- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਆਪ’ ਸਰਕਾਰ ਲੋਕਾਂ ਨੂੰ ਨਿਰੰਤਰ ਬਿਜਲੀ ਸਪਲਾਈ ਦੇਣ ’ਚ ਰਹੀ ਅਸਫਲ : ਬੱਬੇਹਾਲੀ

ਸ਼ਾਮ ਤਿਵਾੜੀ,ਪੰਜਾਬੀ ਜਾਗਰਣ
ਬਟਾਲਾ : ਪੰਜਾਬੀ ਜਾਗਰਣ ਅੱਜ ਬਟਾਲਾ ਸ਼ਹਿਰ ਦੇ ਤਾਜ ਪੈਲੇਸ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਨਰੇਸ਼ ਮਹਾਜਨ ਦੀ ਅਗਵਾਈ ਹੇਠ ਇੱਕ ਭਰਵਾਂ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦਕਿ ਰਮਨਦੀਪ ਸਿੰਘ ਸੰਧੂ, ਗੁਰਜੀਤ ਸਿੰਘ ਬਿਜਲੀਵਾਲ, ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ, ਐੱਸਜੀਪੀਸੀ ਮੈਂਬਰ ਸੁਰਜੀਤ ਸਿੰਘ ਤੁਗਲਵਾਲ ਤੇ ਗੁਰਨਾਮ ਸਿੰਘ ਜੱਸਲ, ਸਾਬਕਾ ਚੇਅਰਮੈਨ ਮਹਿੰਦਰ ਸਿੰਘ, ਸ਼ਮਸ਼ੇਰ ਸਿੰਘ ਚੀਮਾ, ਸੁਖਜਿੰਦਰ ਸਿੰਘ, ਗਗਨ ਚੀਮਾ ਅਤੇ ਯੂਥ ਪ੍ਰਧਾਨ ਬਟਾਲਾ ਸਹਿਜਪਾਲ ਸਿੰਘ ਗੋਰਾਇਆ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਅਮਨਬੀਰ ਸਿੰਘ ਗੋਰਾਇਆ ਆਪਣੇ ਸਾਥੀਆਂ ਸੁਖਜਿੰਦਰ ਸਿੰਘ ਲਾਲ, ਜਸਵੰਤ ਸਿੰਘ ਗੋਰਾਇਆ, ਅਭੈ ਪ੍ਰਤਾਪ ਸਿੰਘ, ਦੀਪੂ ਦੇਵਤਾ, ਬੱਲੂ ਅਤੇ ਰਾਜਬੀਰ ਸਿੰਘ ਆਦਿ ਸਮੇਤ ਸੈਂਕੜੇ ਵਰਕਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ। ਗੁਰਬਚਨ ਸਿੰਘ ਬੱਬੇਹਾਲੀ ਅਤੇ ਨਰੇਸ਼ ਮਹਾਜਨ ਨੇ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਅਮਨਬੀਰ ਸਿੰਘ ਗੋਰਾਇਆ ਨੂੰ ਹਲਕਾ ਬਟਾਲਾ ਦਾ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ।ਸਮਾਗਮ ਦੌਰਾਨ ਸੰਬੋਧਨ ਕਰਦਿਆਂ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ਅਮਨਬੀਰ ਸਿੰਘ ਗੋਰਾਇਆ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਨਾਲ ਹਲਕਾ ਬਟਾਲਾ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਵਰਕਰ ਅਕਾਲੀ ਦਲ ਨਾਲ ਜੁੜ ਰਹੇ ਹਨ।ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਨਿਰੰਤਰ ਬਿਜਲੀ ਸਪਲਾਈ ਦੇਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੀ ਤਾਂ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਇਆ ਗਿਆ ਸੀ ਅਤੇ ਥਰਮਲ ਪਲਾਂਟ ਲਗਾਏ ਗਏ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਆਪਣੇ ਕਾਰਜਕਾਲ ਦੌਰਾਨ ਇੱਕ ਵੀ ਨਵਾਂ ਥਰਮਲ ਪਲਾਂਟ ਨਹੀਂ ਲਗਾਇਆ ਅਤੇ ਨਾ ਹੀ ਸੂਬੇ ਦੇ ਲੋਕਾਂ ਦੀ ਭਲਾਈ ਲਈ ਕੋਈ ਠੋਸ ਕੰਮ ਕੀਤਾ।ਇਸ ਮੌਕੇ ਨਰੇਸ਼ ਮਹਾਜਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਮਿਹਨਤੀ ਅਤੇ ਯੋਗ ਵਰਕਰਾਂ ਨੂੰ ਸਮੇਂ-ਸਮੇਂ ’ਤੇ ਮਾਣ-ਸਨਮਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਗ੍ਰਾਫ ਲਗਾਤਾਰ ਵਧ ਰਿਹਾ ਹੈ ਅਤੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਭਾਰੀ ਬਹੁਮਤ ਨਾਲ ਜਿੱਤਾ ਕੇ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣਗੇ।ਨਵ-ਨਿਯੁਕਤ ਸ਼ਹਿਰੀ ਪ੍ਰਧਾਨ ਅਮਨਬੀਰ ਸਿੰਘ ਗੋਰਾਇਆ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਹਲਕਾ ਬਟਾਲਾ ਵਿੱਚ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਨਗੇ।ਇਸ ਮੌਕੇ ਸਰਵਣ ਸਿੰਘ ਤੱਤਲਾ, ਸੁਰਿੰਦਰ ਸਿੰਘ, ਨਰਿੰਦਰ ਸੇਖਵਾਂ, ਬਲਦੇਵ ਸੇਖਵਾਂ, ਸਰਵਣ ਸਿੰਘ ਚੀਮਾ, ਸੁਨੀਲ ਕੁਮਾਰ ਸ਼ੰਮੀ, ਸੁੱਚਾ ਸਿੰਘ ਸੁਚੇਤਗੜ੍ਹ, ਸਰੂਪ ਸਿੰਘ ਬੁੱਟਰ ਕਲਾਂ, ਲਾਡੀ ਦੁਨੀਆ ਸੰਧੂ, ਕੁਲਵੰਤ ਸਿੰਘ, ਮਨਜੀਤ ਸਿੰਘ, ਕਰਨੈਲ ਸਿੰਘ, ਰਣਬੀਰ ਕੌਰ, ਮਨਦੀਪ ਕੌਰ, ਮਲਕੀਤ ਕੌਰ ਅਤੇ ਗੀਤਾ ਬਟਵਾਲ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ