- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਣਕਾਰੀ ਮੁਤਾਬਕ, ਮੁਲਜ਼ਮ ਜੋਏ ਨੂੰ ਲੋੜੀਂਦੀ ਮੈਡੀਕਲ ਜਾਂਚ ਕਰਵਾਉਣ ਲਈ ਸਿਵਲ ਹਸਪਤਾਲ ਸਿੰਘੋਵਾਲ ਲਿਆਂਦਾ ਗਿਆ ਸੀ। ਇਸੇ ਦੌਰਾਨ ਉਹ ਪੁਲਿਸ ਹਿਰਾਸਤ ’ਚੋਂ ਫ਼ਰਾਰ ਹੋ ਗਿਆ। ਘਟਨਾ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਮੁਲਜ਼ਮ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀ ਧਾਰਾ 262 ਤਹਿਤ ਇਕ ਹੋਰ ਮਾਮਲਾ ਦਰਜ ਕੀਤਾ ਹੈ।

ਜਾਗਰਣ ਸੰਵਾਦਦਾਤਾ, ਗੁਰਦਾਸਪੁਰ : ਦੀਨਾਨਗਰ ਪੁਲਿਸ ਦੀ ਹਿਰਾਸਤ ’ਚੋਂ ਇਕ ਮੁਲਜ਼ਮ ਦੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਨੂੰ ਮੈਡੀਕਲ ਜਾਂਚ ਲਈ ਸਿਵਲ ਹਸਪਤਾਲ ਸਿੰਘੋਵਾਲ ਲਿਆਂਦਾ ਗਿਆ ਸੀ, ਜਿੱਥੇ ਉਹ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ। ਘਟਨਾ ਤੋਂ ਬਾਅਦ ਪੁਲਿਸ ਮਹਿਕਮੇ ਵਿੱਚ ਤਰਥੱਲੀ ਮਚ ਗਈ। ਪੁਲਿਸ ਨੇ ਫ਼ਰਾਰ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਫ਼ਰਾਰ ਮੁਲਜ਼ਮ ਦੀ ਪਛਾਣ ਜੋਏ ਪੁੱਤਰ ਰਾਜੂ ਵਾਸੀ ਪਿੰਡ ਅਵਾਂਖਾ ਵਜੋਂ ਹੋਈ ਹੈ। ਉਸ ਦੇ ਖ਼ਿਲਾਫ਼ ਥਾਣਾ ਦਿਨਾਨਗਰ ਵਿੱਚ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਸੀ ਅਤੇ ਪੁਲਿਸ ਨੇ ਇਸੇ ਮਾਮਲੇ ਵਿੱਚ ਉਸ ਨੂੰ ਗ੍ਰਿਫ਼ਤਾਰ ਕੀਤਾ ਹੋਇਆ ਸੀ।
ਜਾਣਕਾਰੀ ਮੁਤਾਬਕ, ਮੁਲਜ਼ਮ ਜੋਏ ਨੂੰ ਲੋੜੀਂਦੀ ਮੈਡੀਕਲ ਜਾਂਚ ਕਰਵਾਉਣ ਲਈ ਸਿਵਲ ਹਸਪਤਾਲ ਸਿੰਘੋਵਾਲ ਲਿਆਂਦਾ ਗਿਆ ਸੀ। ਇਸੇ ਦੌਰਾਨ ਉਹ ਪੁਲਿਸ ਹਿਰਾਸਤ ’ਚੋਂ ਫ਼ਰਾਰ ਹੋ ਗਿਆ। ਘਟਨਾ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਮੁਲਜ਼ਮ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀ ਧਾਰਾ 262 ਤਹਿਤ ਇਕ ਹੋਰ ਮਾਮਲਾ ਦਰਜ ਕੀਤਾ ਹੈ।
ਪੁਲਿਸ ਦੀਆਂ ਟੀਮਾਂ ਫ਼ਰਾਰ ਮੁਲਜ਼ਮ ਦੀ ਭਾਲ ਵਿੱਚ ਜੁਟੀਆਂ ਹੋਈਆਂ ਹਨ। ਉਸ ਦੀ ਗ੍ਰਿਫ਼ਤਾਰੀ ਲਈ ਸੰਭਾਵਿਤ ਟਿਕਾਣਿਆਂ ’ਤੇ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।