‘ਆਪ’ ਦੀ ਸੀਨੀਅਰ ਲੀਡਰਸ਼ਿਪ ਨੇ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
‘ਆਪ’ ਦੀ ਸੀਨੀਅਰ ਲੀਡਰਸ਼ਿਪ ਨੇ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
Publish Date: Sat, 20 Jun 2026 07:10 PM (IST)
Updated Date: Sat, 20 Jun 2026 07:12 PM (IST)

ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਬਟਾਲਾ ਦੇ ਵਿਧਾਇਕ ਅਤੇ ਪੰਜਾਬ ਦੇ ਕਾਰਜ਼ਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਦੇ ਗਾਂਧੀ ਚੌਂਕ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਅਤੇ ਜੰਮ ਕੇ ਨਾਅਰੇਬਾਜੀ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਾਰੇ ਗੁੰਮਰਾਹ ਕਰ ਰਿਹਾ ਹੈ ਅਤੇ ਪਾਰਟੀ ਵਿਰੁੱਧ ਝੂਠਾ ਪ੍ਰਚਾਰ ਕਰ ਰਿਹਾ ਹੈ ਪਰ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਦੇ ਅਸਲ ਚੇਹਰੇ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਅਤੇ ਲੋਕ ਹੁਣ ਉਨ੍ਹਾਂ ਦੀਆਂ ਗੱਲਾਂ ’ਚ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਆਮ ਆਦਮੀ ਪਾਰਟੀ ਦੇ ਵਧਦੇ ਗ੍ਰਾਫ ਨੂੰ ਦੇਖ ਕੇ ਬੋਖਲਾਹਟ ਵਿਚ ਆ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਰੁੱਧ ਝੂਠਾ ਪ੍ਰਚਾਰ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ’ਆਪ’ ਵਿਰੁੱਧ ਕੋਈ ਠੋਸ ਮੁੱਦੇ ਨਹੀਂ ਹਨ ਅਤੇ ਉਹ ਪਾਰਟੀ ਨੂੰ ਬਦਨਾਮ ਕਰਨ ਲਈ ਘਟੀਆ ਹੱਥਕੰਡੇ ਅਪਣਾ ਰਹੀਆਂ ਹਨ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅਤੇ ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਮੇਸ਼ਾ ਲੋਕਾਂ ਦੀ ਭਲਾਈ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ’ਆਪ’ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦਾ ਕੋਈ ਜਵਾਬ ਨਹੀਂ ਹੈ, ਜਿਸ ਕਾਰਨ ਇਹ ਘਿਣਾਉਣੀਆਂ ਚਾਲਾਂ ਚੱਲੀਆਂ ਹਨ। ਇਸ ਮੌਕੇ ਬੋਲਦਿਆਂ ਆਮ ਆਦਮੀ ਪਾਰਟੀ ਦੇ ਫਤਿਹਗੜ੍ਹ ਚੂੜੀਆਂ ਹਲਕੇ ਦੇ ਇੰਚਾਰਜ ਬਲਬੀਰ ਸਿੰਘ ਪੰਨੂ ਅਤੇ ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਿਆਸੀ ਕੱਦ ਲਗਾਤਾਰ ਵਧ ਰਿਹਾ ਹੈ, ਜਿਸ ਕਾਰਨ ਵਿਰੋਧੀ ਪਾਰਟੀਆਂ ਦੀ ਨੀਂਦ ਉੱਡ ਗਈ ਹੈ, ਪਰ ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਚੱਟਾਂਨ ਦੀ ਤਰ੍ਹਾਂ ਖੜੇ ਹਨ। ਇਸ ਮੌਕੇ ਚੇਅਰਮੈਨ ਰਾਜੀਵ ਸ਼ਰਮਾ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਣਿਕ ਮਹਿਤਾ, ਮੇਅਰ ਭੁਪਿੰਦਰ ਸਿੰਘ ਬਾਜਵਾ ਅਤੇ ਵੱਡੀ ਗਿਣਤੀ ’ਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।