ਸਿਹਤ ਬੀਮਾ ਯੋਜਨਾ ਸਬੰਧੀ ਟੀਮ ਨੇ ਕਸਬਾ ਤਾਰਾਗੜ੍ਹ ਦਾ ਕੀਤਾ ਦੌਰਾ
‘ਆਪ’ ਵੱਲੋਂ ਸਿਹਤ ਬੀਮਾ ਯੋਜਨਾ ਦੇ ਸੰਬੰਧ ਵਿੱਚ ਨਿਰਧਾਰਿਤ ਕੀਤੀ ਟੀਮ ਨੇ ਕਸਬਾ ਤਾਰਾਗੜ੍ਹ ਦਾ ਕੀਤਾ ਦੌਰਾ
Publish Date: Sat, 14 Feb 2026 03:28 PM (IST)
Updated Date: Sun, 15 Feb 2026 04:00 AM (IST)
ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ ਤਾਰਾਗੜ੍ਹ: ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂ ਚੱਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਿਰਧਾਰਿਤ ਕੀਤੀ ਟੀਮ ਵੱਲੋਂ ਕਸਬਾ ਤਾਰਾਗੜ੍ਹ ਦਾ ਵਿਸ਼ੇਸ਼ ਦੌਰਾ ਕੀਤਾ ਗਿਆ ਤੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਰਜਿਸਟਰੇਸ਼ਨ ਕਰਵਾਉਣ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਰਜੇਸ਼ ਕੁਮਾਰ ਕੁੱਦਾ, ਠਾਕੁਰ ਬਲਵਾਨ ਸਿੰਘ, ਵੈਲਫੇਅਰ ਮਾਝਾ ਜ਼ੋਨ ਸਕੱਤਰ ਨਰੇਸ਼ ਸੈਣੀ, ਸਰਪੰਚ ਤਾਰਾਗੜ੍ਹ ਰੋਜੀ ਸੈਣੀ, ਪੰਚ ਰਿਤੂ ਸੈਣੀ, ਠਾਕੁਰ ਪ੍ਰਭਾਤ ਸਿੰਘ ਟਿੰਕੂ, ਠਾਕੁਰ ਸਰਬਜੀਤ ਸਿੰਘ, ਜੋਗਿੰਦਰ ਸਿੰਘ, ਫੌਜੀ ਸਤੀਸ਼ ਕੁਮਾਰ ਬਿੱਟੂ ਅਤੇ ਹੋਰ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ। ਇਸ ਮੌਕੇ ਵੈਲਫੇਅਰ ਮਾਝਾ ਜੋਨ ਸਕੱਤਰ ਨਰੇਸ਼ ਸੈਣੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨੂੰ ਮੁਫਤ ਸਿਹਤ ਸੇਵਾਵਾਂ ਦੇਣ ਦੇ ਉਦੇਸ਼ ਨਾਲ ਜੋ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਚਲਾਈ ਜਾ ਰਹੀ ਹੈ ਉਸਦੇ ਅਧੀਨ ਵੱਖ-ਵੱਖ ਪਿੰਡਾਂ ਅੰਦਰ ਕੈਂਪ ਲਗਾ ਕੇ ਲੋਕਾਂ ਦੇ ਸਿਹਤ ਬੀਮਾ ਯੋਜਨਾ ਕਾਰਡ ਬਣਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਭੋਆ ਵਿੱਚ ਨਿਰਧਾਰਿਤ ਕੀਤੀਆਂ ਟੀਮਾਂ ਵੱਲੋਂ ਵੱਖ-ਵੱਖ ਪਿੰਡਾਂ ਅੰਦਰ ਪਹੁੰਚ ਕਰਕੇ ਲੋਕਾਂ ਨੂੰ ਸਿਹਤ ਬੀਮਾ ਯੋਜਨਾ ਕਾਰਡ ਬਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।