- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਲਾਸ਼ੀ ਦੌਰਾਨ ਉਸ ਕੋਲੋਂ ਸਿਲਵਰ ਪੇਪਰ, ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਗਿਆ। ਮੁਲਜ਼ਮ ਖ਼ਿਲਾਫ਼ ਐੱਨਡੀਪੈੱਸ ਐਕਟ ਤਹਿਤ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਉਮੇਸ਼ ਅੱਤਰੀ, ਪੰਜਾਬੀ ਜਾਗਰਣ, ਪੁਰਾਣਾ ਸ਼ਾਲਾ : ਸ਼ਮਸ਼ਾਨਘਾਟ ਵਿੱਚ ਲੁਕ ਕੇ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦੇ ਹੋਏ ਇੱਕ ਮੁਲਜ਼ਮ ਨੂੰ ਥਾਣਾ ਪੁਰਾਣਾ ਸ਼ਾਲਾ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਏਐੱਸਆਈ ਮਨਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ। ਇਸ ਦੌਰਾਨ ਪੁਰਾਣਾ ਸ਼ਾਲਾ ਨਜ਼ਦੀਕ ਸ਼ਮਸ਼ਾਨਘਾਟ ਤੋਂ ਮੁਲਜ਼ਮ ਸੰਦੀਪ ਵਾਸੀ ਪੁਰਾਣਾ ਸ਼ਾਲਾ ਨੂੰ ਲੁਕ ਕੇ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦੇ ਹੋਈ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਕੋਲੋਂ ਸਿਲਵਰ ਪੇਪਰ, ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਗਿਆ। ਮੁਲਜ਼ਮ ਖ਼ਿਲਾਫ਼ ਐੱਨਡੀਪੈੱਸ ਐਕਟ ਤਹਿਤ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।