‘ਆਪ’ ਸਰਕਾਰ ਦਾ ਗੁਰਦਾਸਪੁਰ ਨੂੰ ਵੱਡਾ ਤੋਹਫ਼ਾ: 8.90 ਕਰੋੜ ਦੀ ਲਾਗਤ ਨਾਲ ਬਣੇਗਾ ਨਵਾਂ 66 ਕੇ.ਵੀ. ਸਬ-ਸਟੇਸ਼ਨ, ਰਮਨ ਬਹਿਲ ਨੇ ਰੱਖਿਆ ਨੀਂਹ ਪੱਥਰ
ਗੁਰਦਾਸਪੁਰ ਹਲਕੇ ਦੇ ਇੰਚਾਰਜ ਰਮਨ ਬਹਿਲ ਵਲੋਂ ਲਗਾਤਾਰ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਗੁਰਦਾਸਪੁਰ ਸ਼ਹਿਰ ਵਾਸੀਆਂ ਨੂੰ ਵੱਡਾ ਤੋਹਫਾ ਦਿੰਦਿਆਂ 8 ਕਰੋੜ 90 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇ.ਵੀ ਸਬ-ਸਟੇਸ਼ਨ ਦਾ ਨੀਂਹ ਪੱਥਰ ਪਾਵਰ ਕਾਲੋਨੀ, ਜ਼ੇਲ ਰੋਡ ਗੁਰਦਾਸਪੁਰ ਵਿਖੇ ਰੱਖਿਆ। ਇਸ ਮੌਕੇ ਅਰਵਿੰਦਰਜੀਤ ਸਿੰਘ ਬੋਪਾਰਾਏ, ਚੀਫ਼ ਇੰਜੀਨੀਅਰ ਬਾਰਡਰ ਜ਼ੋਨ, ਪਾਵਰਕਾਮ ਵੀ ਮੌਜੂਦ ਸਨ।
Publish Date: Sat, 25 Apr 2026 01:17 PM (IST)
Updated Date: Sat, 25 Apr 2026 01:21 PM (IST)
ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ। ਗੁਰਦਾਸਪੁਰ ਹਲਕੇ ਦੇ ਇੰਚਾਰਜ ਰਮਨ ਬਹਿਲ ਵਲੋਂ ਲਗਾਤਾਰ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਗੁਰਦਾਸਪੁਰ ਸ਼ਹਿਰ ਵਾਸੀਆਂ ਨੂੰ ਵੱਡਾ ਤੋਹਫਾ ਦਿੰਦਿਆਂ 8 ਕਰੋੜ 90 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇ.ਵੀ ਸਬ-ਸਟੇਸ਼ਨ ਦਾ ਨੀਂਹ ਪੱਥਰ ਪਾਵਰ ਕਾਲੋਨੀ, ਜ਼ੇਲ ਰੋਡ ਗੁਰਦਾਸਪੁਰ ਵਿਖੇ ਰੱਖਿਆ। ਇਸ ਮੌਕੇ ਅਰਵਿੰਦਰਜੀਤ ਸਿੰਘ ਬੋਪਾਰਾਏ, ਚੀਫ਼ ਇੰਜੀਨੀਅਰ ਬਾਰਡਰ ਜ਼ੋਨ, ਪਾਵਰਕਾਮ ਵੀ ਮੌਜੂਦ ਸਨ।
ਇਸ ਮੌਕੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ 66 ਕੇ.ਵੀ ਨਵੇਂ ਸਬ-ਸਟੇਸ਼ਨ ਬਣਨ ਨਾਲ ਸ਼ਹਿਰ ਵਾਸੀਆਂ ਨੂੰ ਹੋਰ ਬਿਹਤਰ ਢੰਗ ਨਾਲ ਬਿਜਲੀ ਸਪਲਾਈ ਮੁਹੱਈਆ ਹੋਵੇਗੀ, ਜਿਸ ਨਾਲ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਨੂੰ ਫਾਇਦਾ ਮਿਲੇਗਾ। ਉਨ੍ਹਾਂ ਦੱਸਿਆ ਕਿ ਟੈਂਡਰ ਲੱਗ ਚੁੱਕਾ ਹੈ ਅਤੇ ਜਲਦ ਕੰਮ ਸ਼ੁਰੂ ਹੋ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਆਰਥਿਕ ਸਹਾਇਤਾ ਦੇਣ ਦੇ ਮੰਤਵ ਨਾਲ 600 ਯੂਨਿਟ ਮੁਫਤ ਬਿਜਲੀ ਦੀ ਸਹੂਲਤ ਦਿੱਤੀ ਗਈ ਹੈ ਅਤੇ ਲਗਪਗ 90 ਫੀਸਦੀ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਹਲਕੇ ਦੇ ਸਰਬਪੱਖੀ ਵਿਕਾਸ ਲਈ ਉਹ ਦਿਨ ਰਾਤ ਲੋਕਾਂ ਵਿੱਚ ਹਨ ਅਤੇ ਹਲਕੇ ਦੇ ਵਿਕਾਸ ਕੰਮਾਂ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।
ਰਮਨ ਬਹਿਲ ਨੇ ਅੱਗੇ ਕਿਹਾ ਕਿ ਗੁਰਦਾਸਪੁਰ ਸ਼ਹਿਰ ਸਮੇਤ ਹਲਕੇ ਦੇ ਪਿੰਡਾਂ ਵਿੱਚ ਲੋਕਾਂ ਦੀ ਸਹੂਲਤਾਂ ਨੂੰ ਮੁੱਖ ਰੱਖਦਿਆਂ ਪਾਰਦਰਸ਼ੀ ਢੰਗ ਵਿਕਾਸ ਕਾਰਜ ਕੀਤੇ ਹਨ ਅਤੇ ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜਰ ਹਨ। ਉਨ੍ਹਾਂ ਕਿਹਾ ਕਿ ਉਹ ਵਿਕਾਸ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੇ ਹਨ ਅਤੇ ਲੋਕਾਂ ਸੇਵਾ ਹੀ ਉਨ੍ਹਾਂ ਦੀ ਪਹਿਲ ਹੈ।