- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹੈਰੋਇਨ ਸਮੇਤ ਇਕ ਮਹਿਲਾ ਅਤੇ ਵਿਅਕਤੀ ਗ੍ਰਿਫਤਾਰ

ਫੋਟੋ: 24ਬੀਟੀਐਲ 25) ਪੁਲਿਸ ਪਾਰਟੀ ਵੱਲੋਂ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਮੁਲਜ਼ਮ।
ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਥਾਣਾ ਰੰਗੜ ਨੰਗਲ ਦੀ ਪੁਲਿਸ ਨੇ ਜਿਥੇ ਹੈਰੋਇਨ ਸਮੇਤ ਇਕ ਮਹਿਲਾ ਅਤੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ, ਉੱਥੇ ਹੈਰੋਇਨ ਦਾ ਸੇਵਨ ਕਰਨ ਵਾਲੇ 3 ਵਿਅਕਤੀਆਂ ਨੂੰ ਵੀ ਕਾਬੂ ਕੀਤਾ ਹੈ। ਇਸ ਸਬੰਧੀ ਐੱਸਐੱਚਓ ਗੁਰਦਰਸ਼ਨ ਸਿੰਘ ਅਨੁਸਾਰ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਤੇ ਡੀਐੱਸਪੀ ਸ਼੍ਰੀ ਹਰਗੋਬਿੰਦਪੁਰ ਸਾਹਿਬ ਮਨੋਜ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਏਐੱਸਆਈ ਸੰਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨਵਾ ਵੈਰੋਨੰਗਲ ਤੋਂ ਕੰਵਲਪ੍ਰੀਤ ਕੌਰ ਵਾਸੀ ਵੈਰੋਨੰਗਲ ਨੂੰ 1.49 ਗ੍ਰਾਮ ਹੈਰੋਇਨ ਅਤੇ 1500 ਰੁਪਏ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਉਕਤ ਵਿਅਕਤੀ ਤੋਂ ਪੁੱਛਗਿੱਛ ਦੌਰਾਨ ਰਣਜੀਤ ਸਿੰਘ ਵਾਸੀ ਵੈਰੋਨੰਗਲ ਨੂੰ ਵੀ ਕਾਬੂ ਕੀਤਾ ਹੈ। ਉਨ੍ਹਾਂ ਕਿਹਾ ਕਿ ਉਕਤ ਵਿਅਕਤੀ ਤੇ ਮਹਿਲਾ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਵਿਰੁੱਧ ਕੇਸ ਦਰਜ ਕੀਤਾ ਹੈ। ਇਸੇ ਲੜੀ ਤਹਿਤ ਏਐੱਸਆਈ ਹਰਪਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਜੈਤੋਸਰਜਾ ਤੋਂ ਰਾਜਬੀਰ ਸਿੰਘ, ਦਵਿੰਦਰ ਸਿੰਘ ਅਤੇ ਸਿਕੰਦਰ ਸਿੰਘ ਵਾਸੀਆਨ ਜੈਤੋ ਸਰਜਾ ਨੂੰ ਹੈਰੋਇਨ ਦਾ ਸੇਵਨ ਕਰਦੇ ਹੋਏ ਕਾਬੂ ਕੀਤਾ ਹੈ। ਉਕਤ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।