- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀ ਵੈਨ ਨੂੰ ਕਾਰ ਨੇ ਮਾਰੀ ਜ਼ਬਰਦਸਤ ਟੱਕਰ

ਸੁਖਦੇਵ ਸਿੰਘ/ ਸ਼ਾਮ ਤਿਵਾੜੀ, ਪੰਜਾਬੀ ਜਾਗਰਣ
ਬਟਾਲਾ : ਪਿੰਡ ਸੈਦ ਮੁਬਾਰਕ ਨੇੜੇ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀ ਵੈਨ (ਛੋਟਾ ਹਾਥੀ) ਨੂੰ ਤੇਜ਼ ਰਫਤਾਰ ਕਾਰ ਨੇ ਜ਼ਬਰਦਸਤਕਰ ਮਾਰ ਦਿੱਤੀ, ਜਿਸ ਨਾਲ ਸਕੂਲੀ ਵੈਨ ਪਲਟ ਗਈ। ਇਸ ਹਾਦਸੇ ’ਚ ਤਿੰਨ ਬੱਚੇ ਜ਼ਖ਼ਮੀ ਹੋ ਗਏ ਹਨ, ਜਦਕਿ ਵੱਡਾ ਜਾਨੀ ਨੁਕਸਾਨ ਹੋਣੋਂ ਬਚਾਅ ਹੋ ਗਿਆ ਹੈ। ਜ਼ਖ਼ਮੀ ਬੱਚਿਆਂ ਨੂੰ ਡਾਕਟਰੀ ਸਹਾਇਤਾ ਦੇਣ ਉਪਰੰਤ ਘਰਾਂ ਨੂੰ ਭੇਜ ਦਿੱਤਾ ਗਿਆ। ਜਾਣਕਾਰੀਂ ਅਨੁਸਾਰ ਛੋਟੇ ਹਾਥੀ (ਸਕੂਲ ਵੈਨ) ’ਚ 13 ਬੱਚੇ ਸਵਾਰ ਸਨ ਅਤੇ ਜਦੋਂ ਹਾਦਸਾ ਵਾਪਰਿਆ ਬੱਚਿਆਂ ’ਚ ਚੀਕ ਚਿਹਾੜਾ ਪੈ ਗਿਆ। ਥਾਣਾ ਸਦਰ ਦੀ ਪੁਲਿਸ ਨੇ ਮੌਕੇ ’ਤੇ ਆਣ ਕੇ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ।
ਜਾਣਕਾਰੀ ਦਿੰਦਿਆਂ ਸਕੂਲ ਵੈਨ ਡਰਾਈਵਰ ਜਗਦੀਸ਼ ਸਿੰਘ ਵਾਸੀ ਡਡਿਆਲਾ ਨੇ ਦੱਸਿਆ ਕਿ ਉਹ ਨਿੱਜੀ ਸਕੂਲ ਵਿੱਚ ਪੜ੍ਹਦੇ ਬੱਚਿਆਂ ਨੂੰ ਵੱਖ-ਵੱਖ ਪਿੰਡਾਂ ਤੋਂ ਲੈ ਕੇ ਸਕੂਲ ਛੱਡਣ ਜਾ ਰਿਹਾ ਸੀ ਅਤੇ ਜਦ ਸੈਦ ਮੁਬਾਰਕ ਨੇੜੇ ਮਰੂਤੀ ਸਜੂਕੀ ਏਜੰਸੀ ਵਿਖੇ ਪਹੁੰਚਿਆ ਤਾਂ ਪਿੱਛੋਂ ਆ ਰਹੀ ਤੇਜ਼ ਰਫਤਾਰ ਵਰਨਾ ਕਾਰ ਨੇ ਉਸਦੀ ਸਕੂਲ ਵੈਨ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਵੈਨ ਪਲਟ ਗਈ। ਜਗਦੀਸ਼ ਸਿੰਘ ਨੇ ਦੱਸਿਆ ਕਿ ਉਸ ਨੇ ਸਭ ਤੋਂ ਪਹਿਲਾਂ ਲੋਕਾਂ ਦੀ ਮਦਦ ਨਾਲ ਬੱਚਿਆਂ ਨੂੰ ਵੈਨ ਤੋਂ ਬਾਹਰ ਕੱਢਿਆ। ਜਦਕਿ ਹਾਦਸਾ ਬਹੁਤ ਭਿਆਨਕ ਸੀ ਪਰ ਪਰਮਾਤਮਾ ਦੀ ਕਿਰਪਾ ਦੇ ਨਾਲ ਜਾਨੀ ਨੁਕਸਾਨ ਦਾ ਬਚਾਅ ਹੋ ਗਿਆ। ਮੌਕੇ ’ਤੇ ਪੁੱਜੇ ਬੱਚਿਆਂ ਦੇ ਮਾਪਿਆਂ ਨੇ ਦੱਸਿਆ ਕਿ ਕਾਰ ਬਹੁਤ ਤੇਜ਼ ਰਫਤਾਰ ਚ ਆਈ ਸੀ ਅਤੇ ਉਸ ਨੇ ਆਉਂਦਿਆਂ ਹੀ ਸਕੂਲ ਵੈਨ ਨੂੰ ਹਿੱਟ ਕੀਤਾ। ਉਨ੍ਹਾਂ ਨੂੰ ਦੱਸਿਆ ਕਿ ਤਿੰਨ ਬੱਚਿਆਂ ਨੂੰ ਸੱਟਾਂ ਲੱਗੀਆਂ ਹਨ ਜਿੰਨਾਂ ਨੂੰ ਡਾਕਟਰੀ ਸਹਾਇਤਾ ਦੇਣ ਉਪਰੰਤ ਘਰਾਂ ਨੂੰ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਕਾਰ ਵਿੱਚ ਦੋ ਗੈਸ ਸਿਲੰਡਰ ਵੀ ਸਨ। ਉਧਰ ਘਟਨਾ ਦੀ ਸੂਚਨਾ ਮਿਲਦੇ ਥਾਣਾ ਸਦਰ ਦੇ ਏਐੱਸਆਈ ਕਰਮਜੀਤ ਸਿੰਘ ਮੌਕੇ ਤੇ ਪਹੁੰਚਿਆ ਅਤੇ ਉਨ੍ਹਾਂ ਕਿਹਾ ਕਿ ਕਾਰ ਨੂੰ ਕਬਜ਼ੇ ’ਚ ਲਿਆ ਗਿਆ ਹੈ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੱਚਿਆਂ ਦਾ ਬਚਾਅ ਹੋ ਗਿਆ ਹੈ ਅਤੇ ਤਿੰਨ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।