ਵਿਕਾਸ ਕਾਰਜਾਂ ਸਦਕਾ 2027 ’ਚ ਮੁੜ ਬਣੇਗੀ ‘ਆਪ’ ਸਰਕਾਰ : ਚੇਅਰਮੈਨ ਚਾਹਲ
ਵਿਕਾਸ ਕਾਰਜਾਂ ਸਦਕਾ 2027 ਵਿੱਚ ਮੁੜ ਬਣੇਗੀ ‘ਆਪ’ ਸਰਕਾਰ : ਚੇਅਰਮੈਨ ਐਡਵੋਕੇਟ ਚਾਹਲ
Publish Date: Sat, 21 Nov 2026 03:35 PM (IST)
Updated Date: Sat, 21 Nov 2026 03:37 PM (IST)
ਰਣਜੀਤ ਸਿੰਘ ਬਾਵਾ, ਪੰਜਾਬੀ ਜਾਗਰਣ ਘੁਮਾਣ : ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ‘ਆਪ’ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਐਡਵੋਕੇਟ ਨਿਸ਼ਾਨ ਸਿੰਘ ਚਾਹਲ (ਬੋਲੇਵਾਲ) ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਮਾਨਦਾਰੀ, ਪਾਰਦਰਸਤਾ ਅਤੇ ਲੋਕ-ਹਿੱਤ ਨੂੰ ਮੁੱਖ ਰੱਖ ਕੇ ਕੀਤੇ ਜਾ ਰਹੇ ਕੰਮਾਂ ਤੋਂ ਸੂਬੇ ਦੇ ਲੋਕ ਬੇਹੱਦ ਖੁਸ਼ ਹਨ ਅਤੇ ਸਰਕਾਰ ਦੀਆ ਲੋਕ ਪੱਖੀ ਨੀਤੀਆਂ ਦਾ ਲਾਭ ਸਮਾਜ ਦੇ ਹਰ ਵਰਗਾ ਤੱਕ ਪਹੁੰਚ ਰਿਹਾ ਹੈ। ਚੇਅਰਮੈਨ ਨਿਸ਼ਾਨ ਸਿੰਘ ਨੇ ਵਿਰੋਧੀ ਪਾਰਟੀਆਂ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੋ ਕੰਮ ਪਿਛਲੀਆਂ ਸਰਕਾਰਾਂ ਪਿਛਲੇ 50 ਸਾਲਾਂ ਦੇ ਲੰਮੇ ਸਮੇਂ ਤੱਕ ਨਹੀਂ ਕਰ ਸਕੀਆਂ, ਉਹ ਕੰਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਮਹਿਜ਼ ਸਾਢੇ ਚਾਰ ਸਾਲਾਂ ਦੇ ਕਾਰਜਕਾਜ ਦੋਰਾਨ ਕਰਕੇ ਦਿਖਾ ਦਿੱਤੇ ਹਨ। ਉਨਾਂ ਕਿਹਾ ਕਿ ਪਿਛਲੇ ਸ਼ਾਸਕਾਂ ਨੇ ਸਿਰਫ ਵਾਅਦੇ ਕੀਤੇ ਅਤੇ ਸੂਬੇ ਨੂੰ ਲੁਟਿਆ ਹੈ। ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਅਤੇ ਲੋਕਾਂ ਦੇ ਮਿਲੇ ਪਿਆਰ ਅਤੇ ਸਮਰਥਣ ਦੇ ਆਧਾਰ ’ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਮੁੜ ਭਾਰੀ ਬਹੁਮਤ ਨਾਲ ਸਰਕਾਰ ਬਣਾਵੇਗੀ।