- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪ ਪਾਰਟੀ ਨੇ ਆਮ ਘਰਾਂ ਦੇ ਲੋਕਾਂ ਨੂੰ ਦਿੱਤੀਆਂ ਵੱਡੀਆਂ ਜ਼ਿੰਮੇਵਾਰੀਆਂ-ਰਮਨ ਬਹਿਲ

ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ: ਆਮ ਆਦਮੀ ਪਾਰਟੀ, ਆਮ ਲੋਕਾਂ ਦੀ ਪਾਰਟੀ ਹੈ, ਜਿਸ ਵਿੱਚ ਆਮ ਘਰਾਂ ਦੇ ਲੋਕਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ ਹੈ। ਇਹ ਪ੍ਰਗਟਾਵਾ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਨੇ ਆਪ ਪਾਰਟੀ ਵਲੋਂ ਰਣਜੀਤ ਸਿੰਘ ਪਾਹੜਾ ਨੂੰ ਜ਼ਿਲ੍ਹਾ ਵਾਈਸ ਪ੍ਰਧਾਨ ਅਤੇ ਰਾਜੇਸ਼ ਭੰਗਵਾਂ ਨੂੰ ਜ਼ਿਲ੍ਹਾ ਸਕੱਤਰ ਨਿਯੁਕਤ ਹੋਣ 'ਤੇ ਸਨਮਾਨਿਤ ਕਰਨ ਉਪਰੰਤ ਕੀਤਾ। ਰਮਨ ਬਹਿਲ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ, ਆਮ ਲੋਕਾਂ ਦੀ ਪਾਰਟੀ ਹੈ ਤੇ ਆਮ ਲੋਕਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਹਨ। ਉਨ੍ਹਾਂ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਇਸ ਮੌਕੇ ਨਵਨਿਯੁਕਤ ਜ਼ਿਲ੍ਹਾ ਵਾਈਸ ਪ੍ਰਧਾਨ ਰਣਜੀਤ ਸਿੰਘ ਪਾਹੜਾ ਅਤੇ ਜ਼ਿਲ੍ਹਾ ਸਕੱਤਰ ਰਾਜੇਸ਼ ਭੰਗਵਾਂ ਨੇ ਆਪ ਪਾਰਟੀ ਦੀ ਸਮੁੱਚੀ ਹਾਈਕਮਾਂਡ ਅਤੇ ਖਾਸਕਰਕੇ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਮਿਹਨਤ ਤੇ ਲਗਨ ਨਾਲ ਨਿਭਾਉਣਗੇ ਅਤੇ ਗੁਰਦਾਸਪੁਰ ਵਿਧਾਨ ਸਭਾ ਹਲਕੇ ਦੀ ਸੀਟ ਜਿਤਾ ਕੇ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਪਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਨੂੰ ਪੂਰਨ ਭਰੋਸਾ ਦਿੰਦੇ ਹਨ ਕਿ ਉਹ ਉਨ੍ਹਾਂ ਦੇ ਵਿਸ਼ਵਾਸ ’ਤੇ ਖਰ੍ਹਾ ਉੱਤਰਨਗੇ ਅਤੇ ਲੋਕਹਿੱਤ ਕਾਰਜਾਂ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਹਲਕੇ ਅੰਦਰ ਸਾਰਿਆਂ ਦੇ ਸਾਥ ਨਾਲ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ ਤੇ ਵਰਕਰਾਂ ਨਾਲ ਤਾਲਮੇਲ ਕਰਕੇ ਹਲਕੇ ਅੰਦਰ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।