ਮੇਰੀ ਰਸੋਈ ਸਕੀਮ ਤਹਿਤ ਕਣਕ ਸਮੇਤ ਫੂਡ ਕਿੱਟ ਦੇਵੇਗੀ 'ਆਪ ਸਰਕਾਰ'
ਮੇਰੀ ਰਸੋਈ ਸਕੀਮ ਤਹਿਤ ਕਣਕ ਸਮੇਤ ਫੂਡ ਕਿੱਟ ਦੇਵੇਗੀ 'ਆਪ ਸਰਕਾਰ'
Publish Date: Wed, 25 Feb 2026 04:09 PM (IST)
Updated Date: Wed, 25 Feb 2026 04:13 PM (IST)

ਰਣਜੀਤ ਸਿੰਘ ਬਾਵਾ, ਪੰਜਾਬੀ ਜਾਗਰਣ ਘੁਮਾਣ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਪੰਜਾਬ ਵਿੱਚ ਪਹਿਲੀ ਵਾਰ ਵਿਆਪਕ ਪੱਧਰ ’ਤੇ ਖੁਰਾਕ ਅਤੇ ਪੋਸ਼ਣ ਸਰੁੱਖਿਆ ਨੂੰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਇਤਿਹਾਸਕ ਪਹਿਲਕਦਮੀ ਕਰਦਿਆਂ ਮੇਰੀ ਰਸੋਈ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਸੂਬੇ ਦੇ 40 ਲੱਖ ਪਰਿਵਾਰਾਂ ਨੂੰ ਵੱਡਾ ਲਾਭ ਮਿਲੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ ਮਾਝਾ ਜੋਨ ਯੂਥ ਵਿੰਗ ਦੇ ਪ੍ਰਧਾਨ ਐਡਵੋਕੇਟ ਨਿਸ਼ਾਨ ਸਿੰਘ ਚਾਹਲ (ਬੋਲੇਵਾਲ) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਹ ਯੋਜਨਾ ਖਾਸ ਤੌਰ ’ਤੇ ਨੀਲੇ ਕਾਰਡ ਆਧਾਰਕ ਪਰਿਵਾਰਾਂ ਲਈ ਸ਼ੁਰੂ ਕੀਤੀ ਗਈ ਹੈ ਤਾਂ ਜੋ ਗਰੀਬ ਅਤੇ ਲੋੜਵੰਦ ਘਰਾਂ ਦੀ ਮੇਰੀ ਰਸੋਈ ਪੂਰੀ ਤਰ੍ਹਾਂ ਚੱਲ ਸਕੇ। ਚੈਅਰਮੈਨ ਐਡਵੋਕੇਟ ਨਿਸ਼ਾਨ ਸਿੰਘ ਚਾਹਲ ਨੇ ਦੱਸਿਆ ਕਿ ਪਬਲਿਕ ਡਿਸਟ੍ਰੀਬਿਊਸਨ ਸਿਸਟਮ ਰਾਹੀਂ ਮਿਲਣ ਵਾਲੀ ਕਣਕ ਪਹਿਲਾ ਵਾਂਗ ਹੀ ਜਾਰੀ ਰਹੁਗੀ, ਬਲਕਿ ਹੁਣ ਉਸ ਦੀ ਗੁਣਵੱਤਾ ਵਿੱਚ ਸੁਧਾਰ ਕੀਤਾ ਗਿਆ ਹੈ। ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਗਰੀਬਾਂ ਨੂੰ ਵਧੀਆ ਅਤੇ ਪੋਸ਼ਟਿਕ ਕਣਕ ਮਿਲ ਸਕੇ। ਉਨ੍ਹਾਂ ਕਿਹਾ ਕਿ ਮੇਰੀ ਰਸੋਈ ਸਕੀਮ ਤਹਿਤ ਕਣਕ ਦੇ ਨਾਲ ਇੱਕ ਵਿਸ਼ੇਸ਼ ਫੂਡ ਕਿੱਟ ਵੀ ਦਿੱਤੀ ਜਾਵੇਗੀ। ਇਸ ਕਿੱਟ ਵਿੱਚ ਦੋ ਕਿਲੋ ਮਾ ਛੋਲਿਆਂ ਦੀ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਸ਼ੁੱਧ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ 1 ਲੀਟਰ ਤੇਲ ਸ਼ਾਮਿਲ ਹੋਵੇਗਾ। ਚੈਅਰਮੈਨ ਐਡਵੋਕੇਟ ਨਿਸ਼ਾਨ ਸਿੰਘ ਚਾਹਲ ਨੇ ਅੱਗੇ ਕਿਹਾ ਕਿ ਸਿਰਫ ਕਣਕ ਨਾਲ ਰਸੋਈ ਪੂਰੀ ਨਹੀਂ ਹੁੰਦੀ, ਜਦੋਂ ਤੱਕ ਗਰੀਬ ਲੋਕਾਂ ਦੀਆਂ ਹੋਰ ਲੋੜਾਂ ਪੂਰੀਆਂ ਨਾ ਹੋਣ ਇਸ ਯੋਜਨਾ ਦਾ ਮਕਸਦ ਗਰੀਬ ਪਰਿਵਾਰਾਂ ਅਤੇ ਖਾਸ ਕਰਕੇ ਬੱਚਿਆਂ ਨੂੰ ਪੋਸ਼ਟਿਕ ਭੋਜਨ ਪ੍ਰਦਾਨ ਕਰਨਾ ਹੈ।ਚੇਅਰਮੈਨ ਐਡਵੋਕੇਟ ਨਿਸ਼ਾਨ ਸਿੰਘ ਚਾਹਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੂਰੀ ਤਰ੍ਹਾਂ ਗਰੀਬ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਮੇਰੀ ਰਸੋਈ ਸਕੀਮ ਲੋਕਾਂ ਨੂੰ ਰਾਹਤ ਦੇਣ ਚੰਗੀ ਸੋਚ ’ਤੇ ਇਕ ਹੋਰ ਚੰਗਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਕੀਤੇ ਗਏ ਕੰਮ ਵਿਰੋਧੀਆਂ ਦੀ ਸਮਝ ਤੋਂ ਬਾਹਰ ਹੈ।