ਗੋਦ ਲਈ ਗਈ ਧੀ ਦੀ ਸ਼ੱਕੀ ਹਾਲਾਤ ’ਚ ਮੌਤ, ਪਰਿਵਾਰ ਨੇ ਸਹੁਰਿਆਂ 'ਤੇ ਲਾਇਆ ਕਤਲ ਦਾ ਦੋਸ਼
ਥਾਣਾ ਬਹਿਰਾਮਪੁਰ ਦੇ ਅਧੀਨ ਆਉਂਦੇ ਪਿੰਡ ਰਾਮਪੁਰ ਵਿੱਚ ਇੱਕ ਵਿਆਹੁਤਾ ਔਰਤ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਮ੍ਰਿਤਕਾ ਦੇ ਪਰਿਵਾਰ ਨੇ ਸਹੁਰਿਆਂ 'ਤੇ ਕਤਲ ਦਾ ਦੋਸ਼ ਲਗਾਇਆ ਹੈ ਅਤੇ ਇਨਸਾਫ਼ ਦੀ ਮੰਗ ਕੀਤੀ ਹੈ। ਪੁਲਿਸ ਨੇ ਫਿਲਹਾਲ ਧਾਰਾ 174 ਅਧੀਨ ਕਾਰਵਾਈ ਕੀਤੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।
Publish Date: Fri, 05 Dec 2025 05:11 PM (IST)
Updated Date: Fri, 05 Dec 2025 05:16 PM (IST)
ਆਕਾਸ਼,ਪੰਜਾਬੀ ਜਾਗਰਣ, ਗੁਰਦਾਸਪੁਰ। ਥਾਣਾ ਬਹਿਰਾਮਪੁਰ ਦੇ ਅਧੀਨ ਆਉਂਦੇ ਪਿੰਡ ਰਾਮਪੁਰ ਵਿੱਚ ਇੱਕ ਵਿਆਹੁਤਾ ਔਰਤ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਮ੍ਰਿਤਕਾ ਦੇ ਪਰਿਵਾਰ ਨੇ ਸਹੁਰਿਆਂ 'ਤੇ ਕਤਲ ਦਾ ਦੋਸ਼ ਲਗਾਇਆ ਹੈ ਅਤੇ ਇਨਸਾਫ਼ ਦੀ ਮੰਗ ਕੀਤੀ ਹੈ। ਪੁਲਿਸ ਨੇ ਫਿਲਹਾਲ ਧਾਰਾ 174 ਅਧੀਨ ਕਾਰਵਾਈ ਕੀਤੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।
ਮ੍ਰਿਤਕਾ ਗੁਰਲੀਨ ਕੌਰ ਦੇ ਪਿਤਾ ਨਵੀਨ ਸੈਣੀ ਨੇ ਦੱਸਿਆ ਕਿ ਉਸਨੇ ਗੁਰਲੀਨ ਨੂੰ ਗੋਦ ਲੈ ਕੇ ਪਾਲਿਆ ਸੀ। ਉਸਦਾ ਵਿਆਹ 2023 ਵਿੱਚ ਪਿੰਡ ਰਾਮਪੁਰ ਦੇ ਰਹਿਣ ਵਾਲੇ ਮਨਜੀਤ ਨਾਲ ਹੋਇਆ ਸੀ। ਵਿਆਹ ਤੋਂ ਲਗਭਗ ਇੱਕ ਸਾਲ ਬਾਅਦ ਉਸਦੇ ਸਹੁਰਿਆਂ ਨੇ ਉਸਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਗੁਰਲੀਨ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਪਰ ਸਹੁਰੇ ਪਰਿਵਾਰ ਦਾ ਵਿਵਹਾਰ ਨਹੀਂ ਬਦਲਿਆ।