ਮਹਿੰਦਰ ਸਿੰਘ ਅਰਲੀਭੰਨ, ਕਲਾਨੌਰ : ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਅਤੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਉਪ ਮੁੱਖ ਮੰਤਰੀ ਬਣਨ 'ਤੇ ਸਰਪੰਚਾਂ ਪੰਚਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਪ ਮੁੱਖ ਮੰਤਰੀ ਬਣਨ 'ਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਵਧਾਈਆਂ ਦੇਣ ਪੁੱਜੇ ਸਰਪੰਚ ਅਵਤਾਰ ਸਿੰਘ ਹਕੀਮਪੁਰ, ਸਰਪੰਚ ਰਵੇਲ ਸਿੰਘ ਪਿੰਡੀਆਂ, ਸਰਪੰਚ ਪ੍ਰਭਸ਼ਰਨ ਸਿੰਘ ਰੋਸੇ, ਸਰਪੰਚ ਰਜਿੰਦਰ ਸਿੰਘ, ਹਰਮੀਤ ਸਿੰਘ ਜਿੰਮੀ ਯੂਥ ਆਗੂ ਨਿਰਮਲ ਸਿੰਘ ਸਰਪੰਚ ਨੜਾਂਵਾਲੀ ਆਦਿ ਨੇ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਨੂੰ ਕਾਂਗਰਸ ਹਾਈ ਕਮਾਂਡ ਵੱਲੋਂ ਉਪ ਮੁੱਖ ਮੰਤਰੀ ਬਣਾਉਣ ਨਾਲ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਤੇ ਮਾਝੇ ਦੇ ਕਾਂਗਰਸੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ । ਇਸ ਮੌਕੇ ਸਰਪੰਚਾਂ ਨੇ ਦੱਸਿਆ ਕਿ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਆਪਣੇ ਕਾਰਜਕਾਲ ਦੌਰਾਨ ਪਿੰਡਾਂ ਨੂੰ ਨਮੂਨੇ ਦੇ ਪਿੰਡ ਬਣਾਇਆ ਹੈ। ਪਿੰਡਾਂ ਦਾ ਵਿਕਾਸ ਬਿਨਾਂ ਭੇਦਭਾਵ ਕਰਵਾ ਕੇ ਨਮੂਨੇ ਦੇ ਪਿੰਡ ਬਣਾਇਆ ਹੈ। ਉਨ੍ਹਾਂ ਕਿਹਾ ਕਿ ਰੰਧਾਵਾ ਦੇ ਉਪ ਮੁੱਖ ਮੰਤਰੀ ਬਣਨ ਨਾਲ ਹਲਕਾ ਡੇਰਾ ਬਾਬਾ ਨਾਨਕ ਅਤੇ ਮਾਝੇ ਦੀ ਕਾਇਆਕਲਪ ਹੋਵੇਗੀ।

Posted By: Jagjit Singh