ਵਾਰਡ ਨੰਬਰ 18 ’ਚ ਵੱਖ-ਵੱਖ ਵਿਕਾਸ ਕਾਰਜ ਜਾਰੀ
ਵਾਰਡ ਨੰ.18 ’ਚ ਚੱਲ ਰਹੇ ਵਿਕਾਸ ਦੇ ਕੰਮ ਦਾ ਦ੍ਰਿਸ਼।
Publish Date: Mon, 05 Oct 2026 03:54 PM (IST)
Updated Date: Mon, 05 Oct 2026 03:56 PM (IST)
ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜ ਨਿਰੰਤਰ ਜਾਰੀ ਹਨ ਅਤੇ ਸ਼ਹਿਰ ਵਾਸੀਆਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਵਾਰਡ ਨੰਬਰ 18 ’ਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਦਿੰਦਿਆਂ ਦਵਿੰਦਰ ਸਿੰਘ ਨੇ ਦੱਸਿਆ ਕਿ ਲੋਕਾਂ ਦੀਆਂ ਸਹੂਲਤਾਂ ਨੂੰ ਮੁੱਖ ਰੱਖਦਿਆਂ ਸੜਕਾਂ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਵਿਕਾਸ ਕਾਰਜ ਜਾਰੀ ਹਨ ਅਤੇ ਜਲਦ ਵਿਕਾਸ ਕੰਮ ਮੁਕੰਮਲ ਹੋ ਜਾਣਗੇ। ਉਨ੍ਹਾਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਸ਼ਹਿਰ ਵਾਸੀਆਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਦਹਾਕਿਆਂ ਤੋਂ ਗਲੀਆਂ ਨਾ ਬਣਨ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪਰ ਹੁਣ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਗਿਆ ਹੈ। ਇਸ ਮੌਕੇ ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਗਲੀਆਂ/ਸੜਕਾਂ ਨਾ ਬਣਨ ਕਰਕੇ ਲੋਕ ਮੁਸ਼ਕਲ ਦਾ ਸਾਹਮਣਾ ਕਰ ਰਹੇ ਸਨ ਪਰ ਹੁਣ ਉਨਾਂ ਦੀ ਸਾਰ ਲਈ ਗਈ ਹੈ, ਜਿਸ ਨਾਲ ਇਥੋਂ ਦੇ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ।