ਆਮ ਆਦਮੀ ਪਾਰਟੀ ਦੇ ਇਸ਼ਾਰਿਆਂ ’ਤੇ ਪੁਲਿਸ ਵੱਲੋਂ ਨਾਮਜ਼ਦਗੀ ਭਰਨ ਵਾਲੇ ਦਫਤਰਾਂ ਅਤੇ ਮਾਰਗਾਂ ’ਤੇ ਪੁਲਿਸ ਦੇ ਸੈਂਕੜੇ ਕਰਮਚਾਰੀ ਕਰਫਿਊ ਵਰਗੇ ਹਾਲਾਤ ਪੈਦਾ ਕਰ ਦਿੱਤੇ ਹਨ। ਉਹਨਾਂ ਕਿਹਾ ਕਿ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸਦ ਦੀਆਂ ਚੋਣਾਂ ਜੋ 2023 ਵਿੱਚ ਹੋਣੀਆਂ ਸਨ, ਉਸ ਨੂੰ ਸਮਾਂ ਲੰਘਾ ਕੇ 2025 ਵਿੱਚ ਕਰਵਾਇਆ ਜਾ ਰਿਹਾ ਹੈ ਅਤੇ ਇਸ ਦੌਰਾਨ ਆਮ ਆਦਮੀ ਪਾਰਟੀ ਦੇ ਲੀਡਰ ਦਫਤਰਾਂ ਵਿੱਚ ਬੈਠੇ ਹੋਏ ਹਨ ਅਤੇ ਵਿਰੋਧੀ ਪਾਰਟੀਆਂ ਦੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਦੀ ਲੜਨ ਦੀ ਤਿਆਰੀ ਕਰ ਚੁੱਕੇ ਉਮੀਦਵਾਰਾਂ ਨੂੰ ਨਾਂ ਜ਼ਿੰਦਗੀ ਪੱਤਰ ਭਰਨ ਲਈ ਨਾ ਤਾਂ ਚੁੱਲਾ ਟੈਕਸ ਦੀਆਂ ਰਸੀਦਾਂ ਅਤੇ ਨਾ ਹੀ ਵੋਟਰ ਲਿਸਟਾਂ ਦ

ਮਹਿੰਦਰ ਸਿੰਘ ਅਰਲੀਭੰਨ, ਕਲਾਨੌਰ, ਪੰਜਾਬੀ ਜਾਗਰਣ। ਪੰਜਾਬ ਭਰ ਵਿੱਚ ਹੋ ਰਹੀਆਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਤੋਂ ਇਲਾਵਾ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਬਲਾਕਾਂ ਦੀਆਂ ਰਿਪੋਰਟਾਂ ਹਾਸਿਲ ਕਰਨ ਤੋਂ ਬਾਅਦ ਕਲਾਨੌਰ ਵਿਖੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਭਰੇ ਜਾ ਰਹੇ ਨਾਮਜ਼ਦਗੀਆਂ ਦਫਤਰਾਂ ਦਾ ਸੁੱਚਾ ਸਿੰਘ ਛੋਟੇਪੁਰ ਵਲੋਂ ਦੌਰਾ ਕੀਤਾ ਗਿਆ। ਇਸ ਉਪਰੰਤ ਸਾਥੀਆਂ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਸਾਬਕਾ ਮੰਤਰੀ ਪੰਜਾਬ ਨੇ ਕਿਹਾ ਕਿ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦੇ ਭਰੇ ਜਾ ਰਹੇ ਨਾਮਜ਼ਦਗੀ ਪੇਪਰਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੀਆਂ ਸਰਕਾਰਾਂ ਨੂੰ ਮਾਤ ਪਾਉਂਦਿਆਂ ਹੋਇਆਂ ਲੋਕਤੰਤਰ ਦਾ ਘਾਣ ਕਰਨ ਵਿੱਚ ਸਾਰੀਆਂ ਹੱਦਾਂ ਬੰਨ੍ਹੇ ਪਾਰ ਕਰ ਦਿੱਤੇ ਹਨ।
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਇਸ਼ਾਰਿਆਂ ’ਤੇ ਪੁਲਿਸ ਵੱਲੋਂ ਨਾਮਜ਼ਦਗੀ ਭਰਨ ਵਾਲੇ ਦਫਤਰਾਂ ਅਤੇ ਮਾਰਗਾਂ ’ਤੇ ਪੁਲਿਸ ਦੇ ਸੈਂਕੜੇ ਕਰਮਚਾਰੀ ਕਰਫਿਊ ਵਰਗੇ ਹਾਲਾਤ ਪੈਦਾ ਕਰ ਦਿੱਤੇ ਹਨ। ਉਹਨਾਂ ਕਿਹਾ ਕਿ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸਦ ਦੀਆਂ ਚੋਣਾਂ ਜੋ 2023 ਵਿੱਚ ਹੋਣੀਆਂ ਸਨ, ਉਸ ਨੂੰ ਸਮਾਂ ਲੰਘਾ ਕੇ 2025 ਵਿੱਚ ਕਰਵਾਇਆ ਜਾ ਰਿਹਾ ਹੈ ਅਤੇ ਇਸ ਦੌਰਾਨ ਆਮ ਆਦਮੀ ਪਾਰਟੀ ਦੇ ਲੀਡਰ ਦਫਤਰਾਂ ਵਿੱਚ ਬੈਠੇ ਹੋਏ ਹਨ ਅਤੇ ਵਿਰੋਧੀ ਪਾਰਟੀਆਂ ਦੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਦੀ ਲੜਨ ਦੀ ਤਿਆਰੀ ਕਰ ਚੁੱਕੇ ਉਮੀਦਵਾਰਾਂ ਨੂੰ ਨਾਂ ਜ਼ਿੰਦਗੀ ਪੱਤਰ ਭਰਨ ਲਈ ਨਾ ਤਾਂ ਚੁੱਲਾ ਟੈਕਸ ਦੀਆਂ ਰਸੀਦਾਂ ਅਤੇ ਨਾ ਹੀ ਵੋਟਰ ਲਿਸਟਾਂ ਦਿੱਤੀਆਂ ਜਾ ਰਹੀਆਂ ਹਨ।
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਤੰਤਰ ਦਾ ਘਾਣ ਕਰਕੇ ਰੱਖ ਦਿੱਤਾ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਡੈਮੋਕਰੇਸੀ ਨੂੰ ਡਾਂਗੋ ਕੁਰੇਸੀ ਬਣਾ ਕੇ ਰੱਖ ਦਿੱਤਾ ਹੈ। ਛੋਟੇਪੁਰ ਨੇ ਕਿਹਾ ਕਿ ਜਦੋਂ ਵੀ ਸਰਕਾਰਾਂ ਨੇ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਬੰਦ ਕਰਨ ਦੀ ਕੋਸ਼ਿਸ਼ ਕੀਤੀ ਹੈ। ਪੰਜਾਬ ਦੀ ਜਨਤਾ ਨੇ ਮੂੰਹ ਤੋੜਵਾਂ ਜਦੋਂ ਦਿੱਤਾ ਹੈ। ਇਸ ਮੌਕੇ ’ਤੇ ਉਹਨਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਚੋਣ ਕਮਿਸ਼ਨ ਨੂੰ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਦਾ ਸਖ਼ਤ ਨੋਟਿਸ ਲੈਣਾ ਚਾਹੀਦਾ ਹੈ।
ਇਸ ਮੌਕੇ ’ਤੇ ਜਦੋਂ ਪੱਤਰਕਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਹੋ ਰਹੀਆਂ ਚੋਣਾਂ ਵਿੱਚ ਧੱਕੇ ਸੰਬੰਧੀ ਕੀ ਵਿਉਤਬੰਦੀ ਕੀਤੀ ਗਈ ਹੈ ਤਾਂ ਛੋਟੇਪੁਰ ਨੇ ਜਵਾਬ ਦਿੰਦਿਆਂ ਹੋਇਆ ਕਿਹਾ ਕਿ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀ ਚੋਣਾਂ ਵਿੱਚ ਕੀਤੀਆਂ ਜਾ ਰਹੀਆਂ ਧੱਕੇ ਸ਼ਾਹੀਆਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪਾਰਟੀ ਦੀ ਹਾਈ ਕਮਾਂਡ ਦੇ ਆਦੇਸ਼ਾਂ ’ਤੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਇਸ ਮੌਕੇ ’ਤੇ ਹੋਰਨਾਂ ਤੋਂ ਜਗੀਰ ਸਿੰਘ ਕੋਟਲਾ, ਰਣਜੀਤ ਸਿੰਘ ਮਾਨ, ਨਿਹੰਗ ਸਿੰਘ ਬੌਬੀ ਸਿੰਘ ਅਵਾਨ, ਹਰਮੀਤ ਸਿੰਘ ਜਿੰਮੀ ਕਾਹਲੋ, ਸੁਵਿੰਦਰ ਸਿੰਘ ਘੁੰਮਣ, ਰਘਬੀਰ ਸਿੰਘ ਜੌੜਾ, ਕੈਪਟਨ ਸੁਖਵਿੰਦਰ ਸਿੰਘ, ਗੁਲਾਬ ਸਿੰਘ ਲੋਪਾ ਆਦਿ ਹਾਜ਼ਰ ਸਨ।