ਪੱਤਰ ਪੇ੍ਰਕ, ਸੇਖਵਾਂ : ਆਮ ਆਦਮੀ ਪਾਰਟੀ ਨੇ ਪਿੰਡ ਫੁਲੜਾ 'ਚ ਜ਼ਿਲ੍ਹਾ ਪ੍ਰਧਾਨ ਕੈਪਟਨ ਸੁਨੀਲ ਗੁਪਤਾ ਦੀ ਅਗਵਾਈ 'ਚ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ 'ਚ ਸਟੇਟ ਜੁਆਇੰਟ ਸੈਕਟਰੀ ਮਹਿਲਾ ਵਿੰਗ ਟੀਨਾ ਚੌਧਰੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਇਸ ਦੌਰਾਨ ਪਿੰਡ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਪੂਰਾ ਸਮਰਥਨ ਦਿੱਤਾ ਅਤੇ ਵਿਸ਼ਵਾਸ ਦੁਆਇਆ ਕਿ 2022 ਦੀਆਂ ਚੋਣਾਂ 'ਚ ਪਾਰਟੀ ਨੂੰ ਪੂਰਾ ਸਹਿਯੋਗ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸਟੇਟ ਜੁਆਇੰਟ ਸੈਕਟਰੀ ਟੀਨਾ ਚੌਧਰੀ ਨੇ ਦੱਸਿਆ ਕਿ ਮਹਿਲਾ ਵਿੰਗ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਮਹਿਲਾਵਾਂ ਦੇ ਨਾਲ ਮੀਟਿੰਗਾਂ ਕਰ ਕੇ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਕ ਪਾਸੇ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ 'ਚ ਲੋਕਾਂ ਨੂੰ ਸੁੱਖ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਦੂਜੇ ਪਾਸੇ ਪੰਜਾਬ ਸਰਕਾਰ ਲੋਕਾਂ ਕੋਲੋਂ ਸਹੂਲਤਾਂ ਖੋਹ ਰਹੀ ਹੈ। ਉਨ੍ਹਾਂ ਕਿਹਾ ਕਿ ਦਿਨੋਂ-ਦਿਨ ਅੌਰਤਾਂ 'ਤੇ ਅੱਤਿਆਚਾਰ ਵਧਦੇ ਜਾ ਰਹੇ ਹਨ, ਜਿਸ ਨੂੰ ਲੈ ਕੇ ਅੌਰਤਾਂ ਹੁਣ ਘਰੋਂ ਬਾਹਰ ਨਿਕਲਣ ਲਈ ਵੀ ਸੁਰੱਖਿਅਤ ਨਹੀਂ ਹਨ। ਉਨ੍ਹਾਂ ਕਿਹਾ ਕਿ 2022 'ਚ ਆਮ ਆਦਮੀ ਦੀ ਸਰਕਾਰ ਹੋਵੇਗੀ, ਜਿਸ ਨਾਲ ਦਿੱਲੀ 'ਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਪੰਜਾਬ ਵਾਸੀਆਂ ਨੂੰ ਵੀ ਦਿੱਤੀਆਂ ਜਾਣਗੀਆਂ। ਅਖੀਰ 'ਚ ਟੀਨਾ ਚੌਧਰੀ ਅਤੇ ਜ਼ਿਲ੍ਹਾ ਪ੍ਰਧਾਨ ਕੈਪਟਨ ਸੁਨੀਲ ਗੁਪਤਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਕਾਂਗਰਸ ਅਕਾਲੀ ਦਲ ਭਾਜਪਾ ਪਾਰਟੀ ਨੂੰ ਮੂੰਹ ਨਹੀਂ ਲਾਉਣਗੇ ਅਤੇ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਜਿੱਤ ਪੰਜਾਬ 'ਚ ਯਕੀਨੀ ਬਣਾਉਣਗੇ।