- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਮ ਆਦਮੀ ਪਾਰਟੀ ਦੇ ਸ਼ਹਿਰ ’ਚ ਵਿਆਹੁ ਪੁਰਬ ਦੀ ਵਧਾਈ ਦੇ ਲੱਗੇ ਹੋਰਡਿੰਗਜ਼ ਨੂੰ ਪਾੜਨਾ ਮੰਦਭਾਗੀ: ਚੇਅਰਮੈਨ ਮਾਨਿਕ ਮਹਿਤਾ

ਸੁਖਦੇਵ ਸਿੰਘ, ਪੰਜਾਬੀ ਜਾਗਰਣ
ਬਟਾਲਾ: ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਬਟਾਲਾ ਵਿਖੇ 18 ਸਤੰਬਰ ਨੂੰ ਮਨਾਏ ਜਾ ਰਹੇ ਵਿਆਹ ਪੁਰਬ ਦੇ ਸਬੰਧ ਵਿੱਚ ਵਧਾਈ ਸੰਦੇਸ਼ ਦੇਣ ਲਈ ਆਮ ਆਦਮੀ ਪਾਰਟੀ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਆਪਣੇ ਹੋਰਡਿੰਗਜ਼ ਲਗਾਏ ਗਏ ਸਨ, ਪਰ ਬੀਤੀ ਰਾਤ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਹਨਾਂ ਹੋਰਡਿੰਗਾਂ ਨੂੰ ਨੁਕਸਾਨ ਪਹੁੰਚਾਉਂਦਿਆਂ ਪਾੜ ਦਿੱਤਾ ਗਿਆ ਹੈ, ਜੋ ਕਿ ਬਹੁਤ ਹੀ ਮੰਦਭਾਗੀ ਤੇ ਨਿੰਦਣਯੋਗ ਘਟਨਾ ਹੈ ਅਤੇ ਅਸੀਂ ਇਸ ਘਟਨਾ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਾਂ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ ਮਾਰਕੀਟ ਕਮੇਟੀ ਬਟਾਲਾ ਮਾਨਿਕ ਮਹਿਤਾ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ। ਉਹਨਾਂ ਕਿਹਾ ਕਿ ਇਹ ਜੋ ਹੋਰਡਿੰਗਸ ਨੂੰ ਪਾੜਨ ਦੀ ਕਾਰਵਾਈ, ਜਿਸ ਕਿਸੇ ਵੀ ਸ਼ਰਾਰਤੀ ਅਨਸਰ ਵੱਲੋਂ ਕੀਤੀ ਗਈ ਹੈ, ਉਸ ਵਿਰੁੱਧ ਉਹ ਕਾਨੂੰਨ ਮੁਤਾਬਿਕ ਬਣਦੀ ਕਾਨੂੰਨੀ ਕਾਰਵਾਈ ਅਮਲ ਹੇਠ ਲਿਆ ਲਈ ਹਰ ਸੰਭਵ ਯਤਨ ਕਰਨਗੇ ਅਤੇ ਇਸ ਸਬੰਧੀ ਉਹ ਐੱਸਐੱਸਪੀ ਬਟਾਲਾ ਨੂੰ ਮਿਲ ਕੇ ਸਾਰੇ ਮਾਮਲੇ ਬਾਰੇ ਜਾਣੂ ਕਰਵਾਉਣਗੇ। ਚੇਅਰਮੈਨ ਮਹਿਤਾ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਸਮੂਹ ਸੰਗਤਾਂ ਅਤੇ ਵਰਗਾਂ ਵੱਲੋਂ ਮਿਲ ਜੁਲ ਕੇ ਸਾਂਝੇ ਤੌਰ ’ਤੇ ਮਨਾਇਆ ਜਾਂਦਾ ਹੈ, ਪਰ ਇਸ ਵਾਰ ਵਧਾਈ ਸੰਦੇਸ਼ ਵਾਲੇ ਹੋਰਡਿੰਗਾਂ ਨੂੰ ਪਾੜਨ ਦੀ ਘਟਨਾ ਸ਼ਹਿਰ ਵਿੱਚ ਵਾਪਰਨੀ ਅੱਤ ਮੰਦਭਾਗੀ ਹੈ। ਇਸ ਲਈ ਜਿੰਨ੍ਹਾਂ ਸ਼ਰਾਰਤੀ ਅਨਸਰਾਂ ਵਲੋਂ ਇਹ ਕੋਝੀ ਹਰਕਤ ਕੀਤੀ ਗਈ ਹੈ, ਉਨ੍ਹਾਂ ਵਿਰੁੱਧ ਆਮ ਆਦਮੀ ਪਾਰਟੀ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਕਰਵਾ ਕੇ ਹੀ ਦਮ ਲਵੇਗੀ।।