਹੋਈ ਵਿਚਾਰ ਚਰਚਾ ਹਲਕਾ ਇੰਚਾਰਜ ਗੁਰਇਕਬਾਲ ਮਾਹਲ ਅਤੇ ਬਬੀਤਾ ਖੋਸਲਾ ਦੀ ਅਗਵਾਈ ਹੇਠ ਹੋਈ ਵਿਸ਼ੇਸ਼ ਮੀਟਿੰਗ
Publish Date: Thu, 08 Oct 2026 03:16 PM (IST)
Updated Date: Thu, 08 Oct 2026 03:17 PM (IST)
ਤਾਰਿਕ ਅਹਿਮਦ\ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ ਕਾਦੀਆਂ : ਆਮ ਆਦਮੀ ਪਾਰਟੀ ਵੱਲੋਂ ਇਲਾਕੇ ਵਿੱਚ ਜਨਤਕ ਰਾਬਤਾ ਵਧਾਉਣ ਅਤੇ ਸਰਕਾਰ ਦੀਆਂ ਜਨ-ਕਲਿਆਣਕਾਰੀ ਯੋਜਨਾਵਾਂ ਨੂੰ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ਇੱਕ ਵਿਸ਼ੇਸ਼ ਮੀਟਿੰਗ ਦਾ ਅੱਜ ਦੇਰ ਸ਼ਾਮ ਨੂੰ ਕੀਤਾ ਗਿਆ। ਇਹ ਮੀਟਿੰਗ ਆਮ ਆਦਮੀ ਪਾਰਟੀ ਦੀ ਉੱਘੀ ਨੇਤਾ ਬਬੀਤਾ ਖੋਸਲਾ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਆਮ ਆਦਮੀ ਪਾਰਟੀ ਕਾਦੀਆਂ ਦੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਉਚੇਚੇ ਤੌਰ ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਅਤੇ ਆਗੂ ਬਬੀਤਾ ਖੋਸਲਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਉਚੇਚੇ ਤੌਰ ਤੇ ਧੰਨਵਾਦ ਕਰਦਿਆਂ ਸਰਕਾਰ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਮੁਫ਼ਤ ਅਤੇ ਬਿਹਤਰ ਸਹੂਲਤਾਂ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਮਾਨ ਸਰਕਾਰ ਆਪਣੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਮੀਟਿੰਗ ਦੌਰਾਨ ਬੁਲਾਰਿਆਂ ਨੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਪ੍ਰਮੁੱਖ ਯੋਜਨਾਵਾਂ ਬਾਰੇ ਸੰਗਤਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ, ਜਿਸ ’ਚ ਬੀਬੀਆਂ ਲਈ ਵਿੱਤੀ ਸਹਾਇਤਾ, ਮੁਫ਼ਤ ਬਿਜਲੀ, ਸਫ਼ਰ ਦੀ ਸਹੂਲਤ, ਬਾਰੇ ਦੱਸਿਆ ਗਿਆ। ਇਸ ਮੌਕੇ ਇਲਾਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਦਿਆਂ ਸਰਕਾਰ ਦੀਆਂ ਨੀਤੀਆਂ ਤੇ ਖੁਸ਼ੀ ਪ੍ਰਗਟਾਈ। ਆਗੂਆਂ ਨੇ ਵਿਸ਼ਵਾਸ ਦਿਵਾਇਆ ਕਿ ਭਵਿੱਖ ਵਿੱਚ ਵੀ ਆਮ ਆਦਮੀ ਪਾਰਟੀ ਲੋਕਾਂ ਦੇ ਭਲੇ ਲਈ ਅਤੇ ਹਲਕੇ ਦੇ ਵਿਕਾਸ ਲਈ ਨਿਰੰਤਰ ਕੰਮ ਕਰਦੀ ਰਹੇਗੀ। ਇਸ ਮੌਕੇ ਇੰਦਰਜੀਤ ਸਿੰਘ ਜਕੜੀਆ, ਬਲਵਿੰਦਰ ਕੌਰ ਮਾਹਲ ਪ੍ਰਧਾਨ ਨਗਰ ਕੌਂਸਲ ਕਾਦੀਆਂ, ਰਣਜੀਤ ਕੌਰ ਮਾਹਲ ਬਲਾਕ ਪ੍ਰਧਾਨ, ਮਨਜੀਤ ਕੌਰ, ਨਿਸ਼ਾ ਅਤੇ ਸੁਖਵਿੰਦਰ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।